Sri Muktsar Sahib News: 108 ਐਂਬੂਲੈਂਸ ਦੇ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
trendingNow,recommendedStories0/zeephh/zeephh1982172

Sri Muktsar Sahib News: 108 ਐਂਬੂਲੈਂਸ ਦੇ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

Sri Muktsar Sahib News: ਸ੍ਰੀ ਮੁਕਤਸਰ ਸਾਹਿਬ 108 ਐਬੂਲੈਂਸ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਉਤੇ ਬੈਠ ਗਏ ਹਨ।

Sri Muktsar Sahib News: 108 ਐਂਬੂਲੈਂਸ ਦੇ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

Sri Muktsar Sahib News: ਸ੍ਰੀ ਮੁਕਤਸਰ ਸਾਹਿਬ 108 ਐਬੂਲੈਂਸ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਉਤੇ ਬੈਠ ਗਏ ਹਨ। ਕਰਮਚਾਰੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੰਪਨੀ ਜੈਡ ਐਚ ਐਲ ਕਰਮਚਾਰੀਆਂ ਦਾ ਸ਼ੋਸ਼ਣ ਕਰ ਰਹੀ ਹੈ। ਜਿਸ ਦੇ ਚੱਲਦੇ ਆ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਕਰਮਚਾਰੀ 16 ਤਰੀਕ ਤੋਂ ਹੜਤਾਲ ਉਤੇ ਬੈਠ ਗਏ ਸਨ ਤੇ ਅੱਜ ਉਨ੍ਹਾਂ ਦੇ ਸਮਰਥਨ ਵਿੱਚ ਮੁਕਤਸਰ ਸਾਹਿਬ ਦੇ ਕਰਮਚਾਰੀ ਵੀ ਅਣਮਿੱਥੇ ਸਮੇਂ ਲਈ ਹੜਤਾਲ ਉਤੇ ਚਲੇ ਗਏ ਹਨ।

ਕਰਮਚਾਰੀਆਂ ਨੇ ਦੱਸਿਆ ਕਿ ਕੰਪਨੀ ਨੂੰ ਸਰਕਾਰ ਵੱਲੋਂ 1 ਲੱਖ 45000 ਹਜ਼ਾਰ ਰੁਪਏ ਗੱਡੀ ਦਾ ਮਿਲਦਾ ਹੈ ਤੇ ਕੰਪਨੀ ਖੜ੍ਹੀਆਂ ਗੱਡੀਆਂ ਦਾ ਹੀ ਪੈਸਾ ਖਾ ਰਹੀ ਹੈ ਤੇ ਜਦ ਲੱਗੇ ਸਨ ਤਾਂ 9700 ਰੁਪਏ ਤਨਖ਼ਾਹ ਸੀ ਅਤੇ ਅੱਜ 9700 ਹੀ ਹੈ। ਕੰਪਨੀ ਨੇ ਨਾਂ ਹੀ ਤਨਖਾਹਾਂ ਦੇ ਵਿੱਚ ਵਾਧਾ ਕੀਤਾ ਤੇ ਨਾ ਹੀ ਗੱਡੀਆਂ ਦਾ ਕੋਈ ਵੀ ਕੰਮ ਕਰਵਾਇਆ ਹੈ।

ਇਹ ਵੀ ਪੜ੍ਹੋ : Lawrence Bishnoi Interview: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਨੂੰ ਲੈ ਕੇ ਹਾਈ ਕੋਰਟ 'ਚ ਸੁਣਵਾਈ ਅੱਜ

ਐਂਬੂਲੈਂਸ ਦੀ ਸਥਿਤੀ ਦਿਨੋ-ਦਿਨ ਕੰਡਮ ਹੋ ਰਹੀ ਹੈ। ਜੈਡ ਐਚ ਐਲ ਕੰਪਨੀ ਨੇ ਐਂਬੂਲੈਂਸ ਦੀ ਸਪੀਡ 60 ਤੈਅ ਕੀਤੀ ਹੈ ਜਦ ਕਿ ਐਂਬੂਲੈਂਸ ਦੀ ਸਪੀਡ ਮਰੀਜ਼ ਦੀ ਸਥਿਤੀ ਉਤੇ ਨਿਰਭਰ ਕਰਦੀ ਹੈ। ਕਰਮਚਾਰੀਆਂ ਨੇ ਕਿਹਾ ਕਿ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਪਰ ਕੋਈ ਵੀ ਹੱਲ ਨਹੀਂ ਨਿਕਲਿਆ ਜਿਸ ਦੇ ਰੋਸ ਵਜੋਂ ਅੱਜ ਭੁੱਖ ਹੜਤਾਲ ਉਤੇ ਬੈਠੇ ਹਨ। ਉਨ੍ਹਾਂ ਨੇ ਮੰਗਾਂ ਨਾ ਮੰਨੇ ਜਾਣ ਉਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।

ਐਂਬੂਲੈਂਸ ਮੁਲਾਜ਼ਮਾਂ ਦੀ ਹੜਤਾਲ ਕਾਰਨ ਮਰੀਜ਼ਾਂ ਤੇ ਪਰਿਵਾਰਕ ਮੈਂਬਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। 

ਇਹ ਵੀ ਪੜ੍ਹੋ : Punjab Weather Update: ਪੰਜਾਬ ਦਾ ਕਈ ਜ਼ਿਲ੍ਹਿਆਂ 'ਚ ਪਈ ਬੂੰਦਾਬਾਂਦੀ; ਮੌਸਮ ਵਿਭਾਗ ਵੱਲੋਂ ਬਾਰਿਸ਼ ਦਾ ਅਲਰਟ

ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ

Trending news