Ecuador Earthquake: ਦੱਖਣੀ ਅਮਰੀਕੀ ਦੇਸ਼ ਇਕਵਾਡੋਰ 'ਚ ਭੂਚਾਲ ਕਾਰਨ ਧਰਤੀ ਹਿੱਲੀ। ਇੱਥੇ 6.7 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਪੂਰੇ ਸ਼ਹਿਰ 'ਚ ਭਾਰੀ ਨੁਕਸਾਨ ਹੋਇਆ ਹੈ।
Trending Photos
Ecuador Earthquake: ਦੱਖਣੀ ਅਮਰੀਕੀ ਦੇਸ਼ ਇਕਵਾਡੋਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇੱਥੇ ਰਿਕਟਰ ਪੈਮਾਨੇ 'ਤੇ ਤੀਬਰਤਾ 6.7 ਦਰਜ ਕੀਤੀ ਗਈ ਹੈ। ਭੂਚਾਲ ਦੇ ਤੇਜ਼ (Ecuador Earthquake) ਝਟਕਿਆਂ ਕਾਰਨ ਪੂਰੇ ਸ਼ਹਿਰ 'ਚ ਭਾਰੀ ਨੁਕਸਾਨ ਹੋਇਆ ਹੈ। ਘਰਾਂ ਤੋਂ ਲੈ ਕੇ ਕਈ ਇਮਾਰਤਾਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਇਸ ਦੇ ਨਾਲ ਹੀ ਇਸ ਭੂਚਾਲ 'ਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਭੂਚਾਲ ਦਾ ਕੇਂਦਰ ਗੁਆਯਾਸ ਤੋਂ ਲਗਭਗ 80 ਕਿਲੋਮੀਟਰ ਦੱਖਣ ਵਿੱਚ ਸੀ। ਇਸ ਦੇ ਨਾਲ ਹੀ ਇਕਵਾਡੋਰ ਦੇ ਰਾਸ਼ਟਰਪਤੀ ਗੁਲੇਰਮੋ ਲਾਸੋ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇਕਵਾਡੋਰ ਦੇ ਰਿਸਕ ਮੈਨੇਜਮੈਂਟ ਸਕੱਤਰੇਤ ਤੋਂ ਮਿਲੀ ਜਾਣਕਾਰੀ ਮੁਤਾਬਕ ਕੁਏਨਕਾ 'ਚ ਕਾਰ ਦੇ ਅੰਦਰ ਬੈਠੇ ਇਕ ਵਿਅਕਤੀ ਦੀ ਭੂਚਾਲ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਇਕ ਘਰ ਦਾ ਮਲਬਾ ਕਾਰ 'ਤੇ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Amritpal Singh Arrest Operation: ਪੰਜਾਬ ਪੁਲਿਸ ਦੀ ਲੋਕਾਂ ਨੂੰ ਖਾਸ ਅਪੀਲ! ਬਾਹਰ ਜਾਣ ਤੋਂ ਪਹਿਲਾਂ ਪੜ੍ਹੋ ਇਹ ...
ਇਸ ਦੇ ਨਾਲ ਹੀ ਇਸ ਤੋਂ ਇਲਾਵਾ ਤੱਟਵਰਤੀ ਰਾਜ ਐਲ ਓਰੋ ਵਿੱਚ ਤਿੰਨ ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ। ਇਸ ਭੂਚਾਲ 'ਚ ਹੁਣ ਤੱਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਜਦਕਿ ਕਈ ਇਲਾਕਿਆਂ 'ਚ ਬਿਜਲੀ ਚਲੀ ਗਈ ਹੈ।
ਕੁਝ ਸਮਾਂ ਪਹਿਲਾਂ ਤੁਰਕੀ ਵਿੱਚ ਆਏ ਭਿਆਨਕ ਭੂਚਾਲ ਕਾਰਨ 50 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਗਈ ਸੀ, ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚ ਭੂਚਾਲ ਦਾ ਡਰ ਕਾਫੀ ਵਧ ਗਿਆ ਹੈ। ਅਮਰੀਕਾ ਦੇ ਇਕਵਾਡੋਰ 'ਚ ਜਿਵੇਂ ਹੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਤਾਂ ਪੂਰੇ ਸ਼ਹਿਰ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਘਰਾਂ 'ਚੋਂ ਬਾਹਰ ਨਿਕਲ ਆਏ।