PM ਨਰਿੰਦਰ ਮੋਦੀ ਨੇ ਕਿਹਾ, "ਇਸ ਇਤਿਹਾਸਕ ਕਦਮ ਨਾਲ ਕਰੋੜਾਂ ਔਰਤਾਂ ਦੀ ਆਵਾਜ਼ ਬੁਲੰਦ ਹੋਵੇਗੀ ਅਤੇ ਉਨ੍ਹਾਂ ਦੀ ਤਾਕਤ, ਹਿੰਮਤ ਅਤੇ ਸਮਰੱਥਾ ਨੂੰ ਨਵੀਂ ਪਛਾਣ ਮਿਲੇਗੀ।"
Trending Photos
Women Reservation Bill Passed in Rajya Sabha During Parliament's Special Session: ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਲੋਕ ਸਭਾ 'ਚ ਪਾਸ ਹੋਣ ਤੋਂ ਬਾਅਦ ਇਤਿਹਾਸਿਕ ਮਹਿਲਾ ਰਾਖਵਾਂਕਰਨ ਬਿੱਲ ਨੂੰ ਰਾਜ ਸਭਾ ਤੋਂ ਵੀ ਮੰਜੂਰੀ ਮਿਲ ਗਈ ਹੈ। ਭਾਰਤ ਸਰਕਾਰ ਨੇ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਆਂ ਕਰਨ ਲਈ ਬੀਤੇ ਦਿਨ ਰਾਜ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪੇਸ਼ ਕੀਤਾ। ਵੋਟਿੰਗ ਵਿੱਚ 214 ਮੈਂਬਰਾਂ ਨੇ ਬਿੱਲ ਦੇ ਹੱਕ ਵਿੱਚ ਵੋਟ ਪਾਈ ਜਦਕਿ ਇੱਕ ਵੀ ਵੋਟ ਇਸ ਬਿੱਲ ਦੇ ਵਿਰੋਧ 'ਚ ਨਹੀਂ ਪਈ। ਇਸ ਤੋਂ ਬਾਅਦ ਰਾਜ ਸਭਾ ਵਿੱਚ ਬਿੱਲ ਪਾਸ ਹੋ ਗਿਆ।
ਲੋਕ ਸਭਾ 'ਚ ਔਰਤਾਂ ਨੂੰ ਰਾਖਵਾਂਕਰਨ ਦੇਣ ਵਾਲੇ ਬਿੱਲ ਨੂੰ 'ਨਾਰੀ ਸ਼ਕਤੀ ਵੰਦਨ ਐਕਟ' ਦਾ ਨਾਂ ਦਿੱਤਾ ਗਿਆ ਸੀ ਅਤੇ ਸਲਿੱਪ ਵੋਟਿੰਗ 'ਚ ਬਿੱਲ ਦੇ ਸਮਰਥਨ 'ਚ 454 ਅਤੇ ਵਿਰੋਧ 'ਚ 2 ਵੋਟਾਂ ਪਈਆਂ ਸਨ। ਹੁਣ ਕਿਉਂਕਿ ਬਿੱਲ ਲੋਕ ਸਭਾ ਅਤੇ ਰਾਜ ਸਭਾ ਵਿੱਚ ਪਾਸ ਹੋ ਗਿਆ ਹੈ ਅਤੇ ਹੁਣ ਇਹ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਜਾਵੇਗਾ ਅਤੇ ਜਿਵੇਂ ਹੀ ਇਸਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਇਹ ਕਾਨੂੰਨ ਬਣ ਜਾਵੇਗਾ।
ਇਸ ਬਿੱਲ 'ਤੇ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਸਾਡੇ ਦੇਸ਼ ਦੀ ਲੋਕਤੰਤਰੀ ਯਾਤਰਾ ਦਾ ਇੱਕ ਇਤਿਹਾਸਕ ਪਲ! 140 ਕਰੋੜ ਭਾਰਤੀਆਂ ਨੂੰ ਬਹੁਤ ਬਹੁਤ ਵਧਾਈਆਂ! ਨਾਰੀ ਸ਼ਕਤੀ ਵੰਦਨ ਐਕਟ ਨਾਲ ਸਬੰਧਤ ਬਿੱਲ ਲਈ ਵੋਟ ਪਾਉਣ ਲਈ ਸਾਰੇ ਰਾਜ ਸਭਾ ਸੰਸਦ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ। ਇਸ ਦਾ ਸਰਬਸੰਮਤੀ ਨਾਲ ਪਾਸ ਹੋਣਾ ਬਹੁਤ ਹੀ ਉਤਸ਼ਾਹਜਨਕ ਹੈ।"
ਉਨ੍ਹਾਂ ਅੱਗੇ ਲਿਖਿਆ, "ਇਸ ਬਿੱਲ ਦੇ ਪਾਸ ਹੋਣ ਨਾਲ ਨਾਰੀ ਸ਼ਕਤੀ ਦੀ ਪ੍ਰਤੀਨਿਧਤਾ ਹੋਰ ਮਜ਼ਬੂਤ ਹੋਵੇਗੀ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਇਹ ਸਿਰਫ਼ ਇੱਕ ਕਾਨੂੰਨ ਨਹੀਂ ਹੈ, ਸਗੋਂ ਇਸ ਰਾਹੀਂ ਦੇਸ਼ ਦੀਆਂ ਮਾਵਾਂ, ਭੈਣਾਂ, ਧੀਆਂ, ਜੋ ਰਾਸ਼ਟਰ ਨਿਰਮਾਣ ਵਿੱਚ ਅਮੁੱਲ ਭੂਮਿਕਾ ਨਿਭਾਉਂਦੀਆਂ ਹਨ, ਨੂੰ ਉਨ੍ਹਾਂ ਦੇ ਹੱਕ ਮਿਲੇ ਹਨ।"
PM ਨਰਿੰਦਰ ਮੋਦੀ ਨੇ ਅੱਗੇ ਕਿਹਾ, "ਇਸ ਇਤਿਹਾਸਕ ਕਦਮ ਨਾਲ ਕਰੋੜਾਂ ਔਰਤਾਂ ਦੀ ਆਵਾਜ਼ ਬੁਲੰਦ ਹੋਵੇਗੀ ਅਤੇ ਉਨ੍ਹਾਂ ਦੀ ਤਾਕਤ, ਹਿੰਮਤ ਅਤੇ ਸਮਰੱਥਾ ਨੂੰ ਨਵੀਂ ਪਛਾਣ ਮਿਲੇਗੀ।"
ਇਹ ਵੀ ਪੜ੍ਹੋ: What is Women's Reservation Bill? ਜਾਣੋ ਕੀ ਹੈ ਮਹਿਲਾ ਰਿਜ਼ਰਵੇਸ਼ਨ ਬਿੱਲ ਅਤੇ ਇਸਦੇ ਨਾਲ ਜੁੜੀਆਂ ਮਹੱਤਵਪੂਰਨ ਗੱਲਾਂ