Gurdaspur News: ਡ੍ਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ 6 ਸਮੱਗਲਰ ਗ੍ਰਿਫ਼ਤਾਰ; ਭਾਰੀ ਅਸਲਾ ਤੇ ਡਰੱਗ ਮਨੀ ਬਰਾਮਦ
Advertisement

Gurdaspur News: ਡ੍ਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ 6 ਸਮੱਗਲਰ ਗ੍ਰਿਫ਼ਤਾਰ; ਭਾਰੀ ਅਸਲਾ ਤੇ ਡਰੱਗ ਮਨੀ ਬਰਾਮਦ

Gurdaspur News: ਗੁਰਦਾਸਪੁਰ ਪੁਲਿਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ 6 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

Gurdaspur News: ਡ੍ਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ 6 ਸਮੱਗਲਰ ਗ੍ਰਿਫ਼ਤਾਰ; ਭਾਰੀ ਅਸਲਾ ਤੇ ਡਰੱਗ ਮਨੀ ਬਰਾਮਦ

Gurdaspur News: ਗੁਰਦਾਸਪੁਰ ਪੁਲਿਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ 6 ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਤਸਕਰਾਂ ਕੋਲੋਂ 875 ਗ੍ਰਾਮ ਹੈਰੋਇਨ, ਇੱਕ ਡਰੋਨ, ਇੱਕ ਪਿਸਤੌਲ, 4 ਬੰਦੂਕਾਂ, 3 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਕਾਰ ਬਰਾਮਦ ਕੀਤੀ ਗਈ ਹੈ।

ਇਸ ਗੱਲ ਦਾ ਪ੍ਰਗਟਾਵਾ ਐਸਪੀਡੀ ਬਲਵਿੰਦਰ ਸਿੰਘ ਰੰਧਾਵਾ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ। ਉਨ੍ਹਾਂ ਕਿਹਾ ਕਿ ਐਸਐਸਪੀ ਦਿਆਮਾ ਹਰੀਸ਼ ਕੁਮਾਰ ਦੀ ਯੋਜਨਾ ਸਦਕਾ ਇਹ ਵੱਡੀ ਕਾਮਯਾਬੀ ਹਾਸਲ ਕੀਤੀ ਜਾ ਸਕੀ ਹੈ।

ਉਨ੍ਹਾਂ ਦੱਸਿਆ ਕਿ ਬੀਤੀ 8 ਮਾਰਚ ਨੂੰ ਪਿੰਡ ਚੱਕ ਰਾਮ ਸਹਾਏ ਦੇ ਲੋਕਾਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ 'ਤੇ ਬੀਐੱਸਐੱਫ ਨੇ ਪੁਲਿਸ ਮੁਲਾਜ਼ਮਾਂ ਦੇ ਨਾਲ ਪਿੰਡ ਮਾਮੂਵਾਲ 'ਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਤਾਂ ਖੇਤਾਂ 'ਚੋਂ ਇਕ ਪੈਕਟ ਬਰਾਮਦ ਹੋਇਆ। ਜਿਸ ਦਾ ਕੁੱਲ ਵਜ਼ਨ 470 ਗ੍ਰਾਮ ਸੀ। ਹੈਰੋਇਨ ਦਾ ਪੈਕੇਟ ਮਿਲਣ ਤੋਂ ਬਾਅਦ ਥਾਣਾ ਬਹਿਰਾਮਪੁਰ 'ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਅਗਲੇ ਹੀ ਦਿਨ 9 ਮਾਰਚ ਨੂੰ ਪੁਲਿਸ ਪਾਰਟੀ ਨੇ ਬੱਬਰੀ ਬਾਈਪਾਸ ਗੁਰਦਾਸਪੁਰ ਉਤੇ ਨਾਕਾਬੰਦੀ ਕਰ ਦਿੱਤੀ ਸੀ। ਇਸ ਦੌਰਾਨ ਅੰਮ੍ਰਿਤਸਰ ਵਾਲੇ ਪਾਸੇ ਤੋਂ ਇੱਕ ਹੋਰ ਕਾਰ ਆ ਰਹੀ ਸੀ। ਜਿਸ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਕਾਰ ਵਿੱਚ ਸਵਾਰ ਗੁਰਜੀਤ ਸਿੰਘ ਉਰਫ ਕਾਲੂ ਪੁੱਤਰ ਲਖਬੀਰ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਮੁਖਤਿਆਰ ਸਿੰਘ ਦੋਵੇਂ ਵਾਸੀ ਮਲੂਕ ਚੱਕਾ ਸਵਾਰ ਸਨ। ਜਿਸ ਕੋਲੋਂ 405 ਗ੍ਰਾਮ ਹੈਰੋਇਨ, ਇੱਕ ਪਿਸਤੌਲ 30 ਬੋਰ, 4 ਜਿੰਦਾ ਗੋਲੀਆਂ ਬਰਾਮਦ ਹੋਈਆਂ।

ਉਨ੍ਹਾਂ ਦੀ ਜਾਂਚ 'ਤੇ ਉਨ੍ਹਾਂ ਕੋਲੋਂ ਇਕ ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਡਰੋਨ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਥਾਣਾ ਬਹਿਰਾਮਪੁਰ ਵਿਖੇ ਦਰਜ ਉਪਰੋਕਤ ਕੇਸ ਵਿੱਚ ਬਰਾਮਦ ਕੀਤੀ ਗਈ 470 ਗ੍ਰਾਮ ਹੈਰੋਇਨ ਵੀ ਇਨ੍ਹਾਂ ਮੁਲਜ਼ਮਾਂ ਵੱਲੋਂ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਗਈ ਸੀ।

ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਗੁਰਪਾਲ ਸਿੰਘ ਵਾਸੀ ਦੋਸਤਪੁਰ ਨੂੰ ਅੱਗੇ ਹੈਰੋਇਨ ਸਪਲਾਈ ਕਰਦਾ ਸੀ। ਜਿਸ ਨੂੰ ਇਸ ਮਾਮਲੇ 'ਚ ਨਾਮਜ਼ਦ ਕਰਕੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਤੋਂ ਇਲਾਵਾ ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਸ ਪੂਰੇ ਰੈਕੇਟ ਨੂੰ ਅੰਮ੍ਰਿਤਸਰ ਜੇਲ੍ਹ 'ਚ ਬੰਦ ਹਰਮੀਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਖਵਾਜਾ ਬਦਰੰਗ ਅਤੇ ਰਣਜੋਧ ਸਿੰਘ ਉਰਫ਼ ਢਿੱਲੋਂ ਉਰਫ਼ ਯੋਧਾ ਦੀ ਸਹਾਇਤਾ ਨਾਲ ਹਰਜੀਤ ਸਿੰਘ ਉਰਫ਼ ਜੀਤਾ,ਚੰਚਲ ਸਿੰਘ ਪੁੱਤਰ ਚੰਚਲ ਸਿੰਘ ਵਾਸੀ ਟਾਹਲੀ ਸਾਹਿਬ ਅਤੇ ਫਰੀਦਕੋਟ ਜੇਲ੍ਹ 'ਚ ਬੰਦ ਸੁਰਿੰਦਰ ਸਿੰਘ ਉਰਫ ਕਾਲਾ ਪੁੱਤਰ ਹਰਦੇਵ ਸਿੰਘ ਵਾਸੀ ਪਲਾਹੀ (ਹੁਸ਼ਿਆਰਪੁਰ) ਦੇ ਇਸ਼ਾਰੇ 'ਤੇ ਚਲਾ ਰਹੇ ਸਨ।

ਮਾਮਲੇ ਵਿੱਚ ਮੁਲਜ਼ਮ ਹਰਮੀਤ ਸਿੰਘ ਅਤੇ ਰਣਜੋਧ ਸਿੰਘ ਉਰਫ਼ ਢਿੱਲੋਂ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਹਰਜੀਤ ਸਿੰਘ ਉਰਫ਼ ਜੀਤਾ ਨੂੰ ਪ੍ਰੋਡਕਸ਼ਨ ਵਾਰੰਟ ਉਤੇ ਜੇਲ੍ਹ ਲਿਆਂਦਾ ਗਿਆ ਅਤੇ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ : Batala Murder: ਨਸ਼ੇੜੀ ਨੌਜਵਾਨਾਂ ਨੂੰ ਰੋਕਣ ਵਾਲੇ ਨੌਜਵਾਨ ਦਾ ਬੇਹਿਰਮੀ ਨਾਲ ਕਤਲ, ਪਰਿਵਾਰ ਦਾ ਰੋ- ਰੋ ਬੁਰਾ ਹਾਲ

Trending news