Punjabi Girl Death in Canada: ਕੈਨੇਡਾ ਦੇ ਨਿਆਗਰਾ ਫਾਲ 'ਚ ਡਿੱਗਣ ਨਾਲ ਲੋਹੀਆਂ ਦੀ ਕੁੜੀ ਦੀ ਮੌਤ
Advertisement

Punjabi Girl Death in Canada: ਕੈਨੇਡਾ ਦੇ ਨਿਆਗਰਾ ਫਾਲ 'ਚ ਡਿੱਗਣ ਨਾਲ ਲੋਹੀਆਂ ਦੀ ਕੁੜੀ ਦੀ ਮੌਤ

Punjabi Girl Death in Canada:  ਕੈਨੇਡਾ ਤੋਂ ਇੱਕ ਮਾੜੀ ਖਬਰ ਸਾਹਮਣੇ ਆ ਰਹੀ ਹੈ। ਲੋਹੀਆ ਦੀ ਲੜਕੀ ਦੀ ਕੈਨੇਡਾ ਦੇ ਨਿਆਗਰਾ ਫਾਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ।

Punjabi Girl Death in Canada: ਕੈਨੇਡਾ ਦੇ ਨਿਆਗਰਾ ਫਾਲ 'ਚ ਡਿੱਗਣ ਨਾਲ ਲੋਹੀਆਂ ਦੀ ਕੁੜੀ ਦੀ ਮੌਤ

Punjabi Girl Death in Canada: ਸ਼ੁੱਕਰਵਾਰ ਨੂੰ ਕੈਨੇਡਾ ਤੋਂ ਸਵੇਰੇ ਮਾੜੀ ਖਬਰ ਸਾਹਮਣੇ ਆਈ। ਲੋਹੀਆਂ ਦੇ ਬਿਲਕੁਲ ਨਾਲ ਪੈਂਦੇ ਪਿੰਡ ਫੁੱਲ ਘੁੱਦੂਵਾਲ ਜਿਥੋਂ ਦੀ 21 ਸਾਲਾ ਲੜਕੀ ਦੀ ਕੈਨੇਡਾ ਵਿੱਚ ਨਿਆਗਰਾ ਫਾਲ ਵਿੱਚ ਡਿੱਗਣ ਨਾਲ ਮੌਤ ਹੋ ਗਈ ਹੈ।

ਸੂਤਰਾਂ ਮੁਤਾਬਕ ਪੂਨਮਦੀਪ ਕੌਰ (21) ਪੜ੍ਹਾਈ ਕਰਨ ਪਿਛਲੇ ਡੇਢ ਕੁ ਸਾਲ ਤੋਂ ਕੈਨੇਡਾ ਵਿੱਚ ਰਹਿ ਰਹੀ ਸੀ ਤੇ ਬੀਤੇ ਦਿਨ ਸਹੇਲੀਆਂ ਨਾਲ ਨਿਆਗਰਾ ਫ਼ਾਲ ਉਤੇ ਘੁੰਮਣ ਗਈ ਸੀ ਅਤੇ ਅਚਾਨਕ ਉਹ ਡੂੰਘੇ ਪਾਣੀ ਵਿੱਚ ਡਿੱਗ ਗਈ। ਲੜਕੀ ਦੇ ਪਿਤਾ ਮਨੀਲਾ ਦੇਸ਼ ਵਿੱਚ ਰੋਜ਼ੀ ਰੋਟੀ ਕਮਾਉਣ ਲਈ ਲੰਬੇ ਸਮੇਂ ਤੋਂ ਗਏ ਹਨ। ਪਰਿਵਾਰ ਵਾਲਿਆ ਦੇ ਕਹਿਣ ਮੁਤਾਬਕ ਹਾਲੇ ਤੱਕ ਲੜਕੀ ਦੀ ਲਾਸ਼ ਜਾਂ ਕੋਈ ਹੋਰ ਜਾਣਕਾਰੀ ਨਹੀਂ ਮਿਲੀ ਹੈ।

ਪੂਨਮਦੀਪ ਕੌਰ (21) ਆਪਣੇ ਦੋਸਤਾਂ ਨਾਲ ਨਿਆਗਰਾ ਫਾਲ ਦੇਖਣ ਗਈ ਸੀ। ਉੱਥੇ ਅਚਾਨਕ ਉਸਦਾ ਪੈਰ ਫਿਸਲਣ ਕਾਰਨ ਹਾਦਸਾ ਵਾਪਰ ਗਿਆ। ਫਾਲ ਵਿੱਚ ਡਿੱਗਣ ਨਾਲ ਪੂਨਮਦੀਪ ਦੀ ਮੌਤ ਹੋ ਗਈ। ਇਸ ਤੋਂ ਬਾਅਦ ਪੂਨਮਦੀਪ ਦੇ ਰਿਸ਼ਤੇਦਾਰਾਂ ਵੱਲੋਂ ਉਥੋਂ ਅੰਬੈਸੀ ਰਾਹੀਂ ਲੋਹੀਆ ਸਥਿਤ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Junior Hockey Asia Cup 2023: ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਰਚਿਆ ਇਤਿਹਾਸ, ਪਾਕਿਸਤਾਨ ਨੂੰ ਦਿੱਤੀ ਵੱਡੀ ਹਾਰ

ਪੂਨਮਦੀਪ ਦੀ ਮੌਤ ਦੀ ਖਬਰ ਮਿਲਦੇ ਹੀ ਘਰ 'ਚ ਮਾਤਮ ਛਾ ਗਿਆ। ਪੂਨਮ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਰਿਸ਼ਤੇਦਾਰ ਕੈਨੇਡਾ ਰਹਿੰਦੇ ਆਪਣੇ ਰਿਸ਼ਤੇਦਾਰਾਂ ਨਾਲ ਸੰਪਰਕ ਕਰਕੇ ਸਾਰੀ ਜਾਣਕਾਰੀ ਇਕੱਠੀ ਕਰ ਰਹੇ ਹਨ। ਕਾਬਿਲੇਗੌਰ ਹੈ ਕਿ ਨਿਆਗਰਾ ਫਾਲ ਸੈਲਾਨੀਆਂ ਲਈ ਕਾਫੀ ਖਿੱਚ ਦਾ ਕੇਂਦਰ ਰਹਿੰਦਾ ਹੈ ਤੇ ਇਹ ਇਥੇ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਇਥੇ ਡੁੱਬਣ ਕਾਰਨ ਬਹੁਤ ਸਾਰੀਆਂ ਮੌਤ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ: Governor Banwari Lal Purohit: ਕਟਾਰੂਚੱਕ ਨੂੰ ਕੈਬਨਿਟ 'ਚ ਰਹਿਣ ਦਾ ਹੱਕ ਨਹੀਂ- ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਕਪੂਰਥਲਾ ਤੋਂ ਚੰਦਰ ਮੜੀਆ ਦੀ ਰਿਪੋਰਟ

Trending news