CM Bhagwant Mann: ਸੀਐਮ ਭਗਵੰਤ ਮਾਨ ਦਾ ਨੌਜਵਾਨਾਂ ਨੂੰ ਸੁਨੇਹਾ, ਨੌਕਰੀਆਂ ਲਈ ਵਿਦੇਸ਼ ਜਾਣ ਦੀ ਜ਼ਰੂਰਤ ਨਹੀਂ
Advertisement

CM Bhagwant Mann: ਸੀਐਮ ਭਗਵੰਤ ਮਾਨ ਦਾ ਨੌਜਵਾਨਾਂ ਨੂੰ ਸੁਨੇਹਾ, ਨੌਕਰੀਆਂ ਲਈ ਵਿਦੇਸ਼ ਜਾਣ ਦੀ ਜ਼ਰੂਰਤ ਨਹੀਂ

CM Bhagwant Mann: ਪੰਜਾਬ ਵਿੱਚ ਹਿਜਰਤ ਕਰ ਰਹੀ ਨੌਜਵਾਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਡਾ ਸੁਨੇਹਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਨੌਕਰੀ ਲਈ ਹੁਣ ਵਿਦੇਸ਼ ਜਾਣ ਦੀ ਜ਼ਰੂਰਤ ਨਹੀਂ।

CM Bhagwant Mann: ਸੀਐਮ ਭਗਵੰਤ ਮਾਨ ਦਾ ਨੌਜਵਾਨਾਂ ਨੂੰ ਸੁਨੇਹਾ, ਨੌਕਰੀਆਂ ਲਈ ਵਿਦੇਸ਼ ਜਾਣ ਦੀ ਜ਼ਰੂਰਤ ਨਹੀਂ

CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਾਈਵ ਹੋ ਕੇ ਸੂਬੇ ਦੇ ਨੌਜਵਾਨਾਂ ਦੇ ਨਾਮ ਸੁਨੇਹਾ ਦਿੱਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਯਤਨਸ਼ੀਲ ਹੈ ਤੇ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਦੇਣ ਲਈ ਕਦਮ ਚੁੱਕ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਗਭਗ ਸਵਾ ਸਾਲ ਵਿੱਚ 29000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਉਪਲਬੱਧ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਸਨਅਤ ਤੇ ਜੋ ਸੂਬੇ ਵਿੱਚ ਨਿਵੇਸ਼ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ਤੋਂ ਬਾਅਦ ਲਗਭਗ 48 ਹਜ਼ਾਰ ਕਰੋੜ ਰੁਪਏ ਪੰਜਾਬ ਵਿੱਚ ਲੱਗਣ ਲਈ ਪੱਕੇ ਹੋ ਗਏ ਹਨ।

ਇਸ ਨਾਲ 2 ਲੱਖ 77 ਹਜ਼ਾਰ ਲਗਭਗ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿਸਰਕਾਰ ਦੀ ਇਹ ਸੋਚ ਹੈ ਕਿ ਜੇਕਰ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰੋਗੇ ਤਾਂ ਵਿਦੇਸ਼ ਨਹੀਂ ਜਾਣਾ ਪਵੇਗਾ। ਪੰਜਾਬ ਦੇ ਨੌਜਵਾਨਾਂ ਨੂੰ ਹੁਣ ਰੁਜ਼ਗਾਰ ਲਈ ਵਿਦੇਸ਼ ਜਾਣ ਦੀ ਜ਼ਰੂਰਤ ਨਹੀਂ ਪਵੇਗੀ।

ਕਾਬਿਲੇਗੌਰ ਹੈ ਕਿ ਸ਼ੁੱਕਰਵਾਰ ਸਵੇਰੇ ਇੱਥੇ 217 ਨਵੇਂ ਭਰਤੀ ਹੋਏ ਜੇਲ੍ਹ ਵਾਰਡਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਨੇੜੇ 50 ਏਕੜ ਜ਼ਮੀਨ ਵਿੱਚ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਸਥਾਪਤ ਕਰਨ ਲਈ ਭਾਰਤ ਸਰਕਾਰ ਨੇ 100 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਜਿੱਥੇ ਸੂਬੇ ਵਿੱਚ ਖਤਰਨਾਕ ਅਪਰਾਧੀਆਂ ਦੀ ਅਦਾਲਤੀ ਸੁਣਵਾਈ ਲਈ ਕੀਤੀ ਜਾਇਆ ਕਰੇਗੀ।

ਇਹ ਵੀ ਪੜ੍ਹੋ : Beadbi In Amritsar: ਅੰਮ੍ਰਿਤਸਰ 'ਚ ਫਿਰ ਵਾਪਰੀ ਬੇਅਦਬੀ ਦੀ ਘਟਨਾ, ਜਾਂਚ ਸ਼ੁਰੂ

ਉਨ੍ਹਾਂ ਕਿਹਾ ਕਿ ਸੂਬੇ ਲਈ ਖਤਰਾ ਬਣੇ ਅਜਿਹੇ ਖੌਫਨਾਕ ਅਪਰਾਧੀਆਂ ਦੀ ਵਿਸ਼ੇਸ਼ ਸੁਣਵਾਈ ਲਈ ਜੇਲ੍ਹ ਵਿੱਚ ਹੀ ਜੱਜਾਂ ਦੇ ਵੱਖਰੇ ਕੈਬਿਨ ਬਣਾਏ ਜਾਣਗੇ ਤਾਂ ਜੋ ਇਸ ਮੰਤਵ ਲਈ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਨਾ ਲਿਜਾਣਾ ਪਵੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇਲ੍ਹ ਵਿਭਾਗ ਵੱਲੋਂ ਛੇਤੀ ਹੀ ਮੁਹਾਲੀ ਵਿੱਚ ਆਪਣਾ ਅਤਿ ਆਧੁਨਿਕ ਦਫ਼ਤਰ ਬਣਾਇਆ ਜਾਵੇਗਾ ਜਿਸ ਲਈ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : Master Saleem News: ਮਾਸਟਰ ਸਲੀਮ ਦਾ ਜੀਜਾ ਚੋਰੀ ਦੇ ਸਾਈਕਲਾਂ ਸਮੇਤ ਗ੍ਰਿਫ਼ਤਾਰ

Trending news