National Commission for Men News: ਵਿਆਹੁਤਾ ਔਰਤਾਂ ਵੱਲੋਂ ਨਾਜਾਇਜ਼ ਤੌਰ ਉਤੇ ਆਪਣੇ ਪਤੀ ਤੇ ਸਹੁਰੇ ਪਰਿਵਾਰ ਨੂੰ ਤੰਗ ਕਰਨ ਦੇ ਮਾਮਲਿਆਂ ਤੋਂ ਬਾਅਦ ਹੁਣ ਦੇਸ਼ ਵਿੱਚ ਰਾਸ਼ਟਰੀ ਪੁਰਸ਼ ਕਮਿਸ਼ਨ ਬਣਾਉਣ ਦੀ ਮੰਗ ਉੱਠ ਰਹੀ ਹੈ। ਇਸ ਨੂੰ ਲੈ ਕੇ ਦੇਸ਼ ਦੀ ਸਿਖਰਲੀ ਅਦਾਲਤ ਵਿੱਚ ਇੱਕ ਪਟੀਸ਼ਨ ਵੀ ਪਾਈ ਗਈ ਹੈ।
Trending Photos
National Commission for Men News: ਘਰੇਲੂ ਹਿੰਸਾ ਦਾ ਸ਼ਿਕਾਰ ਹੋਏ ਵਿਆਹੁਤਾ ਪੁਰਸ਼ਾਂ ਵੱਲੋਂ ਖੁਦਕੁਸ਼ੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਚ ਰਾਸ਼ਟਰੀ ਪੁਰਸ਼ ਕਮਿਸ਼ਨ ਬਣਾਉਣ ਦੀ ਅਪੀਲ ਕੀਤੀ ਗਈ ਹੈ। ਇਸ ਪਟੀਸ਼ਨ 'ਚ NCRB ਦੇ ਅੰਕੜਿਆਂ ਦਾ ਜ਼ਿਕਰ ਕੀਤਾ ਗਿਆ ਹੈ।
ਮਹੇਸ਼ ਕੁਮਾਰ ਤਿਵਾੜੀ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਸੀਆਰਬੀ ਦੇ ਰਿਕਾਰਡ ਵਿੱਚ ਕਿਹਾ ਗਿਆ ਹੈ ਕਿ 2021 ਵਿੱਚ ਇੱਕ ਲੱਖ 64 ਹਜ਼ਾਰ 33 ਲੋਕਾਂ ਨੇ ਖੁਦਕੁਸ਼ੀ ਕੀਤੀ ਹੈ, ਜਿਨ੍ਹਾਂ ਵਿੱਚ 28 ਹਜ਼ਾਰ 680 ਵਿਆਹੁਤਾ ਔਰਤਾਂ ਹਨ। ਜਦਕਿ ਪੁਰਸ਼ਾਂ ਦੀ ਗਿਣਤੀ 81 ਹਜ਼ਾਰ 63 ਹੈ।
ਇਸ ਪਟੀਸ਼ਨ 'ਚ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਲਾਅ ਕਮਿਸ਼ਨ ਪੀੜਤ ਪੁਰਸ਼ਾਂ ਦੀਆਂ ਖੁਦਕੁਸ਼ੀਆਂ ਦੇ ਮਾਮਲਿਆਂ ਦਾ ਅਧਿਐਨ ਕਰੇ ਅਤੇ ਇਸ ਦੇ ਆਧਾਰ 'ਤੇ ਪੁਰਸ਼ਾਂ ਲਈ ਰਾਸ਼ਟਰੀ ਕਮਿਸ਼ਨ ਦੇ ਗਠਨ ਦਾ ਫੈਸਲਾ ਲਿਆ ਜਾਵੇ।
ਇਸ ਤੋਂ ਇਲਾਵਾ ਘਰੇਲੂ ਹਿੰਸਾ ਤੋਂ ਪੀੜਤ ਮਰਦਾਂ ਦੀਆਂ ਸ਼ਿਕਾਇਤਾਂ 'ਤੇ ਕਾਰਵਾਈ ਕਰਨ ਲਈ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਜਾਣ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਾਜਾਂ ਨੂੰ ਹਦਾਇਤ ਕਰਨੀ ਚਾਹੀਦੀ ਹੈ ਕਿ ਉਹ ਘਰੇਲੂ ਹਿੰਸਾ ਦਾ ਸ਼ਿਕਾਰ ਹੋਏ ਮਰਦਾਂ ਦੀਆਂ ਸ਼ਿਕਾਇਤਾਂ 'ਤੇ ਕੇਸ ਦਰਜ ਕਰਨ।
ਇਹ ਵੀ ਪੜ੍ਹੋ : Lawrence Bishnoi On Salman Khan: ਸਲਮਾਨ ਖਾਨ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਨੇ ਆਖੀ ਵੱਡੀ ਗੱਲ! ਸੁਣ ਕੇ ਉੱਡ ਜਾਣਗੇ ਹੋਸ਼
ਪਟੀਸ਼ਨ ਵਿੱਚ ਐਨਸੀਆਰਬੀ ਦੇ ਰਿਕਾਰਡ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ 33.2 ਫੀਸਦੀ ਪੁਰਸ਼ਾਂ ਨੇ ਪਰਿਵਾਰਕ ਸਮੱਸਿਆਵਾਂ ਕਾਰਨ ਖ਼ੁਦਕੁਸ਼ੀ ਕੀਤੀ ਹੈ ਅਤੇ 4.8 ਫੀਸਦੀ ਨੇ ਵਿਆਹੁਤਾ ਝਗੜਿਆਂ ਅਤੇ ਘਰੇਲੂ ਹਿੰਸਾ ਕਾਰਨ ਖੁਦਕੁਸ਼ੀ ਕੀਤੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮਰਦਾਂ ਦੀਆਂ ਖ਼ੁਦਕੁਸ਼ੀਆਂ ਨਾਲ ਨਜਿੱਠਣ ਅਤੇ ਘਰੇਲੂ ਹਿੰਸਾ ਦੇ ਸ਼ਿਕਾਰ ਪੁਰਸ਼ਾਂ ਦੀਆਂ ਸ਼ਿਕਾਇਤਾਂ 'ਤੇ ਕਾਰਵਾਈ ਕਰਨ ਲਈ NHRC ਨੂੰ ਨਿਰਦੇਸ਼ ਦੇਣ ਦੀ ਪ੍ਰਾਰਥਨਾ ਕੀਤੀ ਗਈ ਹੈ। ਪਟੀਸ਼ਨ ਵਿੱਚ ਗ੍ਰਹਿ ਮੰਤਰਾਲੇ ਰਾਹੀਂ ਕੇਂਦਰ ਨੂੰ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਗਈ ਹੈ ਕਿ ਉਹ ਪੁਲਿਸ ਵਿਭਾਗ ਨੂੰ ਘਰੇਲੂ ਹਿੰਸਾ ਦੇ ਪੀੜਤ ਮਰਦਾਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਸਵੀਕਾਰ ਕਰਨ ਲਈ ਨਿਰਦੇਸ਼ ਦੇਣ।
ਇਹ ਵੀ ਪੜ੍ਹੋ: Honey Singh Documentary Film News: ਹਨੀ ਸਿੰਘ ਦੀ ਜ਼ਿੰਦਗੀ 'ਤੇ ਦਸਤਾਵੇਜ਼ੀ ਫਿਲਮ ਬਣਾਏਗੀ ਗੁਨੀਤ ਮੋਂਗਾ, ਨੈਟਫਿਲਕਸ ਦਾ ਮਿਲਿਆ ਸਾਥ