Punjab IPS and PPS officers transfer news: ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਕਾਰਨ ਹੁਣ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ 24 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।
Trending Photos
Punjab IPS and PPS officers transfer news: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਲਾ ਲਗਾਤਾਰ ਜਾਰੀ ਹੈ। ਇਸ ਦੌਰਾਨ ਅੱਜ ਪੰਜਾਬ ਸਰਕਾਰ ਵੱਲੋਂ ਮੁੜ ਨੋਟੀਫਿਕੇਸ਼ਨ ਜਾਰੀ ਕਰ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਕਾਰਨ ਹੁਣ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ 24 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 15 ਆਈਪੀਐਸ ਅਤੇ 9 ਪੀਪੀਐਸ ਅਧਿਕਾਰੀ ਸ਼ਾਮਲ ਹਨ।
ਇਸ ਦੇ ਨਾਲ ਹੀ (Punjab IPS and PPS officers transfer) ਚੰਡੀਗੜ੍ਹ ਵਿੱਚ ਡੈਪੂਟੇਸ਼ਨ ਦੌਰਾਨ ਐਸਐਸਪੀ ਦਾ ਅਹੁਦਾ ਸੰਭਾਲਣ ਵਾਲੇ ਡੀਆਈਜੀ ਕੁਲਦੀਪ ਸਿੰਘ ਚਾਹਲ ਨੂੰ ਜਲੰਧਰ ਵਿੱਚ ਪੁਲੀਸ ਕਮਿਸ਼ਨਰ ਲਾਇਆ ਗਿਆ ਹੈ। ਇਸ ਤੋਂ ਪਹਿਲਾਂ ਜਲੰਧਰ ਦੇ ਪੁਲਿਸ ਕਮਿਸ਼ਨਰ ਦੇ ਅਹੁਦੇ 'ਤੇ ਡਾ: ਐੱਸ. ਭੂਪਤੀ ਤਾਇਨਾਤ ਸਨ ਜਿਨ੍ਹਾਂ ਨੂੰ ਹੁਣ ਡੀਆਈਜੀ ਪ੍ਰਸ਼ਾਸਨ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : Punjab Weather Update: ਅਗਲੇ ਹਫ਼ਤੇ ਤੋਂ ਮੁੜ ਵਧੇਗੀ ਠੰਡ, ਮੀਂਹ ਪੈਣ ਦੇ ਆਸਾਰ; ਜਾਣੋ ਆਪਣੇ ਸ਼ਹਿਰ ਦਾ ਹਾਲ
ਸੌਮਿਆ ਮਿਸ਼ਰਾ ਨੂੰ ਜੁਆਇੰਟ ਸੀਪੀ ਲੁਧਿਆਣਾ ਲਗਾਇਆ ਗਿਆ ਹੈ। ਗੁਰਮੀਤ ਸਿੰਘ ਨੂੰ ਐਸਐਸਪੀ ਤਰਨਤਾਰਨ ਅਤੇ ਏਆਈਜੀ ਏਜੀਟੀਐਫ ਬਾਰਡਰ ਰੇਂਜ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀਐੱਲ ਪੁਰੋਹਿਤ ਨੇ ਕੁਝ ਸਮਾਂ ਪਹਿਲਾਂ ਹੀ ਚਹਿਲ ਨੂੰ ਚੰਡੀਗੜ੍ਹ ਦੇ ਐੱਸਐੱਸਪੀ ਦੇ ਅਹੁਦੇ ਤੋਂ ਅਚਾਨਕ ਹਟਾ ਦਿੱਤਾ ਸੀ। ਇਸ ਦਾ ਪੰਜਾਬ ਦੇ (Punjab officers transfer) ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧ ਕੀਤਾ ਸੀ।