Kotkapura firing incident news: ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਘਿਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਹੋਏ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਇਕੱਠੇ ਹੋਏ ਸਨ।
Trending Photos
kotkapura firing incident news: 2015 ਦੇ ਕੋਟਕਪੂਰਾ ਗੋਲੀ ਕਾਂਡ ਵਿੱਚ ਚਾਰਜਸ਼ੀਟ ਕੀਤੇ ਗਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਫਰੀਦਕੋਟ ਦੀ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਹੋਏ। ਅਗਾਊਂ ਜ਼ਮਾਨਤ ਮਿਲਣ ਮਗਰੋਂ ਦੋਵਾਂ ਨੇ ਜੇਐਮਆਈਸੀ ਦੀ ਅਦਾਲਤ ਵਿੱਚ ਪੇਸ਼ ਹੋ ਕੇ ਜ਼ਮਾਨਤੀ ਬਾਂਡ ਭਰੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਝੂਠੇ ਕੇਸ ਦਰਜ ਕਰ ਰਹੀ ਹੈ ਪਰ ਅਕਾਲੀ ਦਲ ਕਮਜ਼ੋਰ ਨਹੀਂ ਹੈ।
ਇਸ ਦੌਰਾਨ ਅਦਾਲਤ ਦੇ ਬਾਹਰ ਹਜ਼ਾਰਾਂ ਸਮਰਥਕ ਮੌਜੂਦ ਸਨ। ਇਸੇ ਦੌਰਾਨ ਬਾਦਲਾਂ ਦੀ ਅਦਾਲਤ 'ਚ ਪੇਸ਼ੀ ਮੌਕੇ ਅਕਾਲੀ ਦਲ ਦੇ ਸਮਰਥਕਾਂ ਦਾ ਵੱਡਾ ਇਕੱਠ ਕੀਤਾ ਗਿਆ। ਇਸ ਨੂੰ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਕੇਸ ਵਿੱਚ ਅਗਾਊ ਜ਼ਮਾਨਤ ਮਿਲਣ ਕਾਰਨ ਤੱਤਕਾਲੀਨ ਐਸਐਸਪੀ ਫ਼ਰੀਦਕੋਟ ਸੁਖਮੰਦਰ ਸਿੰਘ ਮਾਨ ਤੇ ਤੱਤਕਾਲੀਨ ਐਸਐਚਓ ਥਾਣਾ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਵੀ ਅਦਾਲਤ ਵਿੱਚ ਪੇਸ਼ ਹੋ ਕਏ ਆਪਣੇ-ਆਪਣੇ ਜ਼ਮਾਨਤੀ ਬਾਂਡ ਦਾਖ਼ਲ ਕਰ ਸਕਦੇ ਹਨ।
ਜਾਣਕਾਰੀ ਅਨੁਸਾਰ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਤੱਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ 5 ਹੋਰ ਪੁਲਿਸ ਅਧਿਕਾਰੀਆਂ ਖ਼ਿਲਾਫ਼ 24 ਫਰਵਰੀ ਨੂੰ ਜੇਐਮਆਈਸੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਇਹ ਵੀ ਪੜ੍ਹੋ : ਜਾਣੋ ਕੀ ਹੈ ਚਾਰ ਸਾਲ ਪੁਰਾਣਾ ਮਾਮਲਾ? ਜਿਸ 'ਚ ਰਾਹੁਲ ਗਾਂਧੀ ਨੂੰ ਠਹਿਰਾਇਆ ਗਿਆ ਦੋਸ਼ੀ
ਇਸ ਆਧਾਰ 'ਤੇ ਜੇਐਮਆਈਸੀ ਅਦਾਲਤ ਨੇ ਸਾਰਿਆਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਨੋਟਿਸ ਜਾਰੀ ਹੋਣ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਮੁਲਜ਼ਮਾਂ ਨੇ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ। ਇਨ੍ਹਾਂ ਵਿੱਚੋਂ ਪ੍ਰਕਾਸ਼ ਸਿੰਘ ਬਾਦਲ ਤੇ ਤੱਤਕਾਲੀਨ ਐਸਐਚਓ ਗੁਰਦੀਪ ਸਿੰਘ ਨੂੰ ਸੈਸ਼ਨ ਕੋਰਟ ਤੋਂ ਹੀ ਜ਼ਮਾਨਤ ਮਿਲ ਚੁੱਕੀ ਹੈ ਜਦਕਿ ਸੁਖਬੀਰ ਸਿੰਘ ਬਾਦਲ ਅਤੇ ਤੱਤਕਾਲੀਨ ਐਸਐਸਪੀ ਮਾਨ ਨੂੰ ਹਾਈ ਕੋਰਟ ਤੋਂ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ : Punjab News: ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਅਹਿਮ ਫੈਸਲਾ