Himachal Pradesh Weather Update: ਇਸ ਦੇ ਨਾਲ ਹੀ ਅਗਲੇ 6 ਘੰਟਿਆਂ 'ਚ ਬਿਲਾਸਪੁਰ, ਹਮੀਰਪੁਰ, ਕਾਂਗੜਾ, ਕੁੱਲੂ, ਮੰਡੀ, ਸ਼ਿਮਲਾ, ਸਿਰਮੌਰ, ਸੋਲਨ, ਊਨਾ 'ਚ ਕਈ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Trending Photos
Himachal Pradesh Weather Update: ਹਿਮਾਚਲ 'ਚ ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ 'ਚ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਬਿਲਾਸਪੁਰ, ਹਮੀਰਪੁਰ, ਸ਼ਿਮਲਾ, ਸੋਲਨ, ਸਿਰਮੌਰ, ਕੁੱਲੂ, ਮੰਡੀ ਅਤੇ ਕਾਂਗੜਾ ਸ਼ਾਮਲ ਹਨ। ਆਈਐਮਡੀ ਦਿੱਲੀ ਨੇ ਚੰਬਾ, ਸ਼ਿਮਲਾ, ਕਾਂਗੜਾ, ਕੁੱਲੂ, ਮੰਡੀ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਬੁੱਧਵਾਰ ਸਵੇਰੇ 5.30 ਵਜੇ ਤੱਕ ਫਲੈਸ਼ ਹੜ੍ਹ ਦੀ ਚੇਤਾਵਨੀ ਦੇ ਕੇ ਸਾਵਧਾਨੀ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਦੀਆਂ ਚਿਤਾਵਨੀਆਂ ਦੇ ਵਿਚਕਾਰ ਮੰਗਲਵਾਰ ਸਵੇਰ ਤੋਂ ਹੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ।
ਇਸ ਦੇ ਨਾਲ ਹੀ ਅਗਲੇ 6 ਘੰਟਿਆਂ 'ਚ ਹਿਮਾਚਲ 'ਚ (Himachal Pradesh Weather) ਬਿਲਾਸਪੁਰ, ਹਮੀਰਪੁਰ, ਕਾਂਗੜਾ, ਕੁੱਲੂ, ਮੰਡੀ, ਸ਼ਿਮਲਾ, ਸਿਰਮੌਰ, ਸੋਲਨ, ਊਨਾ 'ਚ ਕਈ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ; Punjab Weather Update: ਪੰਜਾਬ ਵਿੱਚ 7 ਦਿਨ ਮੀਂਹ ਦਾ ਅਲਰਟ ਜਾਰੀ! ਮੌਸਮ ਵਿਭਾਗ ਦੀ ਚੇਤਾਵਨੀ
ਮੌਸਮ ਵਿਭਾਗ ਮੁਤਾਬਕ ਅਗਲੇ 96 ਘੰਟਿਆਂ ਤੱਕ ਭਾਰੀ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। 24 ਅਗਸਤ ਤੱਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ 25 ਅਗਸਤ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮਾਨਸੂਨ 26 ਅਗਸਤ ਤੋਂ ਕਮਜ਼ੋਰ ਹੋ ਸਕਦਾ ਹੈ। ਸੂਬਾ ਸਰਕਾਰ ਨੇ ਲੋਕਾਂ ਨੂੰ ਨਦੀਆਂ-ਨਾਲਿਆਂ ਅਤੇ ਜ਼ਮੀਨ ਖਿਸਕਣ ਵਾਲੇ ਖੇਤਰਾਂ 'ਚ ਨਾ ਜਾਣ ਦੀ ਸਲਾਹ ਦਿੱਤੀ ਹੈ।
ਹਿਮਾਚਲ ਪ੍ਰਦੇਸ਼ ਨੂੰ ਇੱਕ ਵਾਰ ਫਿਰ ਵੱਡੀ ਤਬਾਹੀ ਦਾ ਸਾਹਮਣਾ ਕਰਨਾਪੈ ਸਕਦਾ ਹੈ। ਅਗਲੇ ਦੋ ਦਿਨ ਸੂਬੇ ਲਈ ਭਾਰੀ ਹੋਣ ਵਾਲੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਦੋ ਦਿਨਾਂ ਤੱਕ ਮੀਂਹ ਪੈਣ ਦੀ ਜ਼ਿਆਦਾ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਨੇ ਉਨ੍ਹਾਂ ਲੋਕਾਂ ਦੀਆਂ ਚਿੰਤਾਵਾਂ ਨੂੰ ਵਧਾ ਦਿੱਤਾ ਹੈ, ਜਿਨ੍ਹਾਂ ਦੇ ਘਰਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਦਾ ਖ਼ਤਰਾ ਹੈ। ਸੂਬੇ 'ਚ ਹੁਣ ਤੱਕ 2220 ਘਰ ਤਬਾਹ ਹੋ ਚੁੱਕੇ ਹਨ, ਜਦਕਿ 9819 ਘਰਾਂ ਨੂੰ ਅੰਸ਼ਕ ਤੌਰ 'ਤੇ ਨੁਕਸਾਨ ਪਹੁੰਚਿਆ ਹੈ।
ਵਿਭਾਗ ਮੁਤਾਬਕ ਸੂਬੇ 'ਚ ਮੀਂਹ ਦੇ ਨਾਲ-ਨਾਲ ਕਈ ਥਾਵਾਂ 'ਤੇ ਹੜ੍ਹ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸ਼ਿਮਲਾ, ਸਿਰਮੌਰ ਅਤੇ ਚੰਬਾ ਜ਼ਿਲ੍ਹਿਆਂ ਸਮੇਤ 8 ਜ਼ਿਲ੍ਹਿਆਂ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮੀਂਹ ਨਾਲ ਹੜ੍ਹ ਦਾ ਖ਼ਤਰਾ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।