Punjabi Youth Death in England: ਬਰਨਾਲਾ ਦੇ ਜਗਤਾਰ ਸਿੰਘ ਦੀ ਇੰਗਲੈਂਡ 'ਚ ਬ੍ਰੇਨ ਹੈਮਰੇਜ ਨਾਲ ਮੌਤ
Advertisement
Article Detail0/zeephh/zeephh1839643

Punjabi Youth Death in England: ਬਰਨਾਲਾ ਦੇ ਜਗਤਾਰ ਸਿੰਘ ਦੀ ਇੰਗਲੈਂਡ 'ਚ ਬ੍ਰੇਨ ਹੈਮਰੇਜ ਨਾਲ ਮੌਤ

Punjabi Youth Death in England: ਪੰਜਾਬ ਲਈ ਇੰਗਲੈਂਡ ਤੋਂ ਇੱਕ ਮਾੜੀ ਖਬਰ ਸਾਹਮਣੇ ਆ ਰਹੀ ਹੈ। ਬਰਨਾਲੇ ਦੇ ਪਿੰਡ ਜਗਜੀਤ ਪੁਰਾ ਦੇ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋ ਗਈ ਹੈ।

Punjabi Youth Death in England: ਬਰਨਾਲਾ ਦੇ ਜਗਤਾਰ ਸਿੰਘ ਦੀ ਇੰਗਲੈਂਡ 'ਚ ਬ੍ਰੇਨ ਹੈਮਰੇਜ ਨਾਲ ਮੌਤ

Punjabi Youth Death in England: ਪੰਜਾਬ 'ਚ ਘਰ-ਬਾਰ ਛੱਡ ਕੇ ਰੋਜ਼ੀ-ਰੋਟੀ ਦੀ ਭਾਲ 'ਚ ਨਿਕਲੇ ਪੰਜਾਬੀਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਬਰਨਾਲੇ ਦੇ ਪਿੰਡ ਜਗਜੀਤ ਪੁਰਾ 'ਚ ਉਸ ਸਮੇਂ ਪਰਿਵਾਰ 'ਚ ਮਾਤਮ ਛਾ ਗਿਆ ਜਦੋਂ ਉਹ ਰੋਜ਼ੀ-ਰੋਟੀ ਦੀ ਭਾਲ 'ਚ ਇੰਗਲੈਂਡ ਗਏ 35 ਸਾਲਾ ਜਗਤਾਰ ਸਿੰਘ ਪੁੱਤਰ ਗੁਰਪਾਲ ਦੀ ਮੌਤ ਦੀ ਖਬਰ ਆਈ ਹੈ।

ਬਜ਼ੁਰਗ ਮਾਤਾ-ਪਿਤਾ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੁਖਦਾਈ ਘਟਨਾ 'ਤੇ ਜਗਤਾਰ ਸਿੰਘ ਦੇ ਪਿਤਾ ਗੁਰਪਾਲ ਸਿੰਘ, ਉਸ ਦੇ ਚਾਚੇ ਦੇ ਲੜਕੇ ਮਨਜਿੰਦਰ ਸਿੰਘ ਅਤੇ ਸਾਬਕਾ ਫੌਜੀ ਸੁਖਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 35 ਸਾਲਾ ਜਗਤਾਰ ਸਿੰਘ ਆਪਣੇ ਮਾਤਾ-ਪਿਤਾ ਨਾਲ ਰਹਿਣ ਲਈ ਸਕਾਟਲੈਂਡ ਤੋਂ ਇੰਗਲੈਂਡ ਗਿਆ ਸੀ।

ਰੋਜ਼ੀ-ਰੋਟੀ ਦੀ ਭਾਲ ਵਿੱਚ ਉਹ ਇੱਕ ਮਹੀਨਾ ਪਹਿਲਾਂ ਬੈਂਕਾਂ, ਦੋਸਤਾਂ ਅਤੇ ਰਿਸ਼ਤੇਦਾਰਾਂ ਤੋਂ ਕਰੀਬ 28 ਲੱਖ ਦਾ ਕਰਜ਼ਾ ਲੈ ਕੇ ਵਿਦੇਸ਼ ਗਿਆ ਸੀ। ਜਗਤਾਰ ਸਿੰਘ ਇੰਗਲੈਂਡ ਵਿੱਚ ਇੱਕ ਸਟੋਰ ਵਿੱਚ ਕੰਮ ਕਰਦਾ ਸੀ, ਸਟੋਰ ਵਿੱਚ ਕੰਮ ਕਰਦੇ ਸਮੇਂ ਦਿਮਾਗੀ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ।

ਪਰਿਵਾਰ ਇੰਨਾ ਬੇਵੱਸ ਹੈ ਕਿ ਉਹ ਉਸ ਦੀ ਲਾਸ਼ ਨੂੰ ਪੰਜਾਬ ਲਿਆਉਣ ਤੋਂ ਵੀ ਅਸਮਰੱਥ ਹੈ। ਜਿਸ ਲਈ ਮ੍ਰਿਤਕ ਜਗਤਾਰ ਸਿੰਘ ਦਾ ਅੰਤਿਮ ਸੰਸਕਾਰ ਇੰਗਲੈਂਡ ਦੀਆਂ ਐਨ.ਆਰ.ਆਈ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਇੰਗਲੈਂਡ ਵਿੱਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Punjab News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਤੋਂ 7 ਮੋਬਾਇਲ, 3 ਚਾਰਜਰ ਅਤੇ 23 ਜਰਦੇ ਦੀਆਂ ਪੁੜੀਆਂ ਬਰਾਮਦ

ਇਸ ਮੌਕੇ ਪੀੜਤ ਪਰਿਵਾਰ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਆਰਥਿਕ ਮਦਦ ਕਰਨ ਅਤੇ ਬਜ਼ੁਰਗ ਮਾਪਿਆਂ 'ਤੇ 28 ਲੱਖ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ ਕੀਤੀ। ਉਸ ਨੂੰ ਕੁੱਲ 28 ਲੱਖ ਰੁਪਏ ਦਾ ਕਰਜ਼ਾ ਲੈ ਕੇ ਵਿਦੇਸ਼ ਭੇਜਿਆ ਗਿਆ ਸੀ। ਕਰਜ਼ਾ ਨਾ ਮੋੜ ਸਕਣ ਕਾਰਨ ਬਜ਼ੁਰਗ ਮਾਪੇ ਪੰਜਾਬ ਸਰਕਾਰ ਤੋਂ ਕਰਜ਼ਾ ਮੁਆਫ਼ੀ ਦੀ ਮੰਗ ਕਰ ਰਹੇ ਹਨ। ਇਸ ਦੁਖਦਾਈ ਘਟਨਾ ਨੂੰ ਲੈ ਕੇ ਰਿਸ਼ਤੇਦਾਰ ਅਤੇ ਬਜ਼ੁਰਗ ਮਾਤਾ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : Sikhs in Pakistan: ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਸਿੱਖ ਪਰਿਵਾਰਾਂ ਨੂੰ ਮਿਲ ਰਹੀਆਂ ਧਮਕੀਆਂ!

ਬਰਨਾਲਾ ਤੋਂ ਦਵਿੰਦਰ ਸ਼ਰਮਾ ਦੀ ਰਿਪੋਰਟ

Trending news