Punjab Weather update News: ਬੇਮੌਸਮੇ ਮੀਂਹ ਕਾਰਨ 5 ਡਿਗਰੀ ਡਿੱਗਿਆ ਪਾਰਾ, ਕਿਸਾਨਾਂ ਦੇ ਸਾਹ ਸੂਤੇ
Advertisement
Article Detail0/zeephh/zeephh1625704

Punjab Weather update News: ਬੇਮੌਸਮੇ ਮੀਂਹ ਕਾਰਨ 5 ਡਿਗਰੀ ਡਿੱਗਿਆ ਪਾਰਾ, ਕਿਸਾਨਾਂ ਦੇ ਸਾਹ ਸੂਤੇ

Punjab Weather update News: ਬੇਮੌਸਮੇ ਮੀਂਹ ਕਾਰਨ ਤਾਪਮਾਨ ਵਿੱਚ 5 ਡਿਗਰੀ ਦੀ ਕਮੀ ਆਈ। ਉਥੇ ਮੌਸਮ ਵਿਭਾਗ ਨੇ ਸ਼ਨਿੱਚਰਵਾਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਹੈ। ਇਸ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।

Punjab Weather update News: ਬੇਮੌਸਮੇ ਮੀਂਹ ਕਾਰਨ 5 ਡਿਗਰੀ ਡਿੱਗਿਆ ਪਾਰਾ, ਕਿਸਾਨਾਂ ਦੇ ਸਾਹ ਸੂਤੇ

Punjab Weather update News: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਜਿਥੇ ਤਾਪਮਾਨ ਵਿੱਚ 5 ਡਿਗਰੀ ਦੀ ਕਮੀ ਨਾਲ ਠੰਢ ਦਾ ਅਹਿਸਾਸ ਹੋਇਆ ਹੈ ਉਥੇ ਹੀ ਮੀਂਹ ਕਾਰਨ ਕਿਸਾਨਾਂ ਦੀ ਖੇਤਾਂ ਵਿੱਚ ਖੜ੍ਹੀ ਫ਼ਸਲ ਲਗਭਗ ਵਿਛ ਗਈ ਗਈ ਹੈ। ਇਸ ਤੋਂ ਇਲਾਵਾ ਵੱਡੇ ਸ਼ਹਿਰਾਂ ਵਿੱਚ ਸੜਕਾਂ ਉਤੇ ਪਾਣੀ ਭਰ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਡਾਹਢੀ ਪਰੇਸ਼ਾਨੀ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅਨੁਸਾਰ ਪੰਜਾਬ, ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਅਰੁਣਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਅੰਦਰੂਨੀ ਤਾਮਿਲਨਾਡੂ ਅਤੇ ਦੱਖਣੀ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਉਥੇ ਹੀ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਵੀ ਬਰਫਬਾਰੀ ਦੀ ਸੰਭਾਵਨਾ ਹੈ।

ਪੰਜਾਬ ਸ਼ਨਿੱਚਰਾਵਰ ਰਾਤ ਬਾਰਿਸ਼ ਅਤੇ ਤੇਜ਼ ਹਵਾਵਾਂ ਸਮੇਤ ਕਿਤੇ-ਕਿਤੇ ਪਏ ਗੜਿਆਂ ਨੇ ਹਾੜੀ ਦੀ ਫ਼ਸਲ ਨੂੰ ਝੰਬ ਕੇ ਰੱਖ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਸੀ ਅਤੇ ਅੱਜ ਮੁੜ ਸੂਬੇ ਵਿੱਚ ਪਏ ਮੀਂਹ ਨੇ ਕਿਸਾਨਾਂ ਦੀ ਫ਼ਿਕਰ ਵਧਾ ਦਿੱਤੀ ਹੈ। ਲਗਭਗ ਪੱਕ ਚੁੱਕੀ ਕਣਕ ਦੀ ਫ਼ਸਲ ਉਤੇ ਇਸ ਵੇਲੇ ਪਿਆ ਮੀਂਹ ਕਾਫ਼ੀ ਨੁਕਸਾਨਦੇਹ ਹੈ। ਜਿਹੜੀ ਕਕਣਕ ਖੇਤਾਂ ਵਿੱਚ ਵਿਛ ਗਈ ਉਸ ਦਾ ਦਾਣਾ ਕਾਲਾ ਹੋਣ ਦੀ ਵੀ ਖ਼ਦਸ਼ਾ ਹੈ ਤੇ ਉਸ ਨੂੰ ਵੱਢਣ ਵਿੱਚ ਵੀ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਵੇਗਾ। ਪਿਛਲੇ ਸਾਲ ਵੀ ਕਣਕ ਦਾ ਝਾੜ ਕਾਫੀ ਘੱਟ ਨਿਕਲਿਆ। ਇਸ ਤਰ੍ਹਾਂ ਬੇਮੌਸਮੇ ਮੀਂਹ ਕਾਰਨ ਇਸ ਵਾਰ ਵੀ ਝਾੜ ਘੱਟ ਨਿਕਲਣ ਦਾ ਖ਼ਦਸ਼ਾ ਹੈ।

ਮਲੋਟ ਤੇ ਫ਼ਾਜ਼ਿਲਕਾ ਇਲਾਕੇ ਵਿੱਚ ਕਈ ਥਾਈਂ ਗੜੇ ਪਏ। ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਈ ਖ਼ਿੱਤਿਆਂ ਵਿਚ ਝੱਖੜ ਕਰਕੇ ਫ਼ਸਲ ਪੂਰੀ ਤਰ੍ਹਾਂ ਵਿਛ ਗਈ ਹੈ। ਪੰਜਾਬ 'ਚ ਐਤਕੀਂ 34.90 ਲੱਖ ਹੈਕਟੇਅਰ ਰਕਬੇ 'ਚ ਕਣਕ ਦੀ ਬਿਜਾਈ ਹੈ ਅਤੇ ਇਸ ਵੇਲੇ ਕਣਕ ਪੱਕ ਕੇ ਤਿਆਰ ਹੋ ਚੁੱਕੀ ਹੈ। ਪਹਿਲਾਂ ਫਰਵਰੀ ਮਹੀਨੇ ਵਿੱਚ ਵਧੇ ਤਾਪਮਾਨ ਨੇ ਫ਼ਸਲ ਨੂੰ ਪ੍ਰਭਾਵਿਤ ਕੀਤਾ ਅਤੇ ਹੁਣ ਮੀਂਹ ਤੇ ਝੱਖੜ ਨੇ ਫ਼ਸਲਾਂ ਖੇਤਾਂ ਵਿੱਚ ਵਿਛਾ ਦਿੱਤੀਆਂ ਹਨ। ਹੁਣ ਤੱਕ ਪ੍ਰਾਪਤ ਸੂਚਨਾ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ, ਫ਼ਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਸਭ ਤੋਂ ਵੱਧ ਨੁਕਸਾਨ ਹੋਣ ਦੀ ਖ਼ਬਰ ਹੈ।

ਇਹ ਵੀ ਪੜ੍ਹੋ : Amritpal Singh Update: ਕੀ ਅੰਮ੍ਰਿਤਪਾਲ ਸਿੰਘ ਭੱਜ ਸਕਦਾ ਹੈ ਵਿਦੇਸ਼? ਪਰਿਵਾਰ ਨੇ ਗਾਇਬ ਕੀਤਾ ਪਾਸਪੋਰਟ

ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ 'ਚ ਅੱਜ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਦੂਜੇ ਪਾਸੇ ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 17 ਅਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਰਹੇਗਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਦਿੱਲੀ ਦੇ ਵੱਧ ਤੋਂ ਵੱਧ ਤਾਪਮਾਨ 'ਚ ਵਾਧਾ ਹੋਵੇਗਾ। ਹਾਲਾਂਕਿ ਦਿੱਲੀ 'ਚ ਧੁੱਪ ਤੋਂ ਕੁਝ ਦਿਨਾਂ ਤੱਕ ਰਾਹਤ ਮਿਲੇਗੀ।

ਇਹ ਵੀ ਪੜ੍ਹੋ : Akshay Kumar Injured News: ਫਿਲਮ ਦੀ ਸ਼ੂਟਿੰਗ ਦੌਰਾਨ ਅਕਸ਼ੈ ਕੁਮਾਰ ਹੋਏ ਜ਼ਖ਼ਮੀ

Trending news