Harjot Singh Bains: ਆਈਆਈਐਮ ਅਹਿਮਦਾਬਾਦ 'ਚ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ-ਹਰਜੋਤ ਸਿੰਘ ਬੈਂਸ
Advertisement
Article Detail0/zeephh/zeephh2461923

Harjot Singh Bains: ਆਈਆਈਐਮ ਅਹਿਮਦਾਬਾਦ 'ਚ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ-ਹਰਜੋਤ ਸਿੰਘ ਬੈਂਸ

Harjot Singh Bains: ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਜਾ ਬੈਚ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਹਵਾਈ ਅੱਡੇ ਤੋਂ ਰਵਾਨਾ ਕੀਤਾ ਗਿਆ।

Harjot Singh Bains: ਆਈਆਈਐਮ ਅਹਿਮਦਾਬਾਦ 'ਚ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ-ਹਰਜੋਤ ਸਿੰਘ ਬੈਂਸ

Harjot Singh Bains:  ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਣਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਜਾ ਬੈਚ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਹਵਾਈ ਅੱਡੇ ਤੋਂ ਰਵਾਨਾ ਕੀਤਾ ਗਿਆ।

ਇਸ ਸਬੰਧੀ  ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ / ਹੈਡ ਮਿਸਟ੍ਰੈਸ ਦਾ ਤੀਜੇ ਬੈਚ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਗਿਆ ਹੈ।

ਇਹ ਬੈਚ 7 ਅਕਤੂਬਰ 2024 ਤੋਂ 11 ਅਕਤੂਬਰ 2024 ਤੱਕ  ਟ੍ਰੇਨਿੰਗ ਹਾਸਲ ਕਰੇਗਾ। ਉਨ੍ਹਾਂ ਦੱਸਿਆ ਕਿ ਆਈਆਈਐਮ ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ  ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਸੀ।

ਇਹ ਵੀ ਪੜ੍ਹੋ : Punjab Drug News: 5000 ਕਰੋੜ ਡਰੱਗ ਸਿੰਡੀਕੇਟ ਮਾਮਲੇ 'ਚ ਪੰਜਾਬ ਵਿਚੋਂ 10 ਕਰੋੜ ਦੀ ਕੋਕੀਨ ਬਰਾਮਦ

ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 202 ਪ੍ਰਿੰਸੀਪਲਾਂ ਨੂੰ ਵੀ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੰਘਾਪੁਰ ਦੀ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ ਅਤੇ 100 ਹੈਡਮਾਸਟਰਾਂ / ਹੈਡ ਮਿਸਟ੍ਰੈਸ ਨੂੰ ਆਈ. ਆਈ. ਐਮ.ਅਹਿਮਦਾਬਾਦ ਤੋਂ ਟ੍ਰੇਨਿੰਗ ਦੁਆਈ ਜਾ ਚੁੱਕੀ ਹੈ।

ਕਾਬਿਲੇਗੌਰ ਹੈ ਕਿ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਸੀ। ਇਸ ਦੇ ਨਾਲ ਹਰਜੋਤ ਸਿੰਘ ਬੈਂਸ ਨੇ ਪ੍ਰਾਇਮਰੀ ਅਧਿਆਪਕਾਂ ਦੀ ਸਿਖਲਾਈ ਸਬੰਧੀ ਫਿਨਲੈਂਡ ਦੇ ਰਾਜਦੂਤ ਨਾਲ ਸਮਝੌਤਾ ਕੀਤਾ ਸੀ।

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦੇਣ ਦੇ ਉਦੇਸ਼ ਨਾਲ ਸਮਝੌਤਾ ਸਹੀਬੰਦ ਕੀਤਾ ਜਾ ਰਿਹਾ ਹੈ। ਇਸ ਕ੍ਰਾਂਤੀਕਾਰੀ ਸਮਝੌਤੇ 'ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਮੌਜੂਦਗੀ 'ਚ ਹਸਤਾਖਰ ਕੀਤੇ ਗਏ ਸਨ। ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਤੁਰਕੂ ਯੂਨੀਵਰਸਿਟੀ, ਫਿਨਲੈਂਡ ਵਿਖੇ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦੇਣ ਲਈ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ : Faridkot News: ਪਿੰਡ ਬਹਿਬਲ ਵਿੱਚ ਗੈਂਗਸਟਰ ਦਾ ਖੌਫ਼! ਪੰਚਾਇਤੀ ਚੋਣਾਂ ਲਈ ਕਿਸੇ ਵੀ ਸਖ਼ਸ਼ ਨੇ ਨਹੀਂ ਕਰਵਾਈ ਨਾਮਜ਼ਦਗੀ

Trending news