ਵੱਡੀ ਖ਼ਬਰ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਨੌਤੀ ਦੇਵੇਗੀ ਪੰਜਾਬ ਸਰਕਾਰ
Advertisement

ਵੱਡੀ ਖ਼ਬਰ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਨੌਤੀ ਦੇਵੇਗੀ ਪੰਜਾਬ ਸਰਕਾਰ

ਹਾਈ ਕੋਰਟ ਦੇ ਵੱਲੋਂ ਪੁਰਾਣੀ SIT ਨੂੰ ਖਾਰਜ ਕਰਦੇ ਹੋਏ ਨਵੀਂ SIT ਬਣਾਉਣ ਦੇ ਹੁਕਮ ਦਿੱਤੇ ਸਨ. ਹੁਣ ਹਾਈ ਕੋਰਟ ਦੇ ਇਸ ਫੈਸਲੇ ਨੂੰ ਲੈ ਕੇ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਜਾਣ ਦੀ ਤਿਆਰੀ ਕਰ ਰਿਹਾ ਹੈ.

ਵੱਡੀ ਖ਼ਬਰ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਨੌਤੀ ਦੇਵੇਗੀ ਪੰਜਾਬ ਸਰਕਾਰ

ਨਿਤਿਕਾ ਮਹੇਸ਼ਵਰੀ/ਚੰਡੀਗਡ਼੍ਹ : ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ. ਦਰਅਸਲ ਹਾਈ  ਕੋਰਟ ਦੇ ਵੱਲੋਂ ਪੁਰਾਣੀ SIT ਨੂੰ ਖਾਰਜ ਕਰਦੇ ਹੋਏ ਨਵੀਂ SIT ਬਣਾਉਣ ਅਤੇ  ਇਸ ਮਾਮਲੇ ਚ ਨਵੇਂ ਸਿਰੇ ਤੋਂ ਪੜਤਾਲ ਕਰਨ ਦੇ ਹੁਕਮ ਦਿੱਤੇ ਸਨ. ਹੁਣ ਹਾਈ ਕੋਰਟ ਦੇ ਇਸ ਫੈਸਲੇ ਨੂੰ ਲੈ ਕੇ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਜਾਣ ਦੀ ਤਿਆਰੀ ਕਰ ਰਿਹਾ ਹੈ.

ਸੂਤਰਾਂ ਦੀ ਮੰਨੀਏ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਅਰਜ਼ੀ ਦਾਖਲ ਕਰਨ ਨੂੰ ਲੈ ਕੇ ਮਨਜ਼ੂਰੀ ਦੇ ਦਿੱਤੀ ਗਈ ਹੈ. ਪੰਜਾਬ ਸਰਕਾਰ ਜਲਦ ਹੀ ਸੁਪਰੀਮ ਕੋਰਟ ਵਿਚ ਅਰਜ਼ੀ ਦਾਖ਼ਲ ਕਰੇਗੀ.

  ਤੁਹਾਨੂੰ ਦੱਸ ਦਈਏ ਕਿ ਹੁਣ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਨਵੇਂ ਸਿਰੇ ਤੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਹੋ ਰਹੀ ਹੈ. ਜਿਸਦੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਣੇ ਕਈ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ. ਉਥੇ ਹੀ ਅੱਜ ਪੰਥਕ ਆਗੂਆਂ ਸਣੇ 20 ਲੋਕਾਂ ਨੂੰ ਹੋਰ ਬੁਲਾ ਕੇ SIT ਦੇ ਵੱਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ.

Trending news