Jalandhar bypoll election 2023 schedule: ਕਾਂਗਰਸ ਦੇ ਮੈਂਬਰ ਪਾਰਲੀਮੈਂਟ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਮਗਰੋਂ ਖਾਲੀ ਹੋਈ ਜਲੰਧਰ ਦੀ ਲੋਕ ਸਭਾ ਸੀਟ ਲਈ ਚੋਣ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
Trending Photos
Jalandhar bypoll election 2023 schedule: ਬੁੱਧਵਾਰ ਨੂੰ ਚੋਣ ਕਮਿਸ਼ਨ ਨੇ ਜਲੰਧਰ ਦੀ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਜਲੰਧਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਜਲੰਧਰ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਿੰਗ ਹੋਵੇਗੀ ਤੇ 13 ਮਈ ਨੂੰ ਨਤੀਜਾ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਧਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਪੱਧਰ ਉਤੇ ਚੋਣ ਮੁਹਿੰਮ ਵਿੱਢੀ ਹੋਈ ਹੈ। ਕਾਂਗਰਸ ਨੂੰ ਛੱਡ ਕੇ ਬਾਕੀ ਸਿਆਸੀ ਪਾਰਟੀਆਂ ਵੱਲੋਂ ਅਜੇ ਤੱਕ ਇਥੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਹਾਲਾਂਕਿ ਜਲੰਧਰ ਲੋਕ ਸਭਾ ਹਲਕੇ ਉਤੇ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਕ ਦਾ ਐਲਾਨ ਚੋਣ ਕਮਿਸ਼ਨ ਵੱਲੋਂ ਨਹੀਂ ਕੀਤਾ ਗਿਆ ਹੈ ਪਰ ਇਸ ਐਲਾਨ ਤੋਂ ਪਹਿਲਾਂ ਹੀ ਕਾਂਗਰਸ ਨੇ ਸਭ ਤੋਂ ਪਹਿਲਾਂ ਆਪਣੇ ਉਮੀਦਵਾਰ ਦਾ ਐਲਾਨ ਕਰਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਾ ਦਿੱਤਾ ਹੈ।
ਇਹ ਵੀ ਪੜ੍ਹੋ : Babbu Maan news: ਹੁਣ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਲੱਗੀ ਪਾਬੰਦੀ, ਭਾਰਤ ‘ਚ ਹੋਇਆ ਬੰਦ
ਕਾਬਿਲੇਗੌਰ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਤੇ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦਾ ਲੰਘੀਂ 14 ਜਨਵਰੀ ਨੂੰ ਉਸ ਸਮੇਂ ਦੇਹਾਂਤ ਹੋ ਗਿਆ ਸੀ ਜਦੋਂ ਉਹ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 'ਚ ਸ਼ਿਰਕਤ ਕਰਨ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਸੁਰੱਖਿਆ ਦਸਤੇ ਵੱਲੋਂ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : Punjab Weather Update: ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, ਅਲਰਟ ਜਾਰੀ