Golden Temple News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਲਗਾਉਣ ਦੀ ਸੇਵਾ ਸ਼ੁਰੂ
Advertisement
Article Detail0/zeephh/zeephh1618625

Golden Temple News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਲਗਾਉਣ ਦੀ ਸੇਵਾ ਸ਼ੁਰੂ

Golden Temple News: ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਮੁੜ ਲਗਾਉਣ ਦਾ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਤੇ ਮੀਨਾਕਾਰੀ ਨੂੰ ਸੰਭਾਲ ਰੱਖਣ ਲਈ ਸਮੇਂ-ਸਮੇਂ ਕਾਰਜ ਕੀਤੇ ਜਾਂਦੇ ਹਨ।

Golden Temple News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰੇ ਲਗਾਉਣ ਦੀ ਸੇਵਾ ਸ਼ੁਰੂ

Golden Temple News: ਸਿੱਖ ਕੌਮ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ। ਕਾਬਿਲੇਗੌਰ ਹੈ ਕਿ ਮੁਰੰਮਤ ਤੇ ਸਾਫ਼-ਸਫ਼ਾਈ ਮਗਰੋਂ ਇਹ ਪੱਤਰੇ ਮੁੜ ਲਗਾ ਦਿੱਤੇ ਜਾਂਦੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ ਜਿਨ੍ਹਾਂ ਨੇ ਜ਼ਰੂਰਤ ਮੁਤਾਬਕ ਮੁਰੰਮਤ ਦਾ ਕਾਰਜ ਕੀਤਾ ਹੈ।

ਅਰਦਾਸ ਉਪਰੰਤ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ, ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਤੇ ਸਕੱਤਰ ਪ੍ਰਤਾਪ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।

ਇਹ ਵੀ ਪੜ੍ਹੋ : Amritpal Singh: ਹਿਰਾਸਤ ਵਿੱਚ ਹੈ ਅੰਮ੍ਰਿਤਪਾਲ! ਮਾਤਾ ਪਿਤਾ ਨੇ ਕਿਹਾ ਪੁਲਿਸ ਬੋਲ ਰਹੀ ਝੂਠ!

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਤੇ ਮੀਨਾਕਾਰੀ ਨੂੰ ਸੰਭਾਲ ਰੱਖਣ ਲਈ ਸਮੇਂ-ਸਮੇਂ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸੇਵਾ ਸੌਂਪੀ ਗਈ ਹੈ। ਨਮੀ ਕਾਰਨ ਸੁਨਹਿਰੀ ਪੱਤਰੇ ਪ੍ਰਭਾਵਿਤ ਹੋਏ, ਜਿਨ੍ਹਾਂ ਨੂੰ ਮੁਰੰਮਤ ਕਰਵਾ ਕੇ ਮੁੜ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕਾਰਜ ਵੀ ਜਾਰੀ ਹੈ। ਸੇਵਾ ਦੌਰਾਨ ਮੀਨਾਕਾਰੀ ਤੇ ਸੋਨੇ ਦੇ ਪੱਤਰਿਆਂ ਦੀ ਵੀਡੀਓਗ੍ਰਾਫੀ ਕਰ ਕੇ ਬਾਰੀਕੀ ਨਾਲ ਸੇਵਾ ਕਾਰਜ ਕੀਤੇ ਗਏ ਹਨ। ਉਨ੍ਹਾਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ।

ਇਹ ਵੀ ਪੜ੍ਹੋ : Simranjit Singh Mann Twitter: ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਹੋਇਆ ਬੰਦ! ਜਾਣੋ ਕਿਉਂ

Trending news