Punjabi Youth Death in America: ਬਨੂੜ ਦੇ ਨੌਜਵਾਨ ਦੀ ਅਮਰੀਕਾ 'ਚ ਝੀਲ 'ਚ ਡੁੱਬਣ ਨਾਲ ਮੌਤ
Advertisement
Article Detail0/zeephh/zeephh1783779

Punjabi Youth Death in America: ਬਨੂੜ ਦੇ ਨੌਜਵਾਨ ਦੀ ਅਮਰੀਕਾ 'ਚ ਝੀਲ 'ਚ ਡੁੱਬਣ ਨਾਲ ਮੌਤ

Punjabi Youth Death in America: ਅਮਰੀਕਾ ਤੋਂ ਪੰਜਾਬ ਲਈ ਇੱਕ ਮਾੜਾ ਸਮਾਚਾਰ ਸਾਹਮਣੇ ਆਇਆ ਹੈ। ਬਨੂੜ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿੱਚ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ।

Punjabi Youth Death in America: ਬਨੂੜ ਦੇ ਨੌਜਵਾਨ ਦੀ ਅਮਰੀਕਾ 'ਚ ਝੀਲ 'ਚ ਡੁੱਬਣ ਨਾਲ ਮੌਤ

Punjabi Youth Death in America:  ਅਮਰੀਕਾ ਤੋਂ ਪੰਜਾਬ ਲਈ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਬਨੂੜ ਦੇ ਨੇੜਲੇ ਪਿੰਡ ਮਠਿਆੜਾਂ ਦੇ 22 ਸਾਲਾ ਨੌਜਵਾਨ ਦੀ ਅਮਰੀਕਾ ਵਿਖੇ ਮਿਲਟਰੋਨ ਝੀਲ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ।  ਮ੍ਰਿਤਕ ਨੌਜਵਾਨ ਦੋ ਸਾਲ ਪਹਿਲਾ ਅਮਰੀਕਾ ਦੇ ਕੈਲੇਫੋਰਨੀਆ ਸ਼ਹਿਰ ਵਿੱਚ ਪੜ੍ਹਾਈ ਕਰਨ ਲਈ ਗਿਆ ਸੀ।

ਪਿੰਡ ਦੇ ਵਸਨੀਕਾਂ ਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਸ਼ਨਪ੍ਰੀਤ ਸਿੰਘ (22) ਪੁੱਤਰ ਸਵ. ਕਸ਼ਮੀਰ ਸਿੰਘ ਦਸੰਬਰ 2021 ਵਿੱਚ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਵਿਖੇ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰਨ ਗਿਆ ਸੀ। ਬੀਤੇ ਦਿਨੀਂ ਉਹ ਆਪਣੇ ਦੋਸਤਾਂ ਨਾਲ ਮਿਲਟਰੋਨ ਝੀਲ ਉਪਰ ਘੁੰਮਣ ਗਿਆ ਸੀ ਕਿ ਅਚਾਨਕ ਹਸਨਪ੍ਰੀਤ ਦਾ ਪੈਰ ਤਿਲਕ ਗਿਆ ਤੇ ਉਹ ਝੀਲ ਵਿੱਚ ਡੁੱਬ ਗਿਆ।

ਸੂਚਨਾ ਮਿਲਣ ਉਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਤੇ ਗੋਤਾਖੋਰਾਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਉਸ ਨੂੰ ਬਾਹਰ ਕੱਢ ਲਿਆ। ਐਮਰਜੈਂਸੀ ਸੇਵਾਵਾਂ ਦੇਣ ਮਗਰੋਂ ਉਸ ਨੂੰ ਹੈਲੀਕਾਪਟਰ ਰਾਹੀਂ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬਨੂੜ ਵਿੱਚ ਹਸਨਪ੍ਰੀਤ ਸਿੰਘ ਦੀ ਮੌਤ ਦੀ ਖਬਰ ਮਿਲਦੇ ਸਾਰ ਹੀ ਸੋਗ ਦੀ ਲਹਿਰ ਫੈਲ ਗਈ।

ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲਕਾਂਡ 'ਚ NIA ਦਾ ਵੱਡਾ ਖੁਲਾਸਾ, ਪਾਕਿਸਤਾਨ ਨਾਲ ਜੁੜੇ ਤਾਰ

ਕਾਬਿਲੇਗੌਰ ਹੈ ਕਿ ਲਗਭਗ ਡੇਢ ਮਹੀਨਾ ਪਹਿਲਾਂ ਹਸਨਪ੍ਰੀਤ ਸਿੰਘ ਦੇ ਪਿਤਾ ਕਸ਼ਮੀਰ ਸਿੰਘ ਡੀ ਗੰਡਾਖੇੜੀ ਨਹਿਰ ਵਿੱਚ ਡੁੱਬਣ ਨਾਲ ਜਾਨ ਚਲੀ ਗਈ ਸੀ ਤੇ ਹੁਣ ਉਸ ਦੀ ਵੀ ਡੁੱਬਣ ਨਾਲ ਮੌਤ ਹੋ ਗਈ।

ਗੌਰਤਲਬ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਅਹਿਮਦਾਬਾਦ ਵਾਸੀ ਗੁਰਪਿੰਦਰ ਸਿੰਘ ਗਿੰਦਾ ਦੀ ਗ੍ਰੀਸ ਵਿੱਚ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ ਹੈ। ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਗੁਰਪਿੰਦਰ ਗਿੰਦਾ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਨੌਜਵਾਨ ਆਪਣੇ ਪਿੱਛੇ ਪਤਨੀ ਤੇ ਮਾਤਾ ਨੂੰ ਛੱਡ ਗਿਆ। ਪਰਿਵਾਰ ਦੇ ਜੀਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਇਕਬਾਲ ਸਿੰਘ ਮਾਹਲ ਤੇ ਪੀੜਤ ਪਰਿਵਾਰ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਗੁਰਪਿੰਦਰ ਸਿੰਘ ਦੀ ਦੇਹ ਨੂੰ ਪੰਜਾਬ ਲਿਆਉਣ ਲਈ ਇੰਤਜ਼ਾਮ ਕੀਤਾ ਜਾਵੇ।

 

ਇਹ ਵੀ ਪੜ੍ਹੋ : Punjab News: ਅੱਜ ਤੋਂ ਮੁੜ ਬਦਲਿਆ ਪੰਜਾਬ ਦੇ ਸਰਕਾਰੀ ਦਫਤਰਾਂ ਦਾ ਸਮਾਂ

Trending news