Punjab News: ਗਮਾਡਾ ਨਾਲ ਧੋਖਾਧੜੀ ਕਰਨ ਵਾਲੇ ਸੱਤ ਮੁਲਜ਼ਮ ਗ੍ਰਿਫ਼ਤਾਰ
Advertisement
Article Detail0/zeephh/zeephh1680316

Punjab News: ਗਮਾਡਾ ਨਾਲ ਧੋਖਾਧੜੀ ਕਰਨ ਵਾਲੇ ਸੱਤ ਮੁਲਜ਼ਮ ਗ੍ਰਿਫ਼ਤਾਰ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਗਮਾਡਾ ਨਾਲ ਧੋਖਾਧੜੀ ਦੇ ਦੋਸ਼ ਤਹਿਤ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਹੋਰ ਉਪਰ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ।

Punjab News: ਗਮਾਡਾ ਨਾਲ ਧੋਖਾਧੜੀ ਕਰਨ ਵਾਲੇ ਸੱਤ ਮੁਲਜ਼ਮ ਗ੍ਰਿਫ਼ਤਾਰ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016 ਤੋਂ 2020 ਦਰਮਿਆਨ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਜੀਐਮਡੀਏ) ਵਿੱਚ ਜਾਅਲੀ ਦਸਤਾਵੇਜ਼ਾਂ ’ਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਥਿਤ ਤੌਰ ’ਤੇ ਮੁਆਵਜ਼ਾ ਲੈਣ ਦੇ ਦੋਸ਼ ਵਿੱਚ ਇੱਕ ਮਾਲ ਅਧਿਕਾਰੀ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੁਲਜ਼ਮਾਂ ਦੀ ਪਛਾਣ ਭੁਪਿੰਦਰ ਸਿੰਘ, ਮੁਕੇਸ਼ ਜਿੰਦਲ, ਸ਼ਮਨ ਜਿੰਦਲ, ਅਨਿਲ ਜਿੰਦਲ, ਪ੍ਰਵੀਨ ਲਤਾ, ਵਿਸ਼ਾਲ ਭੰਡਾਰੀ, ਸੁਖਦੇਵ ਸਿੰਘ, ਬਿੰਦਰ ਸਿੰਘ ਅਤੇ ਬਚਿੱਤਰ ਸਿੰਘ ਵਜੋਂ ਹੋਈ ਹੈ।

ਉਨ੍ਹਾਂ ਕਿਹਾ ਕਿ ਬਾਗਬਾਨੀ ਵਿਭਾਗ ਦੇ ਅਧਿਕਾਰੀ ਜਸਪ੍ਰੀਤ ਸਿੰਘ, ਵੈਸ਼ਾਲੀ, ਦਿਨੇਸ਼ ਕੁਮਾਰ, ਰਸ਼ਮੀ ਅਰੋੜਾ, ਅਨਿਲ ਅਰੋੜਾ ਅਤੇ ਵਿਸ਼ਾਲ ਭੰਡਾਰੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੇ ਪਾਇਆ ਕਿ ਗਮਾਡਾ ਨੇ 2016 ਵਿੱਚ ਐਸ.ਏ.ਐਸ.ਨਗਰ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਜ਼ਮੀਨਾਂ ਨੂੰ ਐਕਵਾਇਰ ਕਰਨ ਲਈ ਨੋਟਿਸ ਪ੍ਰਕਾਸ਼ਿਤ ਕੀਤੇ ਸਨ ਤੇ 2017 ਵਿੱਚ ਧਾਰਾ 4 ਅਤੇ 2020 ਵਿੱਚ ਧਾਰਾ 19 ਤਹਿਤ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਨੇ ਆਪਣੇ ਸਾਥੀਆਂ ਅਨਿਲ ਜਿੰਦਲ, ਮੁਕੇਸ਼ ਜਿੰਦਲ ਅਤੇ ਵਿਕਾਸ ਭੰਡਾਰੀ ਨਾਲ ਮਿਲ ਕੇ ਗਮਾਡਾ, ਮਾਲ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਜਨਰਲ ਪਾਵਰ ਆਫ਼ ਅਟਾਰਨੀ 'ਤੇ ਜ਼ਮੀਨ ਲੈ ਕੇ ਖੇਤੀ ਵਾਲੀ ਜ਼ਮੀਨ 'ਤੇ ਅਮਰੂਦ ਦੇ ਬਾਗ ਲਗਾਉਣੇ ਸ਼ੁਰੂ ਕਰ ਦਿੱਤੇ।

ਇਹ ਵੀ ਪੜ੍ਹੋ : Parkash Singh Badal Antim Ardas: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਲਈ ਪਹੁੰਚੇ ਅਮਿਤ ਸ਼ਾਹ!

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁੱਖ ਦੋਸ਼ੀ ਭੁਪਿੰਦਰ ਸਿੰਘ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਲਈ ਅਮਰੂਦ ਦੀ ਖੇਤੀ ਲਈ ਕਰੀਬ 24 ਕਰੋੜ ਰੁਪਏ ਦਾ ਮੁਆਵਜ਼ਾ ਲਿਆ ਸੀ। ਇਸੇ ਤਰ੍ਹਾਂ ਮੁਕੇਸ਼ ਜਿੰਦਲ ਨੇ ਕਰੀਬ 20 ਕਰੋੜ ਰੁਪਏ ਦਾ ਮੁਆਵਜ਼ਾ ਲੈ ਕੇ ਸਰਕਾਰ ਨਾਲ ਠੱਗੀ ਮਾਰੀ ਹੈ। ਕਈ ਹੋਰਾਂ ਨੇ ਵੀ ਆਪਣੀ ਜ਼ਮੀਨ ਵਿੱਚ ਅਮਰੂਦ ਦੇ ਬਾਗ ਦਿਖਾ ਕੇ ਸਰਕਾਰ ਤੋਂ ਨਾਜਾਇਜ਼ ਮੁਆਵਜ਼ਾ ਲੈ ਲਿਆ ਹੈ। ਵਿਜੀਲੈਂਸ ਬਿਊਰੋ ਨੇ ਕਿਹਾ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : Kanwar Chahal death news: ਪੰਜਾਬੀ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ! ਨਹੀਂ ਰਿਹਾ ਗਾਇਕ ਕੰਵਰ ਚਾਹਲ

Trending news