Punjab Education Budget 2023: ਬਜਟ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਸਰਕਾਰ ਨੇ ਕੀਤੇ ਵੱਡੇ ਐਲਾਨ
Advertisement
Article Detail0/zeephh/zeephh1603602

Punjab Education Budget 2023: ਬਜਟ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਸਰਕਾਰ ਨੇ ਕੀਤੇ ਵੱਡੇ ਐਲਾਨ

ਪੰਜਾਬ ਵਿਧਾਨ ਸਭਾ ਵਿੱਚ ਅੱਜ ਬਜਟ ਇਜਲਾਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਜਟ ਪੇਸ਼ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਸਿੱਖਿਆ ਦੇ ਢਾਂਚੇ ਵਿੱਚ ਸੁਧਾਰ ਦੀ ਵਚਨਬੱਧਤਾ ਵੀ ਦੁਹਰਾਈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਿੱਖਿਆ ਆਰਥਿਕ ਵਿਕਾਸ ਤੇ ਸਮਾਜਿਕ ਤਰੱਕੀ ਦਾ ਇਕਲੌਤਾ ਇੰਜਣ ਹੁੰਦਾ ਹ

Punjab Education Budget 2023: ਬਜਟ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਸਰਕਾਰ ਨੇ ਕੀਤੇ ਵੱਡੇ ਐਲਾਨ

Punjab Budget for Education News : ਪੰਜਾਬ ਵਿਧਾਨ ਸਭਾ ਵਿੱਚ ਅੱਜ ਬਜਟ ਇਜਲਾਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਜਟ ਪੇਸ਼ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਸਿੱਖਿਆ ਦੇ ਢਾਂਚੇ ਵਿੱਚ ਸੁਧਾਰ ਦੀ ਵਚਨਬੱਧਤਾ ਵੀ ਦੁਹਰਾਈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਿੱਖਿਆ ਆਰਥਿਕ ਵਿਕਾਸ ਤੇ ਸਮਾਜਿਕ ਤਰੱਕੀ ਦਾ ਇਕਲੌਤਾ ਇੰਜਣ ਹੁੰਦਾ ਹੈ। ਇਸ ਲਈ ਸਿੱਖਿਆ ਦੇ ਖੇਤਰ ਵਿੱਚ ਨਿਵੇਸ਼ ਕਰਨਾ ਹਰ ਸਰਕਾਰ ਦੀ ਜ਼ਿੰਮੇਵਾਰੀ ਹੈ।

ਹਰਪਾਲ ਚੀਮਾ ਨੇ ਸਿੱਖਿਆ ਤੇ ਉੱਚ ਸਿੱਖਿਆ ਲਈ 17,072 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ ਜੋ ਪਿਛਲੇ ਸਾਲ ਦੇ ਮੁਕਾਬਲੇ 12 ਫ਼ੀਸਦੀ ਜ਼ਿਆਦਾ ਹੈ। ਵਿੱਤ ਮੰਤਰੀ ਨੇ ਉੱਚ ਸਿੱਖਿਆ ਲਈ ਅਧਿਆਪਕਾਂ ਲਈ ਆਧੁਨਿਕ ਤਕਨੀਕ ਰਾਹੀਂ ਸਿਖਲਾਈ ਦੇਣ ਉਤੇ ਵੀ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਨੇ ਪਿਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 78 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ। ਇਸ ਤੋਂ ਇਲਾਵਾ ਡਾਕਟਰੀ ਪੜ੍ਹਾਈ ਲਈ ਸੂਬੇ ਵਿੱਚ ਦੋ ਕਾਲਜ ਸਥਾਪਿਤ ਕਰਨ ਦਾ ਵੀ ਐਲਾਨ ਕੀਤਾ। ਆਓ ਮੋਟੇ-ਮੋਟੇ ਪੁਆਇੰਟਾਂ ਵਿੱਚ ਜਾਣਦੇ ਹਾਂ ਕਿ ਪੰਜਾਬ ਸਰਕਾਰ ਨੇ ਸਿੱਖਿਆ, ਵਿਦਿਆਰਥੀਆਂ ਤੇ ਅਧਿਆਪਕਾਂ ਲਈ ਬਜਟ ਵਿੱਚ ਕਿਹੜੇ ਯਤਨ ਕੀਤੇ ਹਨ।

ਇਹ ਵੀ ਪੜ੍ਹੋ : Punjab Health Budget 2023: ਬਜਟ 'ਚ ਸਿਹਤ ਖੇਤਰ ਨੂੰ ਮਿਲਿਆ ਵੱਡਾ ਹੁਲਾਰਾ, ਸਰਕਾਰ ਕਰੇਗੀ ਕਈ ਵੱਡੀਆਂ ਯੋਜਨਾਵਾਂ 'ਤੇ ਕੰਮ, ਜਾਣੋ ਕੀ?

1.ਸਿੱਖਿਅਕ ਤੇ ਗ਼ੈਰ ਸਿੱਖਿਅਕ ਕਾਡਰ ਦੇ ਠੇਕਾ ਮੁਲਾਜ਼ਮ ਜਿਨ੍ਹਾਂ ਦੀ ਗਿਣਤੀ ਹਜ਼ਾਰਾਂ ਵਿੱਚ ਹੈ, ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਛੇਤੀ ਹੀ ਪੂਰੀ ਕਰ ਲਈ ਜਾਵੇਗੀ।

2. ਆਗਾਮੀ ਬੋਰਡ ਪ੍ਰੀਖਿਆਵਾਂ ਵਿਚ 8ਵੀਂ, 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਵਿੱਚ ਸੁਧਾਰ ਲਿਆਉਣ ਤੇ 100 ਫ਼ੀਸਦੀ ਪਾਸ ਟੀਚਾ ਹਾਸਲ ਕਰਨ ਦੇ ਮਕਸਦ ਨਾਲ ''ਮਿਸ਼ਨ 100 ਫ਼ੀਸਦੀ ਗਿਵਯੋਰ ਬੈਸਟ'' ਲਾਂਚ ਕੀਤਾ ਗਿਆ ਸੀ।

3. ਵੋਕੇਸ਼ਨਲ ਸਿੱਖਿਆ ਤਹਿਤ ਇੱਕ ਵਿਸ਼ੇਸ਼ ਪਹਿਲ ਕੀਤੀ ਗਈ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ 12ਵੀਂ ਕਲਾਸ ਪੂਰੀ ਕਰਨ ਤੋਂ ਬਾਅਦ  ਉਨ੍ਹਾਂ ਦੇ ਟ੍ਰੇਡ ਲਈ ਉੱਤਮ ਕਿੱਟ ਪ੍ਰਦਾਨ ਕੀਤੀ ਗਈ ਤਾਂ ਕਿ ਸਿਲੇਬਸ ਪੂਰਾ ਹੋਣ ਤੋਂ ਬਾਅਦ ਕੰਮ ਸ਼ੁਰੂ ਕੀਤਾ ਜਾ ਸਕੇ ਤੇ ਉਹ ਆਤਮਨਿਰਭਰ ਬਣ ਸਕਣ।

4. ਸਾਲ 2022-23 ਵਿੱਚ 7,700 ਸਕੂਲਾਂ ਨੂੰ 4 ਕਰੋੜ ਰੁਪਏ ਦੀ ਸਹਾਇਤਾ ਕੀਤੀ ਗਈ ਹੈ।

5. ਸਕੂਲਾਂ ਦੇ ਰੱਖ-ਰਖਾਵ ਤੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਲਈ 'ਅਸਟੇਟ ਮੈਨੇਜਰ' ਅਹੁਦੇ ਲਈ ਵੱਖਰੀ ਨੀਤੀ ਤਿਆਰ ਕੀਤੀ ਗਈ ਹੈ।

6. ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਆਧੁਨਿਕ ਤਕਨੀਕ ਨਾਲ ਸਿਖਲਾਈ ਦੇਣ ਲਈ 20 ਕਰੋੜ ਰੁਪਏ ਦਾ ਪ੍ਰਸਤਾਵ 

7. 2023-24 ਵਿੱਚ ਸਕੂਲਾਂ ਨੂੰ ਵੱਕਾਰੀ ਸਕੂਲਾਂ ਵਿੱਚ ਅਪਗ੍ਰੇਡ ਕਰਨ ਲਈ 200 ਕਰੋੜ ਰੁਪਏ ਦੇ ਸ਼ੁਰੂਆਤੀ ਅਲਾਟਮੈਂਟ ਦਾ ਪ੍ਰਸਤਾਵ 

8. OBC ਵਿਦਿਆਰਥੀਆਂ ਲਈ 18 ਕਰੋੜ ਤੇ ਅਨੁਸੂਚਿਤ ਵਿਦਿਆਰਥੀਆਂ ਲਈ 60 ਕਰੋੜ ਰੁਪਏ ਦਾ ਪ੍ਰਸਤਾਵ 

9. ਪੰਜਾਬ 'ਚ ਸਰਕਾਰੀ ਕਾਲਜਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਸੁਧਾਰ ਤੇ ਲਾਇਬ੍ਰੇਰੀ ਦੇ ਨਿਰਮਾਣ ਲਈ  68 ਕਰੋੜ ਰੁਪਏ ਦਾ ਪ੍ਰਸਤਾਵ

10. ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ 70 ਕਰੋੜ ਰੁਪਏ ਦੀ ਲਾਗਤ ਨਾਲ 6 ਕੇਂਦਰ ਸਥਾਪਿਤ ਕੀਤੇ ਜਾਣਗੇ।

11. ਹੱਬ ਸਥਾਪਿਤ ਕਰਨ ਲਈ 116 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ

12. ਮੌਜੂਦਾ ਸਰਕਾਰੀ ITIs ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ, ਨਵੇਂ ਭਵਨਾਂ ਦੀ ਉਸਾਰੀ, ਨਵੇਂ ITI ਤੇ ਪੋਲੀਟੈਕਨਿਕ ਕਾਲਜਾਂ ਦੇ ਕੰਮਾਂ ਨੂੰ ਪੂਰਾ ਕਰਨ ਲਈ 63 ਕਰੋੜ ਰੁਪਏ ਦਾ ਪ੍ਰਸਤਾਵ  

13. ਖੇਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 258 ਕਰੋੜ ਰੁਪਏ ਦਾ ਪ੍ਰਸਤਾਵ

14. "ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ" ਮੁੜ ਸ਼ੁਰੂ ਕੀਤਾ, ਜਿਸਦੇ ਤਹਿਤ 2 ਨੌਜਵਾਨਾਂ ਨੂੰ ਚੁਣਿਆ ਜਾਵੇਗਾ ਤੇ ਇਕ ਮੈਡਲ, 51,000 ਰੁਪਏ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ।

15. ਮੈਡੀਕਲ ਸਿੱਖਿਆ ਲਈ 1,015 ਕਰੋੜ ਰੁਪਏ ਦੇ ਅਲਾਟਮੈਂਟ ਦਾ ਪ੍ਰਸਤਾਵ

16. ਕਪੂਰਥਲਾ ਤੇ ਹੁਸ਼ਿਆਰਪੁਰ 'ਚ 100 MBBS ਸੀਟਾਂ ਵਾਲੇ ਦੋ ਨਵੇਂ ਕਾਲਜਾਂ ਨੂੰ ਕ੍ਰਮਵਾਰ 422 ਕਰੋੜ ਤੇ 412 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਜਾ ਰਿਹਾ ਹੈ।

17. 100 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਟਰੌਮਾ ਸੈਂਟਰ ਤੇ ਬਰਨਾਲਾ ਵਿੱਚ ਇੱਕ ਨਵਾਂ ਨਰਸਿੰਗ ਕਾਲਜ ਸਥਾਪਿਤ ਕਰਨ ਦਾ ਪ੍ਰਸਤਾਵ

ਇਹ ਵੀ ਪੜ੍ਹੋ : Punjab Agriculture and Farmer Budget 2023: ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ; ਖੇਤੀ ਤੇ ਸਹਾਇਕ ਖੇਤਰ ਲਈ 13,888 ਕਰੋੜ ਰੁਪਏ ਦੀ ਤਜਵੀਜ਼ ਰੱਖੀ

Trending news