Faridkot News: ਨਸ਼ੇ ਦੀ ਓਵਰਡੋਜ਼ ਨਾਲ 30 ਸਾਲ ਦੇ ਨੌਜਵਾਨ ਦੀ ਮੌਤ
Advertisement
Article Detail0/zeephh/zeephh2394814

Faridkot News: ਨਸ਼ੇ ਦੀ ਓਵਰਡੋਜ਼ ਨਾਲ 30 ਸਾਲ ਦੇ ਨੌਜਵਾਨ ਦੀ ਮੌਤ

Faridkot News: ਪੰਜਾਬ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।

Faridkot News: ਨਸ਼ੇ ਦੀ ਓਵਰਡੋਜ਼ ਨਾਲ 30 ਸਾਲ ਦੇ ਨੌਜਵਾਨ ਦੀ ਮੌਤ

Faridkot News: ਫਰੀਦਕੋਟ ਦੇ ਪਿੰਡ ਡੱਲੇਵਾਲ ਦੇ ਇੱਕ 30 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦਾ ਪੁਲਿਸ ਵੱਲੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਿਤਪਾਲ ਸਿੰਘ ਵਜੋਂ ਹੋਈ ਹੈ।

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕੇ ਉਨ੍ਹਾਂ ਦਾ ਲੜਕਾ ਪੈਟਰੋਲ ਪੰਪ ਉਤੇ ਕੰਮ ਕਰਦਾ ਸੀ ਅਤੇ ਸ਼ਾਮ ਵੇਲੇ ਜਦ ਘਰ ਵਾਪਸ ਆਇਆ ਤਾਂ ਪਿੰਡ ਦੇ ਹੀ ਦੋ ਲੜਕਿਆਂ ਵੱਲੋਂ ਉਸਨੂੰ ਨਸ਼ੇ ਦਾ ਟੀਕਾ ਫੜਾਇਆ ਗਿਆ ਜਿਸ ਨੂੰ ਲਗਾਉਣ ਤੋਂ ਬਾਅਦ ਉਸਦੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਕਿ ਪਿੰਡ ਦੇ ਹੀ ਕੁੱਝ ਲੋਕ ਸ਼ਰੇਆਮ ਨਸ਼ਾ ਵੇਚਦੇ ਹਨ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਜੇ ਕਿਤੇ ਇਨ੍ਹਾਂ ਨੂੰ ਫੜਿਆ ਵੀ ਜਾਂਦਾ ਹੈ ਤਾਂ ਕੁੱਝ ਹੀ ਦੇਰ ਵਿੱਚ ਇਨ੍ਹਾਂ ਨੂੰ ਛੱਡ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : Punjab Politics: ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ

ਉਨ੍ਹਾਂ ਨੇ ਕਿਹਾ ਕਿ ਪਿੰਡ ਵਿੱਚ ਉੱਨਾ ਆਟਾ ਨਹੀਂ ਜਿੰਨਾ ਨਸ਼ਾ ਹੈ।  ਉਧਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਪੁਲਿਸ ਉਤੇ ਦੋਸ਼ ਲਗਾਉਂਦੇ ਕਿਹਾ ਕਿ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਭਾਵੇਂ ਕਿ ਪੁਲਿਸ ਕੈਂਪ ਲਗਾ ਕੇ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਦੇ ਦਾਅਵੇ ਕਰਦੀ ਹੈ ਪਰ ਇਸ ਦਾ ਕੋਈ ਅਸਰ ਦਿਖਾਈ ਨਹੀਂ ਦਿੰਦਾ।

ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਮਲੌਦ ਸ਼ਹਿਰ ਦੇ ਪੌਸ਼ ਇਲਾਕੇ ਵਾਰਡ ਨੰ. 6 ਵਿੱਚ ਘਰ ਵਿੱਚ ਇਕੱਲੇ ਰਹਿੰਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਸੀ। ਜ਼ਿਕਰਯੋਗ ਹੈ ਕਿ ਉਕਤ ਨੌਜਵਾਨ ਮੋਹਿਤ ਗੋਇਲ ਉਰਫ਼ ਚਾਰਲੀ ਦੇ ਮਾਤਾ ਪਿਤਾ ਵਿਦੇਸ਼ ਰਹਿੰਦੇ ਹਨ ਤੇ ਭਰਾ ਵੀ ਪੰਜਾਬ ਤੋਂ ਬਾਹਰ ਰਹਿੰਦਾ ਹੈ ਤੇ ਉਕਤ ਨੌਜਵਾਨ ਘਰ ਵਿੱਚ ਇਕੱਲਾ ਹੀ ਰਹਿੰਦਾ ਸੀ।

ਉਕਤ ਨੌਜਵਾਨ ਆਖ਼ਰੀ ਵਾਰ 16 ਅਗਸਤ ਨੂੰ ਦੇਖਿਆ ਗਿਆ ਸੀ ਤੇ 17 ਅਸਗਤ ਨੂੰ ਜਦੋਂ ਫੋਨ ਨਾ ਚੁੱਕਿਆ ਤਾਂ ਬਾਹਰੋਂ ਮਾਪਿਆਂ ਦੇ ਕਹਿਣ ’ਤੇ ਆਸ ਪਾਸ ਦੇ ਲੋਕਾਂ ਵੱਲੋਂ ਘਰ ਖੋਲ੍ਹ ਕੇ ਦੇਖਿਆ ਗਿਆ ਤਾਂ ਘਰ ਵਿਚੋਂ ਬਦਬੂ ਆ ਰਹੀ ਸੀ ਤੇ ਨੌਜਵਨ ਦੀ ਲਾਸ਼ ਬੈਡ ’ਤੇ ਪਈ ਸੀ ਤੇ ਉਸਦੇ ਇੱਕ ਸਰਿੰਜ ਲੱਗੀ ਹੋਈ ਸੀ ਤੇ ਇੱਕ ਹੋਰ ਭਰੀ ਹੋਈ ਸਰਿੰਜ ਕੋਲ ਪਈ ਸੀ। 

ਇਹ ਵੀ ਪੜ੍ਹੋ : Sri Anandpur Sahib: ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕ ਅਗੰਮਪੁਰ ਰੇਲਵੇ ਫਾਟਕ 'ਤੇ ਵੱਡਾ ਹਾਦਸਾ! ਹੋਇਆ ਵੱਡੇ ਪੱਧਰ 'ਤੇ ਨੁਕਸਾਨ

 

Trending news