ਕੈਨੇਡਾ 'ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ
Advertisement
Article Detail0/zeephh/zeephh1715583

ਕੈਨੇਡਾ 'ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ

Canada Gangster Amarpreet Samra Murder News: ਇਸ ਦੇ ਨਾਲ ਹੀ ਮੌਕੇ ਤੋਂ ਕੁਝ ਦੂਰੀ 'ਤੇ ਉਸ ਦੀ ਕਾਰ ਸੜੀ ਹੋਈ ਮਿਲੀ।

 

ਕੈਨੇਡਾ 'ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ

Canada Gangster Amarpreet Samra Murder News: ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਅਮਰਪ੍ਰੀਤ ਸਮਰਾ (Amarpreet Samra)ਉਰਫ ਚੱਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਮਰਪ੍ਰੀਤ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੈਨਕੂਵਰ ਵਿੱਚ ਸੀ। ਰਾਤ ਨੂੰ ਡਿਨਰ ਅਤੇ ਡਾਂਸ ਤੋਂ ਬਾਅਦ ਜਿਵੇਂ ਹੀ ਫਰੇਜ਼ਰਵਿਊ ਹਾਲ ਤੋਂ ਬਾਹਰ ਆਏ ਤਾਂ ਬ੍ਰਦਰਜ਼ ਕੀਪਰਜ਼ ਗਰੁੱਪ ਦੇ ਕਾਰਕੁਨਾਂ ਨੇ ਗੋਲੀਆਂ ਚਲਾ ਦਿੱਤੀਆਂ।

ਇਹ ਘਟਨਾ ਕੈਨੇਡਾ ਦੇ ਸਮੇਂ ਮੁਤਾਬਕ ਰਾਤ ਕਰੀਬ ਡੇਢ ਵਜੇ ਵਾਪਰੀ। ਅਮਰਪ੍ਰੀਤ ਆਪਣੇ ਭਰਾ ਰਵਿੰਦਰ ਨਾਲ ਵਿਆਹ ਸਮਾਗਮ ਵਿੱਚ ਆਇਆ ਹੋਇਆ ਸੀ। ਹਮਲਾਵਰਾਂ ਨੇ ਉਸ ਵਾਹਨ ਨੂੰ ਵੀ ਅੱਗ ਲਗਾ ਦਿੱਤੀ ਜਿਸ ਵਿਚ ਉਹ ਸਬੂਤ ਨਸ਼ਟ ਕਰਨ ਆਇਆ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਇਸ ਤਰ੍ਹਾਂ ਸੁਣਾਈ ਦਿੱਤੀ ਜਿਵੇਂ ਮਸ਼ੀਨ ਗਨ ਤੋਂ ਗੋਲੀਬਾਰੀ ਕੀਤੀ ਗਈ ਹੋਵੇ।

ਇਹ ਵੀ ਪੜ੍ਹੋ: Sidhu Moosewala Death Anniversary: ਅੱਜ ਦੇ ਦਿਨ ਸਿੱਧੂ ਨੇ ਲਏ ਸੀ ਆਖਰੀ ਸਾਹ; ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ 'ਚ  ਜ਼ਿੰਦਾ ਹੈ ਮੂਸੇਵਾਲਾ !

ਅਮਰਪ੍ਰੀਤ ਸਿੰਘ ਸਮਰਾ (Amarpreet Samra)ਉਰਫ ਚੱਕੀ ਸੰਯੁਕਤ ਰਾਸ਼ਟਰ (UN) ਦੀ ਟਾਪ-10 ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਉਸ ਦੇ ਵਿਰੋਧੀ ਬ੍ਰਦਰਜ਼ ਕੀਪਰਜ਼ ਗਰੁੱਪ ਵਿਚਕਾਰ ਕਾਰੋਬਾਰ ਨੂੰ ਲੈ ਕੇ ਦੁਸ਼ਮਣੀ ਸੀ। ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਹਮਲਾਵਰ ਪਹਿਲਾਂ ਹੀ ਵਿਆਹ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਘੁੰਮ ਰਹੇ ਸਨ। ਇਸ ਕਤਲ ਨੂੰ ਟਾਰਗੇਟ ਕਿਲਿੰਗ ਮੰਨਿਆ ਜਾ ਰਿਹਾ ਹੈ।

Trending news