Rajpura News: ਰਾਜਪੁਰਾ ਵਿੱਚ ਨਗਰ ਕੌਂਸਲ ਵੱਲੋਂ 115 ਫੁੱਟ ਉੱਚਾ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਰਾਜਪੁਰਾ ਉਤੇ ਤਿਰੰਗਾ ਲਹਿਰਾਇਆ ਗਿਆ।
Trending Photos
Rajpura News: ਰਾਜਪੁਰਾ ਵਿੱਚ ਨਗਰ ਕੌਂਸਲ ਵੱਲੋਂ 115 ਫੁੱਟ ਉੱਚਾ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਰਾਜਪੁਰਾ ਉਤੇ ਤਿਰੰਗਾ ਲਹਿਰਾਇਆ ਗਿਆ। ਇਹ ਤਿਰੰਗਾ ਪੱਕੇ ਤੌਰ ਉਤੇ ਲਗਾਇਆ ਜਾ ਰਿਹਾ ਹੈ ਜਿਸ ਦਾ ਉਦਘਾਟਨ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕੀਤਾ।
ਇਹ ਵੀ ਪੜ੍ਹੋ : Independence Day 2024: ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਰਹਿੰਦੀ ਦੁਨੀਆਂ ਤੱਕ ਕੀਤਾ ਜਾਵੇਗਾ ਸਿਜਦਾ
ਇਸ ਤੋਂ ਪਹਿਲਾਂ ਵਿਧਾਇਕ ਨੀਨਾ ਮਿੱਤਲ ਦੇ ਘਰ ਤੋਂ ਮੋਟਰਸਾਈਕਲ ਤਿਰੰਗਾ ਰੈਲੀ ਕੱਢੀ ਗਈ। ਰਾਜਪੁਰਾ ਗੇਟਵੇ ਆਫ ਪੰਜਾਬ ਦੇ ਨਾਮ ਉਤੇ ਜਾਣਿਆ ਜਾਂਦਾ ਹੈ ਅਤੇ ਹੁਣ ਜਦੋਂ ਵੀ ਰਾਜਪੁਰਾ ਐਂਟਰ ਕਰਦੇ ਹੀ ਦੇਸ਼ ਦਾ ਕੌਮੀ ਝੰਡਾ ਸਵਾਗਤ ਕਰੇਗਾ।
ਪਟਿਆਲਾ ਵਿਖੇ 78 ਵੇਂ ਆਜ਼ਾਦੀ ਦਿਹਾੜੇ 'ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਆਜ਼ਾਦੀ ਦੇ ਇਸ ਪਵਿੱਤਰ ਦਿਹਾੜੇ 'ਤੇ ਪਟਿਆਲਾ ਵਿਖੇ ਤਿਰੰਗਾ ਲਹਿਰਾਉਂਦੇ ਹੋਏ ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਪ੍ਰਣਾਮ ਕਰਦੇ ਹਾਂ। ਉਨ੍ਹਾਂ ਦੀ ਹਿੰਮਤ ਨੇ ਸਾਡੀ ਆਜ਼ਾਦੀ ਦਾ ਰਾਹ ਪੱਧਰਾ ਕੀਤਾ।
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਸੁਤੰਤਰਤਾ ਸੰਗਰਾਮੀਆਂ ਵੱਲੋਂ ਆਜ਼ਾਦੀ ਲਈ ਕੀਤੀਆਂ ਗਈਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਓਪਰੇਸ਼ਨ ਰਕਸ਼ਕ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਮੁੱਖ ਮਹਿਮਾਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ। 2003 ਵਿੱਚ ਸ਼ਹੀਦ ਹੋਏ ਸਿਪਾਈ ਰਣਜੋਧ ਸਿੰਘ ਦੇ ਪਿਤਾ ਸ. ਰਣਧੀਰ ਸਿੰਘ ਨੂੰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਨਮਾਨ ਚਿੰਨ੍ਹ ਭੇਂਟ ਕੀਤਾ।
ਇਸੇ ਤਰ੍ਹਾਂ 2000 ਵਿੱਚ ਸ਼ਹੀਦ ਹੋਏ ਲਾਂਸ ਨਾਇਕ ਸਤਨਾਮ ਸਿੰਘ ਦੇ ਪਤਨੀ ਬਲਵਿੰਦਰ ਕੌਰ ਨੇ ਸਨਮਾਨ ਪ੍ਰਾਪਤ ਕੀਤਾ। 1994 ਵਿੱਚ ਸ਼ਹੀਦ ਹੋਏ ਲਾਂਸ ਨਾਇਕ ਸਾਧੂ ਸਿੰਘ ਦੇ ਪਤਨੀ ਕਰਮਜੀਤ ਕੌਰ, 1999 ਵਿੱਚ ਸ਼ਹੀਦ ਹੋਏ ਲਾਂਸ ਨਾਇਕ ਸ਼ੀਸ਼ਾ ਸਿੰਘ ਦੇ ਪਤਨੀ ਬਲਬੀਰ ਕੌਰ ਅਤੇ ਸ਼ਹੀਦ ਨਾਇਕ ਮਲਕੀਤ ਸਿੰਘ ਦੇ ਪਤਨੀ ਕਰਮਜੀਤ ਕੌਰ ਨੂੰ ਆਜ਼ਾਦੀ ਦਿਹਾੜੇ ਮੌਕੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨਤ ਕੀਤਾ ਗਿਆ।
ਇਹ ਵੀ ਪੜ੍ਹੋ : Ludhiana News: ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ- ਮੁੱਖ ਮੰਤਰੀ