California News: ਕੈਲੀਫੋਰਨੀਆ ਦੀ ਸਟੇਟ ਸੇਨੈਟ ਨੇ ਸਿੱਖਾਂ ਲਈ ਹੈਲਮੈਟ ਪਾਉਣ ਬਾਰੇ ਲਿਆ ਵੱਡਾ ਫੈਸਲਾ
Sikhs to Ride Without Bike Helmets in California News: ਸੈਨੇਟ ਬਿੱਲ 847, ਸੈਨੇਟਰ ਬ੍ਰਾਇਨ ਡਾਹਲੇ ਦੁਆਰਾ ਲਿਖਿਆ ਗਿਆ, ਇਸ ਹਫ਼ਤੇ ਰਾਜ ਦੀ ਸੈਨੇਟ ਨੂੰ 21-8 ਵੋਟਾਂ ਦੇ ਫਰਕ ਨਾਲ ਪਾਸ ਕਰ ਦਿੱਤਾ ਗਿਆ, ਅਤੇ ਹੁਣ ਵਿਧਾਨ ਸਭਾ ਵਿੱਚ ਜਾਵੇਗਾ।
Trending Photos
)
Sikhs to Ride Without Bike Helmets in California News: ਅਮਰੀਕਾ ਦੇ ਕੈਲੀਫੋਰਨੀਆ ’ਚ ਸਟੇਟ ਸੇਨੈਟ ਵੱਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਤੋਂ ਛੋਟ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਲਈ ਖੁਸ਼ੀ ਦੀ ਖ਼ਬਰ ਹੈ, ਜਿਸ ਦਾ ਹੋਰਨਾਂ ਦੇਸ਼ਾਂ ਅੰਦਰ ਵੀ ਅਸਰ ਹੋਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਅੰਗ ਹੈ ਅਤੇ ਸਿੱਖ ਨੂੰ ਹੈਲਮੈਟ ਪਾਉਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕੈਲੀਫੋਰਨੀਆ ਦੀ ਸੇਨੈਟ ਦੇ ਮੈਂਬਰ ਬਰੀਅਨ ਡਾਹਲ ਵੱਲੋਂ ਸਿੱਖਾਂ ਦੀ ਅਵਾਜ਼ ਨੂੰ ਸੇਨੈਟ ਵਿਚ ਪੇਸ਼ ਕਰਨ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਬਿੱਲ ਐਸੰਬਲੀ ਵਿਚ ਜਲਦ ਪਾਸ ਹੋ ਜਾਵੇਗਾ।
ਇਹ ਵੀ ਪੜ੍ਹੋ: Sidhu Moose wala News: ਸੇਲ ਵਧਾਉਣ ਦੇ ਲਈ ਗੁਟਕਾ ਕੰਪਨੀ ਨੇ ਪਾਊਚ 'ਤੇ ਲਗਾਈ ਸਿੱਧੂ ਮੂਸੇਵਾਲਾ ਦੀ ਫੋਟੋ
ਦੱਸ ਦੇਈਏਕਿ ਕੈਲੀਫੋਰਨੀਆ ਵਿੱਚ ਸੈਨੇਟਰਾਂ ਨੇ ਇੱਕ ਬਿੱਲ ਪਾਸ ਕੀਤਾ ਹ ਜਿਸ ਵਿੱਚ ਸਿੱਖਾਂ ਨੂੰ ਮੋਟਰਸਾਈਕਲ ਚਲਾਉਣ ਵੇਲੇ ਸੁਰੱਖਿਆ ਹੈਲਮੇਟ ਪਹਿਨਣ ਤੋਂ ਛੋਟ ਦਿੰਦਾ ਹੈ। ਸੈਨੇਟ ਬਿੱਲ 847, ਸੈਨੇਟਰ ਬ੍ਰਾਇਨ ਡਾਹਲੇ ਦੁਆਰਾ ਲਿਖਿਆ ਗਿਆ, ਇਸ ਹਫ਼ਤੇ ਰਾਜ ਦੀ ਸੈਨੇਟ ਨੂੰ 21-8 ਵੋਟਾਂ ਦੇ ਫਰਕ ਨਾਲ ਪਾਸ ਕਰ ਦਿੱਤਾ ਗਿਆ, ਅਤੇ ਹੁਣ ਵਿਧਾਨ ਸਭਾ ਵਿੱਚ ਜਾਵੇਗਾ।
ਇੰਨ੍ਹਾਂ ਹੀ ਨਹੀਂ ਕੈਨੇਡਾ ਅਲਬਰਟਾ, ਬ੍ਰਿਟਿਸ਼ ਕੋਲੰਬੀਆ, ਮੈਨੀਟੋਬਾ ਅਤੇ ਓਨਟਾਰੀਓ ਸਮੇਤ ਕਈ ਸੂਬਿਆਂ ਵਿੱਚ ਮੋਟਰਸਾਈਕਲ ਹੈਲਮੇਟ ਕਾਨੂੰਨਾਂ ਤੋਂ ਛੋਟ ਹੈ।
More Stories