Samrala Accident News: ਸਮਰਾਲਾ-ਮਾਛੀਵਾੜਾ ਰੋਡ ਉਤੇ ਹਾਦਸੇ 'ਚ 2 ਨੌਜਵਾਨਾਂ ਦੀ ਮੌਤ; ਦੋ ਪਿੰਡਾਂ ਵਿੱਚ ਫੈਲੀ ਸ਼ੋਕ ਦੀ ਲਹਿਰ
Advertisement
Article Detail0/zeephh/zeephh2280672

Samrala Accident News: ਸਮਰਾਲਾ-ਮਾਛੀਵਾੜਾ ਰੋਡ ਉਤੇ ਹਾਦਸੇ 'ਚ 2 ਨੌਜਵਾਨਾਂ ਦੀ ਮੌਤ; ਦੋ ਪਿੰਡਾਂ ਵਿੱਚ ਫੈਲੀ ਸ਼ੋਕ ਦੀ ਲਹਿਰ

Samrala Accident News: ਸਮਰਾਲਾ ਰੋਡ ਉਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਹੈ।

Samrala Accident News: ਸਮਰਾਲਾ-ਮਾਛੀਵਾੜਾ ਰੋਡ ਉਤੇ ਹਾਦਸੇ 'ਚ 2 ਨੌਜਵਾਨਾਂ ਦੀ ਮੌਤ; ਦੋ ਪਿੰਡਾਂ ਵਿੱਚ ਫੈਲੀ ਸ਼ੋਕ ਦੀ ਲਹਿਰ

Samrala Accident News (ਵਰੁਣ ਕੌਸ਼ਲ) : ਸਮਰਾਲਾ ਰੋਡ ਉਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਨੌਜਵਾਨਾਂ ਦੀ ਪਛਾਣ ਹਰਸ਼ਦੀਪ ਸਿੰਘ (24) ਵਾਸੀ ਸੈਂਸੋਵਾਲ ਕਲਾਂ ਅਤੇ ਗੁਰਵਿੰਦਰ ਸਿੰਘ (20) ਉਰਫ਼ ਰਵੀ ਵਾਸੀ ਰਹੀਮਾਬਾਦ ਖੁਰਦ ਦੀ ਮੌਤ ਹੋਈ ਹੈ ਜੋ ਦੋਵੇਂ ਦੋਸਤ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਸ਼ਦੀਪ ਸਿੰਘ ਤੇ ਗੁਰਵਿੰਦਰ ਸਿੰਘ ਮੋਟਰਸਾਈਕਲ ਉਤੇ ਸਵਾਰ ਹੋ ਕੇ ਸਮਰਾਲਾ ਵੱਲੋਂ ਮਾਛੀਵਾੜਾ ਨੂੰ ਜਾ ਰਹੇ ਸਨ ਕਿ ਨਿਰੰਕਾਰੀ ਭਵਨ ਨੇੜੇ ਉਨ੍ਹਾਂ ਦਾ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਅਨੁਸਾਰ ਅੱਖਾਂ ਵਿੱਚ ਲਾਈਟ ਪੈਣ ਕਾਰਨ ਹਾਦਸਾ ਵਾਪਰਿਆ ਜਿਸ ਕਾਰਨ ਇਹ ਦੋਵੇਂ ਸੜਕ ਦੇ ਕਿਨਾਰੇ ਉਤੇ ਲੱਗੇ ਦਰੱਖਤ ਵਿੱਚ ਜਾ ਵੱਜੇ। ਡਿੱਗਣ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ ਤੇ ਦੋਵਾਂ ਦੀ ਮੌਕੇ ਉਤੇ ਮੌਤ ਹੋ ਗਈ। ਅੱਜ ਤੜਕੇ ਇਨ੍ਹਾਂ ਦੋਵਾਂ ਨੌਜਵਾਨਾਂ ਨੂੰ ਸੜਕ ਕਿਨਾਰੇ ਡਿੱਗਿਆ ਪਿਆ ਦੇਖ ਕੇ ਰਾਹਗੀਰਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਸਹਾਇਕ ਥਾਣੇਦਾਰ ਪਵਨਜੀਤ ਮੌਕੇ ਉਤੇ ਪਹੁੰਚੇ ਅਤੇ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਹਰਸ਼ਦੀਪ ਸਿੰਘ ਤੇ ਗੁਰਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਪੁਲਿਸ ਵੱਲੋਂ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਕਰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ ਜਦਕਿ ਅਣਪਛਾਤੇ ਵਾਹਨ ਤੇ ਉਸਦੇ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਨੌਜਵਾਨ ਹਰਸ਼ਦੀਪ ਸਿੰਘ ਸਾਲ ਦਾ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਜਦਕਿ ਗੁਰਵਿੰਦਰ ਸਿੰਘ ਅਜੇ ਕੁਆਰਾ ਸੀ ਅਤੇ ਮਾਪੇ ਉਸਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ। ਦੋਵੇਂ ਨੌਜਵਾਨ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ ਅਤੇ ਅਚਨਚੇਤ ਮੌਤ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੂੰ ਕਾਫ਼ੀ ਸਦਮਾ ਲੱਗਿਆ।

ਇਨ੍ਹਾਂ ਦੋਵਾਂ ਨੌਜਵਾਨਾਂ ਦੀ ਮੌਤ ਕਾਰਨ ਪਿੰਡ ਸੈਂਸੋਵਾਲ ਕਲਾਂ ਅਤੇ ਰਹੀਮਾਬਾਦ ਖੁਰਦ ਵਿਚ ਵੀ ਸੋਗ ਦੀ ਲਹਿਰ ਛਾਈ ਹੋਈ ਸੀ। ਪਰਿਵਾਰਾਂ ਵੱਲੋਂ ਤੀਸਰੇ ਵਿਅਕਤੀ ਦਾ ਵੀ ਨਾਲ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ। ਉੱਥੇ ਇਸ ਐਕਸੀਡੈਂਟ ਦੀ ਤਫਦੀਸ਼ ਕਰ ਰਹੇ ਏਐਸਆਈ ਪਵਨਜੀਤ ਨੇ ਦੱਸਿਆ ਕਿ ਰਾਤ 1 ਵਜੇ ਦੇ ਤੋਂ ਬਾਅਦ ਇਹ ਐਕਸੀਡੈਂਟ ਦੀ ਘਟਨਾ ਵਾਪਰੀ।

ਇਸ ਸਬੰਧੀ ਰਾਹਗੀਰ ਵੱਲੋਂ ਫੋਨਉ ਤੇ ਇਤਲਾਹ ਦੇਣ ਉਤੇ ਪਹੁੰਚ ਕੇ ਮੌਕੇ ਉਪਰ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਤੀਸਰੇ ਵਿਅਕਤੀ ਦੇ ਨਾਲ ਹੋਣ ਦਾ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਜਿਸ ਬਾਰੇ ਤਬਦੀਸ਼ ਜਾਰੀ ਹੈ।

ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਫਿਰ ਬਦਲੇਗਾ ਮੌਸਮ, ਬਾਰਿਸ਼ ਨੂੰ ਲੈ ਕੇ ਆਈ ਵੱਡੀ ਅਪਡੇਟ

Trending news