Gursharan Singh Chhina News: ਅਕਾਲੀ ਆਗੂ ਗੁਰਸ਼ਰਨ ਸਿੰਘ ਛੀਨਾ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
trendingNow,recommendedStories0/zeephh/zeephh1866570

Gursharan Singh Chhina News: ਅਕਾਲੀ ਆਗੂ ਗੁਰਸ਼ਰਨ ਸਿੰਘ ਛੀਨਾ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

  Gursharan Singh Chhina News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਸ਼ਰਨ ਸਿੰਘ ਛੀਨਾ ਤੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਅਸਤੀਫ਼ਾ ਦੇ ਦਿੱਤਾ ਹੈ।

Gursharan Singh Chhina News: ਅਕਾਲੀ ਆਗੂ ਗੁਰਸ਼ਰਨ ਸਿੰਘ ਛੀਨਾ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Gursharan Singh Chhina News:  ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਸ਼ਰਨ ਸਿੰਘ ਛੀਨਾ ਵੱਲੋਂ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਹਲਕਾ ਰਾਜਾਸਾਂਸੀ ਦੇ ਸੀਨੀਅਰ ਅਕਾਲੀ ਆਗੂ ਤੇ ਐਸਓਆਈ ਦੇ ਲੀਡਰ ਗੁਰਸ਼ਰਨ ਸਿੰਘ ਛੀਨਾ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਪਣੀ ਸੋਸ਼ਲ ਮੀਡੀਆ ਅਕਾਊਂਟ ਉਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਪੱਤਰ ਵਿਚ ਲਿਖਿਆ ਹੈ ਕਿ ਪਿਛਲੇ ਸਮੇਂ ਤੋਂ ਪਾਰਟੀ ਸੰਗਠਨ ਵੱਲੋਂ ਉਨ੍ਹਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਜੋ ਹੁਣ ਬਰਦਾਸ਼ਤ ਤੋਂ ਬਾਹਰ ਹੈ।

ਗੁਰਪ੍ਰਤਾਪ ਸਿੰਘ ਨੇ ਵੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਮਾਝੇ ਵਿੱਚ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਿਆ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਵੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫਾ ਭੇਜ ਦਿੱਤਾ। ਅਸਤੀਫੇ ਦੀ ਕਾਪੀ ਆਈ ਸਾਹਮਣੇ ਆਈ ਹੈ।

ਇਸ ਦੌਰਾਨ ਟਿੱਕਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਗਿਆ ਹੈ। ਟਿੱਕਾ ਨੇ ਲਿਖਿਆ ਕਿ ਅਕਾਲੀ ਦਲ ਕਿਸੇ ਸਮੇਂ ਸਿੱਖਾਂ ਦੀ ਜਮਾਤ ਤੇ ਗ਼ਰੀਬਾਂ, ਮਜ਼ਲੂਮਾਂ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੀ, ਕਿਸਾਨਾਂ ਦੇ ਹੱਕਾਂ ਲਈ ਲੜਨ ਵਾਲੀ ਪਾਰਟੀ ਵਜੋਂ ਜਾਣੀ ਜਾਂਦੀ ਸੀ।

ਇਹ ਵੀ ਪੜ੍ਹੋ : Punjab Tourism Summit: ਪੰਜਾਬ 'ਚ ਹੋਣ ਜਾ ਰਿਹਾ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ, ਆਮ ਲੋਕਾਂ ਲਈ ਰਹੇਗਾ ਖੁੱਲ੍ਹਾ

ਉਸ ਮਾਣਮੱਤੇ ਇਤਿਹਾਸ ਵਾਲੇ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਵਿੰਗ ਅਤੇ ਜ਼ਿਲ੍ਹਾ ਅਕਾਲੀ ਜੱਥਾ ਅੰਮ੍ਰਿਤਸਰ ਸ਼ਹਿਰੀ ਦੀ ਪ੍ਰਧਾਨਗੀ ਦੀ ਸੇਵਾ ਨਿਭਾਉਣ ਦਾ ਮੌਕਾ ਮੈਨੂੰ ਮਿਲਿਆ। ਜ਼ਿੰਦਗੀ ਦੇ 29 ਸਾਲ ਮੈਂ ਪਾਰਟੀ ਦੀ ਸੇਵਾ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਪਰ ਪਿਛਲੇ 14-15 ਸਾਲਾਂ ਤੋਂ ਸੇਵਾਵਾਂ ਭਾਈ- ਭਤੀਜਾਵਾਦ ਤੇ ਪਰਿਵਾਰਵਾਦ ਦੀ ਭੇਟ ਚੜ੍ਹ ਗਈਆਂ। ਇਸ ਸਮੇਂ ਦੌਰਾਨ ਮੈਨੂੰ ਇਹ ਵੀ ਸਬਕ ਮਿਲਿਆ ਕਿ ਕਿਵੇਂ ਰਾਜਸੱਤਾ ਹੜੱਪਣ ਲਈ ਜ਼ਮੀਰਾਂ ਤੇ ਜਜ਼ਬਾਤਾਂ ਦੀ ਸਿਆਸੀ ਸੌਦੇਬਾਜ਼ੀ ਹੁੰਦੀ ਹੈ। ਉਹ ਪਾਰਟੀ ਵਿੱਚ ਹੋ ਰਹੇ ਪੱਖਪਾਤ ਨੂੰ ਲੈ ਕੇ ਕਾਫੀ ਨਿਰਾਸ਼ ਨਜ਼ਰ ਆ ਰਹੇ ਸਨ।

ਇਹ ਵੀ ਪੜ੍ਹੋ : Punjab Farmers Protest: ਪੰਜਾਬ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਰੋਸ ਪ੍ਰਦਰਸ਼ਨ, ਜਾਣੋ ਕੀ ਹਨ ਮੁੱਖ ਮੰਗਾਂ

Trending news