Nangal News: ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 4 ਪੋਕਲੈਨ ਮਸ਼ੀਨਾਂ ਤੇ ਇੱਕ ਟਿੱਪਰ ਜ਼ਬਤ, ਮਾਮਲਾ ਦਰਜ
Advertisement
Article Detail0/zeephh/zeephh1759690

Nangal News: ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 4 ਪੋਕਲੈਨ ਮਸ਼ੀਨਾਂ ਤੇ ਇੱਕ ਟਿੱਪਰ ਜ਼ਬਤ, ਮਾਮਲਾ ਦਰਜ

Nangal News: ਨੰਗਲ ਪੁਲਿਸ ਅਤੇ ਮਾਈਨਿੰਗ ਵਿਭਾਗ ਨੇ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਕਰਦੇ ਹੋਏ 4 ਪੋਕਲੈਨ ਅਤੇ ਇੱਕ ਟਿੱਪਰ ਜ਼ਬਤ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

 Nangal News: ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ 4 ਪੋਕਲੈਨ ਮਸ਼ੀਨਾਂ ਤੇ ਇੱਕ ਟਿੱਪਰ ਜ਼ਬਤ, ਮਾਮਲਾ ਦਰਜ

Nangal News: ਮਾਈਨਿੰਗ ਵਿਭਾਗ ਦੇ ਅਧਿਕਾਰੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ਨੰਗਲ ਦੀ ਪੁਲਿਸ ਨੇ ਸਬ-ਡਵੀਜ਼ਨ ਨੰਗਲ ਦੇ ਪਿੰਡ ਨਾਨਗਰਾਂ 'ਚੋਂ ਲੰਘਦੀ ਸਵਾਂ ਨਦੀ 'ਚ ਨਾਜਾਇਜ਼ ਮਾਈਨਿੰਗ ਕਰਨ ਵਾਲੇ ਚਾਰ ਅਣਪਛਾਤੇ ਪੋਕਲੇਨ ਮਸ਼ੀਨਾਂ ਤੇ ਇੱਕ ਟਿੱਪਰ ਨੂੰ ਜ਼ਬਤ ਕਰਕੇ ਮਾਮਲਾ ਦਰਜ ਕਰ ਲਿਆ ਹੈ ਪਰ ਨਾਜਾਇਜ਼ ਮਾਈਨਿੰਗ ਕਰਨ ਵਾਲੇ ਉਥੋਂ ਭੱਜ ਗਏ। ਇਸ ਗੱਲ ਦੀ ਪੁਸ਼ਟੀ ਥਾਣਾ ਨੰਗਲ ਦੇ ਇੰਚਾਰਜ ਇੰਸਪੈਕਟਰ ਸੰਨੀ ਖੰਨਾ ਨੇ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਨੇ ਦੱਸਿਆ ਕਿ ਸਬ-ਡਵੀਜ਼ਨ ਨੰਗਲ ਦੇ ਵੱਖ-ਵੱਖ ਪੇਂਡੂ ਖੇਤਰਾਂ 'ਚੋਂ ਲੰਘਦੀ ਸਵਾਂ ਦਰਿਆ 'ਚ ਨਾਜਾਇਜ਼ ਮਾਈਨਿੰਗ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਸ ਵਿਰੁੱਧ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਤੇ ਕਈ ਅਧਿਕਾਰੀਆਂ ਨਾਲ ਸਲਾਹ ਕਰਕੇ ਕਾਰਵਾਈ ਕੀਤੀ ਗਈ ਹੈ। ਪੋਕਲੇਨ ਮਸ਼ੀਨ ਤੇ ਟਿੱਪਰ ਵੀ ਜ਼ਬਤ ਕੀਤੇ ਗਏ ਹਨ।

ਬੀਤੀ ਰਾਤ ਵੀ ਪਿੰਡ ਨਾਨਗਰਾਂ ਵਿੱਚੋਂ ਲੰਘਦੀ ਸਵਾਂ ਨਦੀ ਵਿੱਚ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਮਾਈਨਿੰਗ ਉਤੇ ਪੂਰਨ ਪਾਬੰਦੀ ਦੇ ਬਾਵਜੂਦ ਥਾਣਾ ਨੰਗਲ ਤੇ ਮਾਈਨਿੰਗ ਵਿਭਾਗ ਦੀ ਟੀਮ ਨੇ ਸਾਂਝੀ ਕਾਰਵਾਈ ਕਰਦਿਆਂ ਮਸ਼ੀਨਾਂ ਜ਼ਬਤ ਕੀਤੀਆਂ ਹਨ। ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਚਾਰ ਪੋਕਲੇਨ ਮਸ਼ੀਨਾਂ ਤੇ ਇੱਕ ਟਿੱਪਰ ਬਰਾਮਦ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਕਾਬਿਲੇਗੌਰ ਹੈ ਕਿ ਰੋਪੜ ਜ਼ਿਲ੍ਹੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਹੋ ਰਹੀ ਨਾਜਾਇਜ਼ ਮਾਇਨਿੰਗ ਮੀਡੀਆ ਦੀ ਸੁਰਖੀਆਂ ਵਿੱਚ ਬਣਿਆ ਰਿਹਾ ਜਿਸ ਨੂੰ ਲੈ ਕੇ ਸਮੇਂ-ਸਮੇਂ ਤੇ ਸਥਾਨਕ ਵਾਸੀਆਂ ਵੱਲੋਂ ਰੋਸ ਵੀ ਜ਼ਾਹਿਰ ਕੀਤਾ ਜਾਂਦਾ ਰਿਹਾ ਹੈ। ਨੂਰਪੁਰ ਬੇਦੀ ਦੇ ਹੀਰਪੁਰ ਪਿੰਡ ਦੇ ਕਿਸਾਨਾਂ ਨੇ ਦੋਸ਼ ਲਗਾਏ ਸਨ ਕਿ ਪਿਛਲੇ ਲੰਬੇ ਸਮੇਂ ਤੋਂ ਇਸ ਨਾਜਾਇਜ਼ ਮਾਈਨਿੰਗ ਦੇ ਕਾਰਨ ਜ਼ਮੀਨੀ ਪਾਣੀ ਦਾ ਪੱਧਰ (Punjab water level news) ਲਗਾਤਾਰ ਗਿਰ ਰਿਹਾ ਹੈ ਤੇ ਇਸ ਜ਼ਮੀਨੀ ਪਾਣੀ ਦਾ ਪੱਧਰ ਡਿੱਗਣ ਕਾਰਨ ਉਹਨਾਂ ਦੇ 70 ਤੋਂ ਵੱਧ ਪਾਣੀ ਵਾਲੇ ਬੋਰ ਸੁੱਕ ਗਏ ਹਨ।

ਇਹ ਵੀ ਪੜ੍ਹੋ : Punjab News: ਲੁਧਿਆਣਾ 'ਚ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ 'ਤੇ ਛੇੜਛਾੜ ਦਾ ਮਾਮਲਾ ਦਰਜ!

ਸਤਲੁਜ ਦਰਿਆ, ਜਿਹੜਾ ਕਿ ਸ੍ਰੀ ਅਨੰਦਪੁਰ ਸਾਹਿਬ, ਨੂਰਪੁਰ ਬੇਦੀ, ਨੰਗਲ ਦੇ ਕਈ ਪਿੰਡਾਂ ਵਿੱਚੋਂ ਦੀ ਲੰਘਦਾ ਹੈ ਤੇ ਇਸਦੇ ਨਾਲ ਹੀ ਸਵਾਂ ਨਦੀ ਵੀ ਵਗਦੀ ਹੈ। ਸਤਲੁਜ ਦਰਿਆ ਤੇ ਸਵਾਂ ਨਦੀ ਦੇ ਕਿਨਾਰਿਆਂ 'ਤੇ ਕਈ ਪਿੰਡ ਵਸਦੇ ਹਨ, ਜਿੱਥੇ ਕਿ ਜ਼ਮੀਨੀ ਪਾਣੀ ਦਾ ਪੱਧਰ ਕਾਫੀ ਉੱਚਾ ਸੀ ਮਗਰ ਹੁਣ ਇਨ੍ਹਾਂ ਪਿੰਡਾਂ ਵਿੱਚ ਵੀ ਲਗਾਤਾਰ ਜ਼ਮੀਨੀ ਪਾਣੀ ਦਾ ਪੱਧਰ (Punjab water level news) ਡਿੱਗ ਰਿਹਾ ਹੈ।

ਇਹ ਵੀ ਪੜ੍ਹੋ : ਪਤਨੀ ਨਾਲ 'Carry On Jatta 3' ਫਿਲਮ ਵੇਖਣ ਪਹੁੰਚੇ ਪੰਜਾਬ CM ਭਗਵੰਤ ਮਾਨ!

ਨੰਗਲ ਤੋਂ ਬਿਮਲ ਸ਼ਰਮਾ ਦੀ ਰਿਪੋਰਟ

Trending news