Sandeep Pathak News: ਕਰਨਾਲ ਦੇ ਮੰਗਲਸੇਨ ਆਡੀਟੋਰੀਅਮ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਵਰਕਰ ਕਾਨਫਰੰਸ ਹੋਈ। ਇਸ ਦੌਰਾਨ ਐਸਵਾਈਐਲ ਮੁੱਦੇ ਉਪਰ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਬਿਆਨ ਮਗਰੋਂ ਸਿਆਸੀ ਬਵਾਲ ਖੜ੍ਹਾ ਹੋ ਗਿਆ ਹੈ।
Trending Photos
Sandeep Pathak News: ਕਰਨਾਲ ਦੇ ਮੰਗਲਸੇਨ ਆਡੀਟੋਰੀਅਮ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਵਰਕਰ ਕਾਨਫਰੰਸ ਹੋਈ। ਇਸ ਵਿੱਚ ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ, ਸੂਬਾ ਪ੍ਰਧਾਨ ਸੁਸ਼ੀਲ ਗੁਪਤਾ, ਅਨੁਰਾਗ ਢਾਂਡਾ, ਅਸ਼ੋਕ ਤੰਵਰ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ।
ਕਾਨਫਰੰਸ ਵਿੱਚ ਸੰਦੀਪ ਪਾਠਕ ਨੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਦਾ ਮੂਲ ਮੰਤਰ ਦਿੱਤਾ। ਕਾਨਫਰੰਸ ਦੌਰਾਨ ਉਨ੍ਹਾਂ ਕਾਂਗਰਸ ਸਰਕਾਰ ਅਤੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਐਸਵਾਈਐਲ ਦੇ ਸਵਾਲ 'ਤੇ ਪਾਠਕ ਨੇ ਕਿਹਾ ਕਿ ਇਹ ਮੁੱਦਾ ਚੋਣਾਂ ਵੇਲੇ ਹੀ ਉਠਾਇਆ ਜਾਂਦਾ ਹੈ, ਬਾਅਦ ਵਿੱਚ ਇਹ ਕੋਈ ਮੁੱਦਾ ਨਹੀਂ ਹੈ।
ਹਰ ਸੂਬੇ ਨੂੰ ਉਸ ਦਾ ਸਹੀ ਪਾਣੀ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਹੱਕ ਪੰਜਾਬ ਨੂੰ ਅਤੇ ਹਰਿਆਣਾ ਦਾ ਹੱਕ ਹਰਿਆਣਾ ਨੂੰ ਮਿਲਣਾ ਚਾਹੀਦਾ ਹੈ। ਜਦੋਂ ਕੇਂਦਰ, ਹਰਿਆਣਾ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਸੀ ਤਾਂ ਵੀ ਇਹ ਮਸਲਾ ਹੱਲ ਨਹੀਂ ਹੋਇਆ ਅਤੇ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਵੀ ਇਹ ਮਸਲਾ ਜਿਉਂ ਦਾ ਤਿਉਂ ਹੀ ਰਿਹਾ। ਕੇਂਦਰ ਸਰਕਾਰ ਨੂੰ ਇਸ ਮੁੱਦੇ ਦਾ ਕੋਈ ਹੱਲ ਕੱਢਣਾ ਚਾਹੀਦਾ ਹੈ ਅਤੇ ਰਾਜਾਂ ਨੂੰ ਜੋ ਵੀ ਪਾਣੀ ਦਾ ਹੱਕ ਹੈ, ਉਹ ਮਿਲਣਾ ਚਾਹੀਦਾ ਹੈ।
ਸੰਦੀਪ ਪਾਠਕ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਨੂੰ ਬਣਦਾ ਹੱਕ ਮਿਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਮਿਲਜੁਲ ਕੇ ਇਸ ਦਾ ਹੱਲ ਕੱਢਾਂਗੇ। ਉਨ੍ਹਾਂ ਨੇ ਕਿਹਾ ਕਿ ਇਸ ਦਾ ਹੱਲ ਸੁਪਰੀਮ ਕੋਰਟ ਜਾਂ ਗੱਲਬਾਤ ਰਾਹੀਂ ਹੀ ਨਿਕਲੇਗਾ। ਰਾਜ ਸਭ ਮੈਂਬਰ ਦੇ ਇਸ ਬਿਆਨ ਤੋਂ ਬਾਅਦ ਸਿਆਸਤ ’ਚ ਇੱਕ ਵਾਰ ਫਿਰ ਗਰਮਾਹਟ ਲਿਆ ਦਿੱਤੀ ਹੈ।
ਕਾਬਿਲੇਗੌਰ ਹੈ ਕਿ ਸੰਦੀਪ ਪਾਠਕ ਦੇ ਇਸ ਬਿਆਨ ਉਪਰ ਸਿਆਸਤ ਤੇਜ਼ ਹੋ ਗਈ ਹੈ। I.N.D.A. ਗਠਜੋੜ ਦੇ ਸਵਾਲ 'ਤੇ ਪਾਠਕ ਨੇ ਕਿਹਾ ਕਿ I.N.D.I.A ਗਠਜੋੜ ਦਾ ਉਦੇਸ਼ ਭਾਜਪਾ ਨੂੰ ਸੱਤਾ ਤੋਂ ਬਾਹਰ ਕਰਨਾ ਹੈ। ਇਸ ਲਈ ਅਸੀਂ ਲੋਕ ਸਭਾ ਚੋਣਾਂ ਵਿੱਚ ਲੋਕਾਂ ਲਈ ਇਕੱਠੇ ਹੋਏ ਹਾਂ।
ਬੀਰੇਂਦਰ ਸਿੰਘ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਅੱਜ ਮਸਲਾ ਇਹ ਨਹੀਂ ਹੈ ਕਿ ਸਾਡੇ ਨਾਲ ਕੌਣ ਹੈ ਅਤੇ ਕੌਣ ਛੱਡ ਰਿਹਾ ਹੈ, ਗੱਲ ਇਹ ਹੈ ਕਿ ਕਿਸਾਨਾਂ ਦੀਆਂ ਫ਼ਸਲਾਂ ਸਮੇਂ ਸਿਰ ਨਹੀਂ ਖਰੀਦੀਆਂ ਜਾ ਰਹੀਆਂ, ਨੁਕਸਾਨ ਦਾ ਮੁਆਵਜ਼ਾ ਸਮੇਂ ਸਿਰ ਨਹੀਂ ਮਿਲ ਰਿਹਾ, ਜਦਕਿ ਪੰਜਾਬ 'ਚ ਖਰੀਦ ਵੀ ਕੀਤੀ ਜਾ ਰਹੀ ਹੈ, ਸਮੇਂ ਸਿਰ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਨੁਕਸਾਨ ਦਾ ਮੁਆਵਜ਼ਾ ਵੀ ਮਿਲ ਰਿਹਾ ਹੈ।
ਇਹ ਵੀ ਪੜ੍ਹੋ : Punjab News: ਅੱਤਵਾਦੀ ਰਿੰਦਾ ਨਾਲ ਜੁੜੇ ਦੋ ਗੁਰਗੇ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਦੀ ਕਰ ਰਹੇ ਸਨ ਤਿਆਰੀ