Punjabi Youth Death In America News: ਗਰਭੇਜ ਸਿੰਘ ਪੁੱਤਰ ਸਵਰਣ ਸਿੰਘ ਕਰੀਬ 11 ਮਹੀਨੇ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ 35 ਲੱਖ ਲਗਾ ਕੇ ਘਰ ਦੇ ਆਰਥਿਕ ਹਲਾਤ ਠੀਕ ਕਰਨ ਗਿਆ ਸੀ।
Trending Photos
Punjabi Youth Death In America News: ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਅਮਰੀਕਾ ਦੇ ਕੈਲੀਫੋਰਨੀਆਂ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ।
ਇਸ ਬਾਰੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਬਾਦੀਆਂ ਦੇ ਸਰਪੰਚ ਸਾਹਿਬ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਗਰਭੇਜ ਸਿੰਘ ਪੁੱਤਰ ਸਵਰਣ ਸਿੰਘ ਕਰੀਬ 11 ਮਹੀਨੇ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ 35 ਲੱਖ ਲਗਾ ਕੇ ਘਰ ਦੇ ਆਰਥਿਕ ਹਲਾਤ ਠੀਕ ਕਰਨ ਗਿਆ ਸੀ। ਰਾਤ 12:00 ਵਜੇ ਅਮਰੀਕਾ ਤੋਂ ਗੁਰਭੇਜ ਦੇ ਦੋਸਤ ਦਾ ਫੋਨ ਆਇਆ ਕਿ ਗੁਰਭੇਜ ਨੁੰ ਇਕਦਮ ਤੇਜ ਦਰਦ ਹੋਇਆ ਅਤੇ ਉਸਨੂੰ ਹਸਪਤਾਲ ਲਿਜਾਦੇ ਸਮੇਂ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Punjab News: ਡੌਂਕੀ ਰਸਤੇ ਅਮਰੀਕਾ ਜਾਂਦੇ ਸਮੇਂ ਵਾਪਰਿਆ ਹਾਦਸਾ, 25 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ
ਗੁਰਭੇਜ ਨੇ ਰੱਖੜੀ ਬਾਰੇ ਭੈਣਾਂ ਨਾਲ ਗੱਲਬਾਤ ਕੀਤੀ ਅਤੇ ਉਹ ਕਹਿ ਰਿਹਾਂ ਸੀ ਜਲਦ ਇੰਡੀਆ ਆਵਾਂਗਾ ਪਰ ਰੱਬ ਨੂੰ ਇਹ ਮਨਜ਼ੂਰ ਨਹੀਂ ਸੀ ਪਰਿਵਾਰ ਹੁਣ ਉਸਦੀ ਲਾਸ਼ ਦੀ ਊਡੀਕ ਕਰ ਰਿਹਾ। ਦੋ ਭੈਣਾਂ ਭਰਾ ਤੇ ਮਾਂ ਪਿਉ ਦਾ ਰੋ- ਰੋ ਬੁਰਾ ਹਾਲ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ: Punjabi Youth Death In Canada: 3 ਅਗਸਤ ਨੂੰ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਗੁਰਦਾਸਪੁਰ ਦੇ ਪਿੰਡ ਬਾਗੜੀ ਦੇ ਰਹਿਣ ਵਾਲੇ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਮ੍ਰਿਤਕ ਦੇਹ 25 ਦਿਨਾਂ ਬਾਅਦ ਅਮਰੀਕਾ ਤੋਂ ਉਸਦੇ ਜੱਦੀ ਪਿੰਡ ਪਹੁੰਚੀ ਸੀ। ਜਿੱਥੇ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਗਿਆ। 5 ਅਗਸਤ ਨੂੰ ਬਲਵਿੰਦਰ ਸਿੰਘ ਢੌਂਕੀ ਰਾਹੀਂ ਅਮਰੀਕਾ ਜਾਂਦੇ ਸਮੇਂ ਮੈਕਸੀਕੋ ਹਾਈਵੇਅ 'ਤੇ ਬੱਸ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।
ਕੈਨੇਡਾ ਦੇ ਸਰੀ 'ਚ ਪੜ੍ਹਨ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਤਾਂ ਵਿੱਚ ਮੌਤ ਹੋ ਗਈ। ਦੱਸ ਦਈਏ ਕਿ 20 ਸਾਲਾ ਪੰਜਾਬੀ ਨੌਜਵਾਨ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਲਸੋਈ ਦਾ ਰਹਿਣ ਵਾਲਾ ਹੈ ਅਤੇ ਇਸਦਾ ਨਾਮ ਈਸ਼ਵਰਪਾਲ ਸਿੰਘ ਹੈ। ਇਸ ਦੌਰਾਨ ਪਰਿਵਾਰ ਦਾ ਰੋ- ਰੋ ਕੇ ਬੁਰਾ ਹਾਲ ਹੈ।
(ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ)