Manmohan Singh Death: ਡਾ: ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ ਦੇ ਇੱਕ ਪਿੰਡ ਵਿੱਚ ਹੋਇਆ ਸੀ।
Trending Photos
Manmohan Singh Death: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਸਾਹ ਦੀ ਬਿਮਾਰੀ ਤੋਂ ਪੀੜਤ ਸਨ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਭਲਕੇ ਹੋਣ ਵਾਲੇ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਦੇਸ਼ਭਰ ਵਿੱਚ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਜਾਵੇਗਾ। ਅਤੇ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪਰ ਕੱਲ੍ਹ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ।
कल होने वाले सभी सरकारी कार्यक्रम रद्द कर दिए गए हैं। 7 दिनों का राष्ट्रीय शोक घोषित किया जाएगा। कल सुबह 11 बजे कैबिनेट की बैठक होगी। डॉ. मनमोहन सिंह का अंतिम संस्कार पूरे राजकीय सम्मान के साथ किया जाएगा: भारत सरकार के सूत्र pic.twitter.com/hIjUjeKEBN
— ANI_HindiNews (@AHindinews) December 26, 2024
ਕਾਂਗਰਸ ਨੇ ਨੇ ਸ਼ੁੱਕਰਵਾਰ ਨੂੰ ਹੋਣ ਵਾਲੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਪਾਰਟੀ ਕਰਨਾਟਕ ਦੇ ਬੇਲਾਗਾਵੀ ਵਿੱਚ ਆਪਣਾ ਸੰਮੇਲਨ ਕਰ ਰਹੀ ਹੈ ਅਤੇ 27 ਦਸੰਬਰ ਨੂੰ 'ਜੈ ਬਾਪੂ ਜੈ ਭੀਮ ਜੈ ਸੰਵਿਧਾਨ ਰੈਲੀ' ਦਾ ਆਯੋਜਨ ਕਰਨ ਵਾਲੀ ਸੀ ਪਰ ਸੀਨੀਅਰ ਕਾਂਗਰਸੀ ਆਗੂ ਦੀ ਮੌਤ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਗਿਆ।