CAPF Exam in Regional language: ਕੇਂਦਰੀ ਹਥਿਆਰ ਬੰਦ ਬਲਾਂ ਲਈ ਕਾਂਸਟੇਬਲ ਦੀ ਭਰਤੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਨੌਜਵਾਨਾਂ ਦੀ ਸਹੂਲਤ ਨੂੰ ਵੇਖਦੇ ਹੋਏ ਵੱਡਾ ਫ਼ੈਸਲਾ ਲਿਆ ਹੈ।
Trending Photos
CAPF Exam in Regional language: ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਇਤਿਹਾਸਕ ਫ਼ੈਸਲੇ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਲਈ ਕਾਂਸਟੇਬਲ (ਜਨਰਲ ਡਿਊਟੀ) ਪ੍ਰੀਖਿਆ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਕਰਵਾਉਣ ਨੂੰ ਮਨਜ਼ੂਰੀ ਦਿੱਤੀ ਹੈ। ਇਹ ਇਤਿਹਾਸਕ ਫੈਸਲਾ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਪਹਿਲਕਦਮੀ 'ਤੇ CAPF ਵਿੱਚ ਸਥਾਨਕ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਅਤੇ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ। CAPF ਵਿੱਚ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਪ੍ਰਸ਼ਨ ਪੱਤਰ 13 ਖੇਤਰੀ ਭਾਸ਼ਾਵਾਂ ਵਿੱਚ ਵੀ ਤਿਆਰ ਕੀਤੇ ਜਾਣਗੇ।
ਕੇਂਦਰੀ ਗ੍ਰਹਿ ਮੰਤਰਾਲੇ ਅਨੁਸਾਰ ਖੇਤਰੀ ਭਾਸ਼ਾਵਾਂ ਵਿੱਚ ਅਸਾਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਾਮਿਲ, ਤੇਲਗੂ, ਉੜੀਆ, ਉਰਦੂ, ਪੰਜਾਬੀ, ਮਨੀਪੁਰੀ ਅਤੇ ਕੋਂਕਣੀ ਸ਼ਾਮਲ ਹਨ। ਇਸ ਫ਼ੈਸਲੇ ਦੇ ਨਤੀਜੇ ਵਜੋਂ ਲੱਖਾਂ ਉਮੀਦਵਾਰ ਆਪਣੀ ਮਾਤ ਭਾਸ਼ਾ/ਖੇਤਰੀ ਭਾਸ਼ਾ ਰਾਹੀਂ ਸੀਏਪੀਐਫ ਦੀ ਪ੍ਰੀਖਿਆ ਵਿੱਚ ਬੈਠ ਸਕਣਗੇ। ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਹੁਣ ਖੇਤਰੀ ਭਾਸ਼ਾਵਾਂ ਨੂੰ ਚੰਗੀ ਤਰ੍ਹਾਂ ਸਮਝਣ ਵਾਲੇ ਉਮੀਦਵਾਰਾਂ ਦੀ ਚੋਣ ਦੀ ਸੰਭਾਵਨਾ ਵਧ ਜਾਵੇਗੀ।
ਕੇਂਦਰੀ ਗ੍ਰਹਿ ਮੰਤਰਾਲਾ ਅਤੇ ਸਟਾਫ਼ ਸਿਲੈਕਸ਼ਨ ਕਮਿਸ਼ਨ ਕਈ ਭਾਰਤੀ ਭਾਸ਼ਾਵਾਂ ਵਿੱਚ ਪ੍ਰੀਖਿਆ ਲਈ ਮੌਜੂਦਾ ਸਮਝੌਤਾ ਪੱਤਰ 'ਤੇ ਹਸਤਾਖਰ ਕਰੇਗਾ। ਕਾਂਸਟੇਬਲ (ਜਨਰਲ ਡਿਊਟੀ) ਸਟਾਫ ਸਿਲੈਕਸ਼ਨ ਕਮਿਸ਼ਨ ਦੁਆਰਾ ਕਰਵਾਈਆਂ ਜਾਣ ਵਾਲੀਆਂ ਪ੍ਰਮੁੱਖ ਪ੍ਰੀਖਿਆਵਾਂ ਵਿੱਚੋਂ ਇੱਕ ਹੈ, ਜਿਸ ਵਿੱਚ ਦੇਸ਼ ਭਰ ਤੋਂ ਲੱਖਾਂ ਉਮੀਦਵਾਰ ਬੈਠਦੇ ਹਨ। ਹਿੰਦੀ ਤੇ ਅੰਗਰੇਜ਼ੀ ਤੋਂ ਇਲਾਵਾ, ਪ੍ਰੀਖਿਆ 01 ਜਨਵਰੀ, 2024 ਤੋਂ 13 ਖੇਤਰੀ ਭਾਸ਼ਾਵਾਂ ਵਿੱਚ ਕਰਵਾਈ ਜਾਵੇਗੀ।
ਇਸ ਫੈਸਲੇ ਮਗਰੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਸਥਾਨਕ ਨੌਜਵਾਨਾਂ ਨੂੰ ਆਪਣੀ ਮਾਤ ਭਾਸ਼ਾ ਵਿੱਚ ਪ੍ਰੀਖਿਆ ਦੇਣ ਲਈ ਇਸ ਮੌਕੇ ਦੀ ਵਰਤੋਂ ਕਰਨ ਅਤੇ ਵੱਡੀ ਗਿਣਤੀ ਵਿੱਚ ਸੇਵਾ ਵਿੱਚ ਆਪਣਾ ਕਰੀਅਰ ਬਣਾਉਣ ਲਈ ਅੱਗੇ ਆਉਣ ਲਈ ਉਤਸ਼ਾਹਿਤ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕਰਨਗੀਆਂ।
ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ 41 ਡਿਗਰੀ ਤੱਕ ਪਹੁੰਚਿਆ ਪਾਰਾ, IMD ਨੇ ਜਾਰੀ ਕੀਤਾ ਯੈਲੋ ਅਲਰਟ
ਕਾਬਿਲੇਗੌਰ ਹੈ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ ਭਰਤੀ ਪ੍ਰੀਖਿਆ ਕਈ ਖੇਤਰੀ ਭਾਸ਼ਾਵਾਂ ਵਿੱਚ ਕਰਵਾਉਣ ਦੀ ਅਪੀਲ ਕੀਤੀ ਸੀ। ਸਟਾਲਿਨ ਨੇ ਇਸ ਭਰਤੀ ਪ੍ਰੀਖਿਆ 'ਚ 'ਬੇਸਿਕ ਹਿੰਦੀ ਸਮਝ' ਲਈ ਰੱਖੇ ਗਏ 25 ਫੀਸਦੀ ਅੰਕਾਂ ਦੀ ਸ਼ਿਕਾਇਤ ਕੀਤੀ ਸੀ। ਸਟਾਲਿਨ ਨੇ ਕਿਹਾ ਸੀ ਕਿ ਇਸ ਵਿਚ ਤਾਮਿਲ ਦੇ ਨਾਲ-ਨਾਲ ਹੋਰ ਖੇਤਰੀ ਭਾਸ਼ਾਵਾਂ ਨੂੰ ਵੀ ਰੱਖਿਆ ਜਾਣਾ ਚਾਹੀਦਾ ਹੈ। ਸਟਾਲਿਨ ਨੇ ਕਿਹਾ ਕਿ ਇਸ ਕਾਰਨ ਤਾਮਿਲਨਾਡੂ ਦੇ ਨੌਜਵਾਨਾਂ ਦੇ ਸੀਆਰਪੀਐਫ ਦੀਆਂ ਨੌਕਰੀਆਂ ਲਈ ਚੁਣੇ ਜਾਣ ਦੀ ਸੰਭਾਵਨਾ ਘੱਟ ਗਈ ਹੈ। ਸਟਾਲਿਨ ਨੇ ਅਮਿਤ ਸ਼ਾਹ ਨੂੰ ਕਿਹਾ ਕਿ ਉਮੀਦਵਾਰਾਂ ਨੂੰ ਤਾਮਿਲ ਅਤੇ ਹੋਰ ਭਾਸ਼ਾਵਾਂ ਵਿੱਚ ਵੀ ਪ੍ਰੀਖਿਆ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : Russia-Ukraine War: ਪੂਰਬੀ ਯੂਕਰੇਨ ਦੇ ਸ਼ਹਿਰ 'Sloviansk' 'ਚ ਰੂਸ ਨੇ ਕੀਤਾ ਹਮਲਾ, 8 ਦੀ ਮੌਤ; 21 ਜ਼ਖ਼ਮੀ