Punjab News: CM ਭਗਵੰਤ ਮਾਨ ਨੇ ਮਨਪ੍ਰੀਤ ਬਾਦਲ 'ਤੇ ਕੱਸਿਆ ਤੰਜ, ਕਿਹਾ "ਮੈਨੂੰ ਤੁਹਾਡੇ ਬਾਗ਼ਾਂ ਦੇ ਕੱਲੇ ਕੱਲੇ ਕਿੰਨੂ ਦਾ ਪਤੈ"
Advertisement

Punjab News: CM ਭਗਵੰਤ ਮਾਨ ਨੇ ਮਨਪ੍ਰੀਤ ਬਾਦਲ 'ਤੇ ਕੱਸਿਆ ਤੰਜ, ਕਿਹਾ "ਮੈਨੂੰ ਤੁਹਾਡੇ ਬਾਗ਼ਾਂ ਦੇ ਕੱਲੇ ਕੱਲੇ ਕਿੰਨੂ ਦਾ ਪਤੈ"

CM Bhagwant Mann vs Manpreet Badal news: ਇਨ੍ਹਾਂ ਹੀ ਨਹੀਂ ਬਲਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਪ੍ਰੀਤ ਸਿੰਘ ਬਾਦਲ ਤੋਂ ਜਵਾਬ ਵੀ ਮੰਗਿਆ ਹੈ ਅਤੇ ਹੁਣ ਦੇਖਣਾ ਇਹ ਹੋਵੇਗਾ ਕਿ ਕੀ ਮਨਪ੍ਰੀਤ ਬਾਦਲ ਇਸ ਗੱਲ ਦਾ ਜਵਾਬ ਦੇਣਗੇ? 

Punjab News: CM ਭਗਵੰਤ ਮਾਨ ਨੇ ਮਨਪ੍ਰੀਤ ਬਾਦਲ 'ਤੇ ਕੱਸਿਆ ਤੰਜ, ਕਿਹਾ "ਮੈਨੂੰ ਤੁਹਾਡੇ ਬਾਗ਼ਾਂ ਦੇ ਕੱਲੇ ਕੱਲੇ ਕਿੰਨੂ ਦਾ ਪਤੈ"

Punjab CM Bhagwant Mann vs Manpreet Badal news: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੀ ਰਾਤ ਭਾਜਪਾ ਦੇ ਲੀਡਰ ਮਨਪ੍ਰੀਤ ਸਿੰਘ ਬਾਦਲ 'ਤੇ ਤੰਜ ਕਸਦਿਆਂ ਇੱਕ ਟਵੀਟ ਕੀਤਾ, ਜਿਸ ਵਿੱਚ ਉਹਨਾਂ ਨੇ ਕਿਹਾ ਕਿ ਉਹਨਾਂ ਨੂੰ ਮਨਪ੍ਰੀਤ ਬਾਦਲ ਦੇ ਬਾਗ਼ਾਂ ਦੇ ਕੱਲੇ ਕੱਲੇ ਕਿੰਨੂ ਦਾ ਪਤਾ ਹੈ। 

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਤਸਵੀਰ ਟਵੀਟ ਕੀਤੀ ਗਈ ਜਿਸ ਵਿੱਚ ਹਿੰਦੀ ਭਾਸ਼ਾ ਵਿੱਚ ਲਿਖਿਆ ਸੀ ਕਿ "ਤੂੰ ਇਧਰ ਉਧਰ ਦੀ ਗੱਲ ਨਾ ਕਰ, ਇਹ ਦੱਸ ਕਿ ਕਾਫ਼ਿਲਾ ਕਿਉਂ ਲੁੱਟਿਆ, ਮੈਨੂੰ ਰਹਜ਼ਾਨਾਂ ਨਾਲ ਕੋਈ ਗਿਲਾ ਨਹੀਂ, ਤੇਰੀ ਰਹਬਰੀ ਦਾ ਸਵਾਲ ਹੈ।  

ਇਸਦੇ ਨਾਲ ਹੀ ਉਨ੍ਹਾਂ ਕੈਪਸ਼ਨ 'ਚ ਲਿਖਿਆ, "ਮਨਪ੍ਰੀਤ ਬਾਦਲ ਜੀ ਇਮਾਨਦਾਰੀ ਦੀਆਂ ਬਹੁਤੀਆਂ ਉਦਾਹਰਨਾਂ  ਨਾ ਦਿਓ..ਮੈਨੂੰ ਤੁਹਾਡੇ ਬਾਗ਼ਾਂ ਦੇ ਕੱਲੇ ਕੱਲੇ ਕਿੰਨੂ ਦਾ ਪਤੈ..ਆਪਣੀ ਗੱਡੀ ਆਪ ਚਲਾਉਣਾ ..ਟੋਲ ਟੈਕਸ ਦੇਣਾ..ਇਹ ਸਭ ਡਰਾਮੇ ਨੇ…ਤੁਹਾਡੀ ਭਾਸ਼ਾ 'ਚ ਸ਼ੇਅਰ ਹਾਜ਼ਰ ਹੈ..ਜਵਾਬ ਦੀ ਉਡੀਕ ਰਹੇਗੀ..."

ਇਹਨਾਂ ਹੀ ਨਹੀਂ ਬਲਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਪ੍ਰੀਤ ਸਿੰਘ ਬਾਦਲ ਤੋਂ ਜਵਾਬ ਵੀ ਮੰਗਿਆ ਹੈ ਅਤੇ ਹੁਣ ਦੇਖਣਾ ਇਹ ਹੋਵੇਗਾ ਕਿ ਕੀ ਮਨਪ੍ਰੀਤ ਬਾਦਲ ਇਸ ਗੱਲ ਦਾ ਜਵਾਬ ਦੇਣਗੇ? 

ਦੱਸਣਯੋਗ ਹੈ ਕਿ ਹਾਲ ਹੀ ਦੇ ਵਿੱਚ ਵਿਜੀਲੈਂਸ ਵੱਲੋਂ ਬਠਿੰਡਾ ਵਿਖੇ ਇੱਕ ਕਮਰਸ਼ੀਅਲ ਪਲਾਟ ਨੂੰ ਰਿਹਾਇਸ਼ੀ ਪਲਾਟ ਵਿੱਚ ਤਬਦੀਲ ਕਰਨ ਅਤੇ ਆਪਣੇ ਕੁਝ ਆਪਣੇ ਲੋਕਾਂ ਰਾਹੀਂ ਆਪਣੇ ਲਈ ਲੈਣ ਦੇ ਮਾਮਲੇ ਵਿੱਚ ਮਨਪ੍ਰੀਤ ਬਾਦਲ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ। 

ਇਸ ਦੌਰਾਨ ਵਿਜੀਲੈਂਸ ਦਫ਼ਤਰ ਦੇ ਬਾਹਰ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਸੀ ਅਤੇ ਕਿਹਾ ਸੀ ਕਿ "ਭਗਵੰਤ ਮਾਨ ਜੀ, ਨਾ ਤਾਂ ਮੈਂ ਤੁਹਾਡੇ ਤੋਂ ਡਰਦਾਂ ਤੇ ਨਾ ਹੀ ਤੁਹਾਡੀ ਚੌਕਸੀ ਤੋਂ ਤੇ ਤੁਹਾਡੇ ਜ਼ਹਿਨ 'ਚ ਇਹ ਨਾ ਹੋਵੇ ਕਿ ਮੈਂ ਮੁੱਖ ਮੰਤਰੀ ਬਣ ਗਿਆ ਹਾਂ। ਮਨਪ੍ਰੀਤ ਦਾ ਕੋਈ ਨੁਕਸਾਨ ਨਹੀਂ ਕਰ ਸਕਿਆ।"

ਇਹ ਵੀ ਪੜ੍ਹੋ: Punjab News: 3 ਸਾਲ ਦੇ ਵਿੱਚ ਪੰਜਾਬ ਤੋਂ 18,908 ਕੁੜੀਆਂ ਲਾਪਤਾ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ਇਹ ਵੀ ਪੜ੍ਹੋ: Punjab Floods 2023: ਰਾਜਪਾਲ ਨੂੰ ਮਿਲਣ ਤੋਂ ਬਾਅਦ ਸੁਨੀਲ ਜਾਖੜ ਦਾ ਬਿਆਨ, "ਸਰਕਾਰ ਨੇ ਸਮਾਂ ਰਹਿੰਦੇ ਨਹੀਂ ਕੀਤੇ ਕੰਮ"

(For more news apart from Punjab CM Bhagwant Mann vs Manpreet Badal news, stay tuned to Zee PHH)

Trending news