High Court : ਅੰਮ੍ਰਿਤਪਾਲ ਸਿੰਘ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਵਾਲੀ ਪਟੀਸ਼ਨ ਖ਼ਾਰਿਜ
Advertisement

High Court : ਅੰਮ੍ਰਿਤਪਾਲ ਸਿੰਘ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਵਾਲੀ ਪਟੀਸ਼ਨ ਖ਼ਾਰਿਜ

High Court : ਅੰਮ੍ਰਿਤਪਾਲ ਸਿੰਘ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਣ ਵਾਲੀ ਪਟੀਸ਼ਨ ਉਤੇ ਸੋਮਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਦੋਵੇਂ ਧਿਰਾਂ ਦੀ ਬਹਿਸ ਮਗਰੋਂ ਅਦਾਲਤ ਨੇ ਪਟੀਸ਼ਨ ਖ਼ਾਰਿਜ ਕਰ ਦਿੱਤੀ।

 

High Court : ਅੰਮ੍ਰਿਤਪਾਲ ਸਿੰਘ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਵਾਲੀ ਪਟੀਸ਼ਨ ਖ਼ਾਰਿਜ

High Court : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਦਾਇਰ ਪਟੀਸ਼ਨ ਨੂੰ ਇਹ ਕਹਿੰਦਿਆਂ ਖ਼ਾਰਿਜ ਕਰ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਨਾਜਾਇਜ਼ ਹਿਰਾਸਤ ਵਿੱਚ ਹੈ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ 'ਤੇ ਹਾਈ ਕੋਰਟ ਨੇ ਕਿਹਾ ਕਿ ਹੁਣ ਇਹ ਪਟੀਸ਼ਨ ਵਾਜਬ ਨਹੀਂ ਹੈ।

ਅਜਿਹੇ 'ਚ ਹਾਈ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ।  ਦਰਅਸਲ ਸੋਮਵਾਰ ਨੂੰ ਹਾਈ ਕੋਰਟ 'ਚ ਸੁਣਵਾਈ ਦੌਰਾਨ ਐਡਵੋਕੇਟ ਜਨਰਲ ਪੰਜਾਬ ਵਿਨੋਦ ਘਈ ਵੱਲੋਂ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਇਮਾਨ ਸਿੰਘ ਵੱਲੋਂ ਦਾਇਰ ਪਟੀਸ਼ਨ ਖਾਰਿਜ ਕਰ ਦਿੱਤੀ। ਪੰਜਾਬ ਸਰਕਾਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਸ 'ਤੇ ਪਹਿਲਾਂ ਐਨਐਸਏ ਲਗਾਇਆ ਗਿਆ ਸੀ। ਇਸ 'ਤੇ ਅਦਾਲਤ ਨੇ ਕਿਹਾ ਕਿ ਹੁਣ ਇਸ ਪਟੀਸ਼ਨ ਦਾ ਕੋਈ ਮਤਲਬ ਨਹੀਂ ਹੈ। ਇਸ ਲਈ ਇਸ ਨੂੰ ਰੱਦ ਕੀਤਾ ਜਾਂਦਾ ਹੈ।

ਦੂਜੇ ਪਾਸੇ ਸੁਣਵਾਈ ਦੌਰਾਨ ਅਦਾਲਤ ਵੱਲੋਂ ਨਿਯੁਕਤ ਕੀਤੀ ਕੋਰਟ ਮਿੱਤਰ (ਐਮੀਕਸ ਕਿਊਰੀ) ਤਨੂ ਬੇਦੀ ਨੇ ਕਿਹਾ ਕਿ ਕੀ ਅੰਮ੍ਰਿਤਪਾਲ ਸਿੰਘ ਨੇ ਸਿਰੰਡਰ ਕੀਤਾ ਹੈ ਜਾਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਪੱਸ਼ਟ ਹੋਣਾ ਚਾਹੀਦਾ ਹੈ। ਇਸ 'ਤੇ ਅਦਾਲਤ ਨੇ ਕਿਹਾ, ਇਸ ਨਾਲ ਕੀ ਫ਼ਰਕ ਪੈਂਦਾ ਹੈ।

ਇਹ ਵੀ ਪੜ੍ਹੋ :  Amritpal Singh in Dibrugarh Jail: ਡਿਬਰੂਗੜ੍ਹ ਜੇਲ੍ਹ ਨੂੰ ਮੰਨਿਆ ਜਾਂਦਾ ਹੈ ਸੁਰੱਖਿਅਤ; ਜਿੱਥੇ ਬੰਦ ਹੈ ਅੰਮ੍ਰਿਤਪਾਲ! ਜਾਣੋ ਖਾਸੀਅਤ

ਕਾਬਿਲੇਗੌਰ ਹੈ ਕਿ ਬੀਤੇ ਦਿਨ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫਤਾਰ ਕੀਤਾ ਸੀ।  ਪੰਜਾਬ ਪੁਲਿਸ ਤੇ ਇੰਟੈਲੀਜੈਂਸ ਪੁਲਿਸ ਵੱਲੋਂ ਸਾਂਝਾ ਅਪ੍ਰੇਸ਼ਨ ਚਲਾਇਆ ਗਿਆ ਸੀ। ਵਾਰਿਸ ਪੰਜਾਬ ਦੇ ਜੱਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਭਗੌੜਾ ਚੱਲ ਰਿਹਾ ਸੀ। ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਲਈ ਦੇਸ਼ ਭਰ ਵਿੱਚ ਵੱਖ ਵੱਖ ਏਜੰਸੀਆਂ ਕੰਮ ਕਰ ਰਹੀਆਂ ਸਨ। ਇਸ ਮਗਰੋਂ ਪੁਲਿਸ ਨੇ ਕੜੇ ਸੁਰੱਖਿਆ ਪ੍ਰਬੰਧ ਕਰ ਲਏ ਸਨ। ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : Punjab News: ਨੰਗਲ ਦੀਆਂ ਖਸਤਾਹਾਲ ਸੜਕਾਂ ਲਈ BBMB ਜਾਂ ਨਗਰ ਕੌਂਸਲ, ਜਾਣੋ ਕੋਣ ਹੈ ਜ਼ਿੰਮੇਵਾਰ ?

Trending news