Sangrur Accident News: ਬੇਕਾਬੂ ਟੈਂਪੂ ਥੱਲੇ ਆਉਣ ਨਾਲ 4 ਮਨਰੇਗਾ ਮਜ਼ਦੂਰਾਂ ਦੀ ਮੌਤ; ਕੁਝ ਨੇ ਭੱਜਕੇ ਬਚਾਈ ਜਾਨ
Advertisement
Article Detail0/zeephh/zeephh2432708

Sangrur Accident News: ਬੇਕਾਬੂ ਟੈਂਪੂ ਥੱਲੇ ਆਉਣ ਨਾਲ 4 ਮਨਰੇਗਾ ਮਜ਼ਦੂਰਾਂ ਦੀ ਮੌਤ; ਕੁਝ ਨੇ ਭੱਜਕੇ ਬਚਾਈ ਜਾਨ

Sangrur Accident News:  ਸੰਗਰੂਰ ਵਿੱਚ ਸੋਮਵਾਰ ਨੂੰ ਇੱਕ ਬੇਕਾਬੂ ਕੈਂਟਰ ਨੇ ਚਾਰ ਮਨਰੇਗਾ ਮੁਲਾਜ਼ਮਾਂ ਨੂੰ ਦਰੜ ਦਿੱਤਾ ਹੈ। ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

Sangrur Accident News: ਬੇਕਾਬੂ ਟੈਂਪੂ ਥੱਲੇ ਆਉਣ ਨਾਲ 4 ਮਨਰੇਗਾ ਮਜ਼ਦੂਰਾਂ ਦੀ ਮੌਤ; ਕੁਝ ਨੇ ਭੱਜਕੇ ਬਚਾਈ ਜਾਨ

Sangrur Accident News: ਸੰਗਰੂਰ ਵਿੱਚ ਸੋਮਵਾਰ ਨੂੰ ਇੱਕ ਬੇਕਾਬੂ ਕੈਂਟਰ ਨੇ ਚਾਰ ਮਨਰੇਗਾ ਮੁਲਾਜ਼ਮਾਂ ਨੂੰ ਦਰੜ ਦਿੱਤਾ ਹੈ। ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਚਾਰੇ ਮ੍ਰਿਤਕ ਵੱਖ-ਵੱਖ ਪਰਿਵਾਰਾਂ ਨਾਲ ਸਬੰਧਤ ਸਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਸੜਕ 'ਤੇ ਕੰਮ ਕਰ ਰਹੇ ਹਨ।

ਪਟਿਆਲਾ ਰੋਡ ਉਤੇ ਟੈਂਪੂ ਨੇ ਮਨਰੇਗਾ ਮਜ਼ਦੂਰਾਂ ਨੂੰ ਕੁਚਲ ਦਿੱਤਾ ਹੈ ਅਤੇ ਚਾਰ ਮਜ਼ਦੂਰਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਸੀ। ਲੋਕਾਂ ਨੇ ਰੋਸ ਵਜੋਂ ਪਟਿਆਲਾ ਰੋਡ ਉਤੇ ਧਰਨਾ ਲਗਾ ਦਿੱਤਾ ਹੈ। ਮ੍ਰਿਤਕ ਨੇੜਲੇ ਪਿੰਡ ਬਿਸ਼ਨਪੁਰਾ ਦੇ ਰਹਿਣ ਵਾਲੇ ਗਰੀਬ ਘਰਾਂ ਨਾਲ ਸਬੰਧਤ ਸਨ। ਪੁਲਿਸ ਨੇ ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਦੱਸਿਾ ਕਿ ਟੈਂਪੂ ਅਤੇ ਡਰਾਈਵਰ ਨੂੰ ਕਾਬੂ ਕਰ ਲਿਆ ਹੈ।
 

ਇਹ ਵੀ ਪੜ੍ਹੋ : Sangrur Accident News: ਬੇਕਾਬੂ ਕੈਂਟਰ ਥੱਲੇ ਆਉਣ ਨਾਲ 4 ਮਨਰੇਗਾ ਮਜ਼ਦੂਰਾਂ ਦੀ ਮੌਤ; ਕੁਝ ਨੇ ਭੱਜਕੇ ਬਚਾਈ ਜਾਨ

ਪਿੰਡ ਬਿਸ਼ਨਪੁਰਾ ਅਤੇ ਮਰਦ ਖੇੜਾ ਦੇ ਵਿਚਕਾਰ ਤੇਜ਼ ਰਫ਼ਤਾਰ ਕੈਂਟਰ ਨੇ ਚਾਰ ਮਨਰੇਗਾ ਵਰਕਰਾਂ ਨੂੰ ਦਰੜ ਦਿੱਤਾ । ਵਾਪਰੇ ਭਿਆਨਕ ਹਾਦਸੇ ਵਿੱਚ ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕ ਇੱਕੋ ਪਿੰਡ ਬਿਸ਼ਨਪੁਰਾ ਅਕਾਲਗੜ੍ਹ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਕੈਂਟਰ ਵਿਚ ਸੇਬ ਭਰਿਆ ਹੋਇਆ ਸੀ।

ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਬਿਸ਼ਨਪੁਰਾ (ਅਕਾਲਗੜ੍ਹ) ਦੇ ਮਨਰੇਗਾ ਵਰਕਰ ਸੁਨਾਮ ਪਟਿਆਲਾ ਸੜਕ ਦੇ ਕੰਢੇ ਝਾੜੀਆਂ ਦੀ ਕਟਾਈ ਕਰ ਰਹੇ ਸਨ ਅਤੇ ਦੁਪਹਿਰ ਸਮੇਂ ਜਦੋਂ ਮਜ਼ਦੂਰ ਸੜਕ ਕਿਨਾਰੇ ਬੈਠ ਕੇ ਰੋਟੀ ਖਾ ਰਹੇ ਸਨ ਤਾਂ ਮਹਿਲਾਂ ਚੌਂਕ ਵਲੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਕੈਂਟਰ ਮਨਰੇਗਾ ਵਰਕਰਾਂ 'ਤੇ ਜਾ ਚੜ੍ਹਿਆ, ਜਿਸ ਕਾਰਨ ਮਨਰੇਗਾ ਵਰਕਰ ਜਰਨੈਲ ਸਿੰਘ ਉਰਫ਼ ਜੈਲਾ, ਹਰਪਾਲ ਸਿੰਘ ਪਾਲਾ, ਛੋਟਾ ਸਿੰਘ ਅਤੇ ਗੁਰਦੇਵ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ।‌ ਹਾਦਸੇ ਦਾ ਪਤਾ ਲੱਗਦਿਆਂ ਹੀ ਥਾਣਾ ਸ਼ਹਿਰੀ ਸੁਨਾਮ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਏ।

ਇਹ ਵੀ ਪੜ੍ਹੋ : Panchayat Elections: ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ 'ਚ ਪੰਜਾਬ ਸਰਕਾਰ! ਜਲਦ ਹੋਵੇਗਾ ਤਰੀਕਾਂ ਦਾ ਐਲਾਨ

 

 

Trending news