Pakistan suicide bomb blast death toll: ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਣਕਾਰੀ ਮਿਲੀ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਵੱਲੋਂ ਘਟਨਾ ਦੀ ਜਾਂਚ ਕਰਨ ਅਤੇ ਹਮਲੇ ਦੇ ਪਿੱਛੇ ਜ਼ਿੰਮੇਵਾਰ ਲੋਕਾਂ ਦੀ ਭਾਲ ਕਰਨ ਦੇ ਹੁਕਮ ਦਿਤੇ ਗਏ ਹਨ।
Trending Photos
Pakistan suicide bomb blast latest news: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਐਤਵਾਰ ਨੂੰ ਬਾਜੌਰ ਵਿਖੇ ਇੱਕ ਸੰਮੇਲਨ ਦੌਰਾਨ ਹੋਏ ਆਤਮਘਾਤੀ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 42 ਹੋ ਗਈ ਹੈ, ਅਤੇ ਘੱਟੋ-ਘੱਟ 111 ਲੋਕ ਜ਼ਖਮੀ ਹਨ।
ਮਿਲੀ ਜਾਣਕਾਰੀ ਦੇ ਮੁਤਾਬਕ ਖੈਬਰ ਪਖਤੂਨਖਵਾ ਦੇ ਬਾਜੌਰ ਦੀ ਖਾਰ ਤਹਿਸੀਲ 'ਚ ਜਮੀਅਤ ਉਲੇਮਾ-ਏ-ਇਸਲਾਮ ਫਜ਼ਲ (JUI-F) ਦੇ ਵਰਕਰ ਦੇ ਸੰਮੇਲਨ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਇੱਥੇ ਇਸ ਆਤਮਘਾਤੀ ਹਮਲੇ ਨੂੰ ਅੰਜਾਮ ਦਿੱਤਾ ਗਿਆ। ਇਸ ਦੌਰਾਨ ਬਚਾਅ ਕਾਰਜ ਟੀਮਾਂ ਅਤੇ ਪੁਲਿਸ ਦੇ ਟੀਮਾਂ ਮੌਕੇ 'ਤੇ ਮੌਜੂਦ ਹਨ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਅਧਿਕਾਰੀਆਂ ਨੂੰ ਇਸ ਆਤਮਘਾਤੀ ਧਮਾਕੇ ਤੋਂ ਬਾਅਦ ਪਤਾ ਲੱਗਿਆ ਕਿ ਨਾਦਰਾ ਹੈੱਡਕੁਆਰਟਰ ਦੇ ਨੇੜੇ ਸ਼ਾਂਡੇ ਮੋਰ 'ਤੇ JUI-F ਦੇ ਵਰਕਰ ਸੰਮੇਲਨ 'ਚ ਤਕਰੀਬਨ 400 ਲੋਕ ਸ਼ਾਮਲ ਹੋ ਰਹੇ ਸਨ। ਏਆਰਵਾਈ ਨਿਊਜ਼ ਦੀ ਰਿਪੋਰਟ ਦੇ ਮੁਤਾਬਕ, ਖੇਤਰ ਨੂੰ ਫਿਲਹਾਲ ਬੰਦ ਕਰ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਇਸ ਦੌਰਾਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਜੇਯੂਆਈ-ਐਫ ਹਮੀਦੁੱਲਾ ਅਤੇ ਖਾਰ ਦੇ ਅਮੀਰ ਮੌਲਾਨਾ ਜ਼ਿਆਉੱਲਾ ਜਾਨ ਦੀ ਮੌਤ ਹੋ ਗਈ ਹੈ। ਜੀਓ ਨਿਊਜ਼ ਦੀ ਰਿਪੋਰਟ ਦਾ ਕਹਿਣਾ ਹੈ ਕਿ ਇਹ ਆਤਮਘਾਤੀ ਹਮਲਾ ਸ਼ਾਮ 4 ਵਜੇ ਦੇ ਕਰੀਬ ਵਾਪਰੀ ਸੀ ਜਦੋਂ JUI-F ਨੇਤਾ ਵੱਲੋਂ ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਸੀ।
ਅਜਿਹੇ 'ਚ ਆਈਜੀਪੀ ਅਖਤਰ ਹਯਾਤ ਖਾਨ ਦਾ ਕਹਿਣਾ ਹੈ ਕਿ ਇਹ ਇੱਕ ਆਤਮਘਾਤੀ ਹਮਲਾ ਸੀ ਅਤੇ ਇਸਦੇ ਵਿੱਚ 10 ਕਿਲੋ ਵਿਸਫੋਟਕ ਦੀ ਵਰਤੋਂ ਕੀਤੀ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਟੀਮਾਂ ਵੱਲੋਂ ਧਮਾਕੇ ਵਾਲੀ ਥਾਂ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਜ਼ਖਮੀਆਂ ਨੂੰ ਤਿਮੇਰਗਾਰਾ ਅਤੇ ਪੇਸ਼ਾਵਰ ਭੇਜਿਆ ਜਾ ਰਿਹਾ ਹੈ।
ਉਥੇ ਪ੍ਰਧਾਨ ਮੰਤਰੀ ਦਫਤਰ ਵੱਲੋਂ ਜਾਣਕਾਰੀ ਮਿਲੀ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਵੱਲੋਂ ਘਟਨਾ ਦੀ ਜਾਂਚ ਕਰਨ ਅਤੇ ਹਮਲੇ ਦੇ ਪਿੱਛੇ ਜ਼ਿੰਮੇਵਾਰ ਲੋਕਾਂ ਦੀ ਭਾਲ ਕਰਨ ਦੇ ਹੁਕਮ ਦਿਤੇ ਗਏ ਹਨ। ਫਿਲਹਾਲ ਸੰਯੁਕਤ ਮਿਲਟਰੀ ਹਸਪਤਾਲ (ਸੀਐਮਐਚ) ਪੇਸ਼ਾਵਰ ਅਲਰਟ 'ਤੇ ਹੈ ਅਤੇ ਸੁਰੱਖਿਆ ਬਲਾਂ ਵੱਲੋਂ ਬਚਾਅ ਮੁਹਿੰਮ ਜਾਰੀ ਹੈ।
ਇਹ ਵੀ ਪੜ੍ਹੋ: Punjab Floods 2023: ਹੜ੍ਹ ਦੇ ਪਾਣੀ ਵਿੱਚ ਟਰੈਕਟਰ ਰਾਹੀਂ ਜੰਗਲ ਪਾਰ ਕਰਕੇ ਲੋਕਾਂ ਤੱਕ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ
(For more news apart from Pakistan suicide bomb blast latest news, stay tuned to Zee PHH)