Ludhiana News: ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰਨ ਲਈ ਅੱਜ ਲੁਧਿਆਣਾ ਵਿੱਚ ਕਾਂਗਰਸੀ ਆਗੂਆਂ ਨੇ ਸੱਤਿਆਗ੍ਰਹਿ ਕੀਤਾ। ਇਸ ਮੌਕੇ ਉਨ੍ਹਾਂ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ।
Trending Photos
Ludhiana News: ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਲੁਧਿਆਣਾ ਦੀ ਦਾਣਾ ਮੰਡੀ 'ਚ ਕਾਂਗਰਸ ਦੇ ਸਮੂਹ ਆਗੂਆਂ ਨੇ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਬਕਾ ਸੀ.ਐੱਮ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਰਾਜਾ ਵੜਿੰਗ ਸਮੇਤ ਸਾਬਕਾ ਕੈਬਨਿਟ ਮੰਤਰੀ ਵੀ ਮੌਜੂਦ ਸਨ। ਜਿਨ੍ਹਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਲੈ ਕੇ ਸੱਤਿਆਗ੍ਰਹਿ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਜਲਦ ਤੋਂ ਜਲਦ ਬਹਾਲ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਗਠਜੋੜ ਨੂੰ ਲੈ ਕੇ ਚਰਚਾਵਾਂ ਦਾ ਜ਼ਿਕਰ ਕੀਤਾ ਤੇ ਕਿਹਾ ਕਿ ਇਹ ਸਾਰੀਆਂ ਪਾਰਟੀਆਂ ਵੱਲੋਂ ਮਿਲ ਕੇ ਮੋਦੀ ਸਰਕਾਰ ਵੱਲੋਂ ਖੋਹੇ ਜਾ ਰਹੇ ਅਧਿਕਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ ਹੈ। ਕਿਹਾ ਕਿ ਇਸ ਲਈ ਪਹਿਲਾਂ ਹੀ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਸਨ ਤਾਂ ਕਿ ਲੋਕਾਂ ਦਾ ਨੁਕਸਾਨ ਨਾ ਹੁੰਦਾ।
ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਭਾਜਪਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਦੇਸ਼ ਭਰ ਦੇ ਲੋਕ ਮੋਦੀ ਸਰਕਾਰ ਤੋਂ ਨਾਖੁਸ਼ ਹਨ। ਇਸ ਤੋਂ ਇਲਾਵਾ ਰਾਹੁਲ ਗਾਂਧੀ ਦੇ ਮੈਂਬਰ ਸਬੰਧੀ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਹੁਕਮਾਂ ਕਾਰਨ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਹੋ ਗਈ ਹੈ, ਜਿਸ ਨੂੰ ਬਹਾਲ ਕਰਵਾਉਣ ਲਈ ਉਨ੍ਹਾਂ ਨੇ ਮੌਨ ਸੱਤਿਆਗ੍ਰਹਿ ਕੀਤਾ ਹੈ। ਮਨੀਪੁਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਦੇਸ਼ ਦੀਆਂ ਔਰਤਾਂ ਸੁਰੱਖਿਅਤ ਨਹੀਂ ਹਨ, ਉੱਥੇ ਅਜਿਹੀ ਸਰਕਾਰ ਨਹੀਂ ਰਹਿਣੀ ਚਾਹੀਦੀ।
ਇਸ ਤੋਂ ਇਲਾਵਾ ਉਨ੍ਹਾਂ ਕਾਂਗਰਸ ਆਗੂਆਂ ਸੁਨੀਲ ਜਾਖੜ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਹੜੇ ਲੋਕ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਦੂਜੇ ਪਾਸੇ ਪੰਜਾਬ ਦੇ ਹਾਲਾਤ ਨੂੰ ਲੈ ਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਭਾਵੇਂ ਇਸ ਸਮੇਂ ਲੋਕ ਮੁਸੀਬਤ 'ਚ ਹਨ ਪਰ ਸਰਕਾਰ ਨੂੰ ਪਹਿਲਾਂ ਤੋਂ ਹੀ ਸਹੀ ਉਪਰਾਲੇ ਕਰਨੇ ਚਾਹੀਦੇ ਸਨ ਤਾਂ ਜੋ ਹੁਣ ਲੋਕਾਂ ਨੂੰ ਨੁਕਸਾਨ ਦਾ ਸਾਹਮਣਾ ਨਾ ਕਰਨਾ ਪੈਂਦਾ।
ਇਹ ਵੀ ਪੜ੍ਹੋ : Punjabi Girl Missing News: ਸਾਊਦੀ ਅਰਬ 'ਚ ਪੰਜਾਬ ਦੀਆਂ 2 ਲੜਕੀਆਂ ਲਾਪਤਾ, ਮਨਜਿੰਦਰ ਸਿਰਸਾ ਨੇ ਸਰਕਾਰ ਨੂੰ ਲੱਭਣ ਦੀ ਕੀਤੀ ਅਪੀਲ
ਇਸ ਤੋਂ ਇਲਾਵਾ ਉਨ੍ਹਾਂ ਰੇਤ ਮਾਫੀਆ ਤੇ ਲਿਕਰ ਮਾਫੀਆ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਇਸ ਨੂੰ ਕੌਣ ਚਲਾ ਰਿਹਾ ਹੈ ਇਹ ਵੀ ਸਭ ਸੋਚਣ ਦੀ ਜ਼ਰੂਰਤ ਹੈ। ਲੀਡਰਾਂ ਦੀ ਘਪਲੇਬਾਜ਼ੀ ਉਤੇ ਹੋ ਰਹੀ ਕਾਰਵਾਈ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਜਿਨ੍ਹਾਂ ਲੀਡਰਾਂ ਨੇ ਘਪਲੇਬਾਜ਼ੀ ਕੀਤੀ ਹੈ ਉਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : Punjab News: ਮਾਨਸਾ 'ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਓਵਰਡੋਜ਼ ਕਾਰਨ ਹੋਈ ਮੌਤ
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ