Punjab News: ਦੁਬਈ 'ਚ ਵਾਪਰਿਆ ਭਿਆਨਕ ਹਾਦਸਾ; ਟਰੱਕ ਨੂੰ ਅੱਗ ਲੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ
Advertisement
Article Detail0/zeephh/zeephh1678343

Punjab News: ਦੁਬਈ 'ਚ ਵਾਪਰਿਆ ਭਿਆਨਕ ਹਾਦਸਾ; ਟਰੱਕ ਨੂੰ ਅੱਗ ਲੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

Punjab News: 23 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਕਰੀਬ ਡੇਢ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਉਪਰੰਤ ਗੱਡੀ ਨੂੂੰ ਅੱਗ ਲਗ ਗਈ ਤੇ ਨੌਜਵਾਨ ਗੱਡੀ ਵਿੱਚ ਹੀ ਜ਼ਿੰਦਾ ਸੜ ਗਿਆ।

 

Punjab News: ਦੁਬਈ 'ਚ ਵਾਪਰਿਆ ਭਿਆਨਕ ਹਾਦਸਾ; ਟਰੱਕ ਨੂੰ ਅੱਗ ਲੱਗਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

Punjab News: ਨੰਗਲ ਤਹਿਸੀਲ ਦੇ ਪਿੰਡ ਭੱਲੜੀ ਦੇ 23 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਦੁਬਈ 'ਚ ਸੜਕ ਹਾਦਸੇ 'ਚ ਦਰਦਨਾਕ ਮੌਤ ਹੋਣ ਦੀ ਖਬਰ ਹੈ। ਮ੍ਰਿਤਕ ਨੌਜਵਾਨ ਕਰੀਬ ਡੇਢ ਸਾਲ ਪਹਿਲਾਂ ਬਤੌਰ ਟਰੱਕ ਡਰਾਈਵਰ ਵਿਦੇਸ਼ ਗਿਆ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ  ਨੂੂੰ ਅੱਗ ਲੱਗ ਗਈ ਤੇ ਨੌਜਵਾਨ ਗੱਡੀ ਵਿੱਚ ਹੀ ਜ਼ਿੰਦਾ ਸੜ ਗਿਆ।

 ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੁਬਈ ਵਿਖੇ ਕਿਸੇ ਕੰਪਨੀ ਵਿੱਚ ਗੱਡੀ ਚਲਾਉਣ ਦਾ ਕੰਮ ਕਰਦਾ ਸੀ। ਬੀਤੇ ਦਿਨ ਜਦੋਂ ਉਹ ਟਰੱਕ ਵਿਚ ਕੁਝ ਸਾਮਾਨ ਲੋਡ ਕਰ ਕੇ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਟੱਕਰ ਸੜਕ ਵਿਚਕਾਰ ਖੜ੍ਹੀ ਕਿਸੇ ਗੱਡੀ ਨਾਲ ਟਕਰਾ ਗਈ। 

ਇਹ ਵੀ ਪੜ੍ਹੋ: World Press Freedom Day: ਲੋਕਤੰਤਰ ਦਾ ਚੌਥਾ ਥੰਮ ਪੱਤਰਕਾਰੀ; ਬਾਲੀਵੁੱਡ ਦੇ ਇਨ੍ਹਾਂ ਸਿਤਾਰਿਆਂ ਨੇ ਨਿਭਾਈ ਹੈ ਆਨਸਕ੍ਰੀਨ ਪੱਤਰਕਾਰ ਦੀ ਭੂਮਿਕਾ

ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਉਪਰੰਤ ਗੱਡੀ ਨੂੂੰ ਅੱਗ ਲੱਗ ਗਈ ਤੇ ਨੌਜਵਾਨ ਗੱਡੀ ਵਿੱਚ ਹੀ ਜ਼ਿੰਦਾ ਸੜ ਗਿਆ। ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆਂ 'ਤੇ ਵਾਇਰਲ ਹੋਣ ਪਿਛੋਂ ਪਿੰਡ ਭੱਲੜੀ ਵਿੱਚ ਸੋਗ ਫੈਲ ਗਿਆ। ਮ੍ਰਿਤਕ ਦੇ ਵਾਰਿਸਾ ਵੱਲੋਂ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।

Trending news