Jalalabad News: ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਖਿਲਾਫ ਕਿਸਾਨਾਂ ਨੇ ਕੀਤਾ ਵਿਰੋਧ
Advertisement
Article Detail0/zeephh/zeephh2250958

Jalalabad News: ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਖਿਲਾਫ ਕਿਸਾਨਾਂ ਨੇ ਕੀਤਾ ਵਿਰੋਧ

Jalalabad News: ਭਾਜਪਾ ਉਮੀਦਵਾਰਾਂ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਦੌਰਾਨ ਜਲਾਲਾਬਾਦ ਦੇ ਪਿੰਡ ਪ੍ਰਭਾਤ ਸਿੰਘ ਵਾਲਾ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਲੋਕਾਂ ਨੂੰ ਚੋਣ ਪ੍ਰਚਾਰ ਕਰਨ ਦੀ ਅਪੀਲ ਕੀਤੀ ਹੈ। 

Jalalabad News: ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਖਿਲਾਫ ਕਿਸਾਨਾਂ ਨੇ ਕੀਤਾ ਵਿਰੋਧ

Jalalabad News: ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਜਲਾਲਾਬਾਦ ਦੇ ਪਿੰਡ ਪ੍ਰਭਾਤ ਸਿੰਘ ਵਾਲਾ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਕਾਲੀਆਂ ਝੰਡੀਆਂ ਲੈ ਕੇ ਰਾਣਾ ਸੋਢੀ ਦੀ ਰੈਲੀ ਤੱਕ ਪਹੁੰਚ ਗਏ। ਕਿਸਾਨਾਂ ਨੂੰ ਦੇਖਦਿਆਂ ਹੀ ਭਾਰੀ ਗਿਣਤੀ ਵਿੱਚ ਤੈਨਾਤ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਰੋਕ ਲਿਆ। ਪ੍ਰੋਗਰਾਮ ਹੋਣ ਤੋਂ ਬਾਅਦ ਰਾਣਾ ਸੋਢੀ ਨੂੰ ਪੁਲਿਸ ਸੁਰੱਖਿਆ ਹੇਠ ਪਿੰਡ ਤੋਂ ਬਾਹਰ ਭੇਜ ਦਿੱਤਾ ਗਿਆ।

ਭਾਜਪਾ ਉਮੀਦਵਾਰਾਂ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਦੌਰਾਨ ਜਲਾਲਾਬਾਦ ਦੇ ਪਿੰਡ ਪ੍ਰਭਾਤ ਸਿੰਘ ਵਾਲਾ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਲੋਕਾਂ ਨੂੰ ਚੋਣ ਪ੍ਰਚਾਰ ਕਰਨ ਦੀ ਅਪੀਲ ਕੀਤੀ ਹੈ। ਰਾਣਾ ਸੋਢੀ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੀ ਗੱਲ ਸੁਣੀ ਹੈ ਅਤੇ ਜੇਕਰ ਕਿਸਾਨ ਉਨ੍ਹਾਂ ਨੂੰ ਵੋਟ ਦਿੰਦੇ ਹਨ ਤਾਂ ਉਹ ਉਨ੍ਹਾਂ ਦੀ ਮਦਦ ਕਰਨਗੇ ਅਤੇ ਸੰਸਦ 'ਚ ਮੁੱਦੇ ਉਠਾਉਣਗੇ।

ਫਿਰੋਜ਼ਪੁਰ ਲੋਕ ਸਭਾ ਸੀਟ

ਇਹ ਵੀ ਪੜ੍ਹੋ: Hoshiarpur: ਚੋਣ ਜਿੱਤਣ ਤੋਂ ਬਾਅਦ ਉਹ ਇੰਟਰ ਨੈਸ਼ਨਲ ਬਾਰਡਰ ਨੂੰ ਲੈ ਕੇ ਲੋਕ ਸਭਾ 'ਚ ਮੁੱਦੇ ਚੁੱਕਣਗੇ- ਜੀਵਨ ਸਿੰਘ

ਆਮ ਆਦਮੀ ਪਾਰਟੀ ਨੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਐਲਾਨਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਨਰਦੇਵ ਸਿੰਘ ਮਾਨ ਉਰਫ ਬੋਬੀ ਮਾਨ ਹਲਕਾ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ ਗਏ ਹਨ। ਬਸਪਾ ਨੇ ਸੁਰਿੰਦਰ ਕੰਬੋਜ ਨੂੰ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ।  ਭਾਜਪਾ ਵੱਲੋਂ ਰਾਣਾ ਗੁਰਮੀਤ ਸੋਢੀ ਨੂੰ ਚੋਣ ਮੈਦਾਨ ਵਿੱਚ ਉਮੀਦਵਾਰ ਗਿਆ ਹੈ।

ਇਹ ਵੀ ਪੜ੍ਹੋ:  Chief Electoral Officer of Punjab: ਸਿਬਿਨ ਸੀ ਵੱਲੋਂ ਡਿਪਟੀ ਕਮਿਸ਼ਨਰਾਂ, ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਰੀਵਿਊ ਮੀਟਿੰਗ ਕੀਤੀ

 

Trending news