Punjab News: ਸੀਆਈਏ ਸਟਾਫ ਜੈਤੋ ਦੀ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦ ਗੁਪਤ ਸੂਚਨਾ ਤੋਂ ਬਾਅਦ ਨਾਕੇਬੰਦੀ ਦੌਰਾਨ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ।
Trending Photos
Punjab News: ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸੀਆਈਏ ਸਟਾਫ ਜੈਤੋ ਦੀ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦ ਗੁਪਤ ਸੂਚਨਾ ਤੋਂ ਬਾਅਦ ਨਾਕੇਬੰਦੀ ਦੌਰਾਨ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਨਸ਼ਾ ਤਸਕਰਾਂ ਵੱਲੋਂ ਦੋ ਕਾਰਾਂ ਵਿੱਚ ਲੁਕਾ ਕੇ 2 ਕੁਇੰਟਲ 70 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਡੀਐਸਪੀ ਜੈਤੋ ਸੁਖਦੀਪ ਸਿੰਘ ਨੇ ਦੱਸਿਆ ਕਿ ਗੁਪਤ ਇਤਲਾਹ ਤੋਂ ਬਾਅਦ ਸੀਆਈਏ ਜੈਤੋ ਦੀ ਟੀਮ ਵੱਲੋਂ ਭਗਤੁਆਣਾ ਚੌਕ ਵਿੱਚ ਨਾਕਾਬੰਦੀ ਕੀਤੀ ਗਈ ਸੀ ਜਿਸ ਦੌਰਾਨ ਦੋ ਸ਼ੱਕੀ ਕਾਰਾਂ ਨੂੰ ਜਦ ਰੋਕਿਆ ਗਿਆ ਤਾਂ ਦੋਵੇਂ ਕਾਰਾਂ ਵਿੱਚ ਸਵਾਰ ਚਾਰ ਕਾਰ ਸਵਾਰਾਂ ਤੋਂ ਪੁੱਛਗਿੱਛ ਤੋਂ ਬਾਅਦ ਤਲਾਸ਼ੀ ਲਈ ਗਈ ਜਿਨ੍ਹਾਂ ਦੋਵੇਂ ਕਾਰਾਂ ਵਿੱਚ ਪਲਾਸਟਿਕ ਦੇ ਗੱਟਿਆਂ ਵਿੱਚ ਭਰ ਕੇ ਰੱਖਿਆ ਗਿਆ 2 ਕੁਇੰਟਲ 70 ਕਿਲੋ ਚੂਰਾ ਪੋਸਤ (ਭੁੱਕੀ) ਬਰਾਮਦ ਕੀਤੀ ਗਈ।
ਫਿਲਹਾਲ ਮੁਲਜ਼ਮਾਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਅਦਾਲਤ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਦੁਆਰਾ 2 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਵੇਗੀ ਕਿ ਇੰਨੀ ਵੱਡੀ ਮਾਤਰਾ ਵਿੱਚ ਨਸ਼ਾ ਕਿਥੋਂ ਲਿਆਂਦਾ ਗਿਆ ਸੀ ਤੇ ਅੱਗੇ ਕਿਥੇ ਸਪਲਾਈ ਕੀਤਾ ਜਾਣਾ ਸੀ। ਮੁਲਜ਼ਮਾਂ ਤੋਂ ਜ਼ਬਤ ਕਾਰਾਂ ਬਾਰੇ ਵੀ ਇਸ ਦੀ ਮਾਲਕੀ ਬਾਰੇ ਜਾਣਕਾਰੀ ਹਾਸਿਲ ਕੀਤੀ ਜਾਵੇਗੀ।
ਹੈਰੋਇਨ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਵੱਲੋਂ ਤਿੰਨ ਵਿਅਕਤੀਆਂ ਨੂੰ ਇੱਕ ਕਿੱਲੋ 54 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਪਾਰਟੀ ਵੱਲੋਂ ਸ਼ੱਕੀ ਪੁਰਸ਼ਾਂ ਦੀ ਤਲਾਸ਼ ਸਬੰਧੀ ਫਿਰੋਜ਼ਪੁਰ ਤੋਂ ਪਿੰਡ ਨਿਹਾਲਾ ਕਿਲਚਾ ਥਾਣਾ ਸਦਰ ਫਿਰੋਜ਼ਪੁਰ ਨੂੰ ਜਾ ਰਹੀ ਸੀ।
ਜਦ ਪੁਲਿਸ ਪਾਰਟੀ ਪਿੰਡ ਦੁਲਚੀ ਕੇ ਦਰਿਆ ਬੰਨ੍ਹ ਉਤੇ ਪਹੁੰਚੀ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਜੋ ਹੈਰੋਇਨ ਦੀ ਸਮੱਗਲਿੰਗ ਕਰਦੇ ਹਨ ਤੇ ਇਨ੍ਹਾਂ ਦੇ ਪਾਕਿਤਸਾਨੀ ਸਮੱਗਲਰਾਂ ਨਾਲ ਸਬੰਧ ਹਨ। ਇਹ ਪਾਕਿਸਤਾਨੀ ਸਮੱਗਲਰਾਂ ਨਾਲ ਮੋਬਾਇਲ ਫੋਨ ਇੰਟਰਨੈਟ ਰਾਹੀਂ ਗੱਲਬਾਤ ਕਰਕੇ ਪਾਕਿਸਤਾਨੀ ਸਮੱਗਲਰਾਂ ਕੋਲੋਂ ਭਾਰਤ ਪਾਕਿਸਤਾਨ ਬਾਰਡਰ ਤੋਂ ਸਤਲੁਜ ਦਰਿਆ ਰਾਹੀਂ ਹੈਰੋਇਨ ਮੰਗਵਾ ਕੇ ਅੱਗੇ ਭਾਰਤ ਵਿਚਲੇ ਸਮੱਗਲਰਾਂ ਨੂੰ ਸਪਲਾਈ ਕਰਦੇ ਹਨ।
ਇਨ੍ਹਾਂ ਵੱਲੋਂ ਹੁਣ ਵੀ ਪਾਕਿਸਤਾਨੀ ਸਮੱਗਲਰਾਂ ਤੋਂ ਭਾਰੀ ਮਾਤਰਾ ਵਿੱਚ ਹੈਰੋਇਨ ਮੰਗਵਾਈ ਹੈ। ਜੋ ਅੱਗੇ ਸਪਲਾਈ ਕਰਨੀ ਹੈ। ਜੋ ਮੋਟਰਸਾਈਕਲ ਉਤੇ ਸਵਾਰ ਹੋ ਪਿੰਡ ਨਿਹਾਲੇ ਵਾਲਾ ਤੋਂ ਫਿਰੋਜ਼ਪੁਰ ਵੱਲ ਨੂੰ ਪਿੰਡ ਕਿਲਚੇ ਦੇ ਰਸਤੇ ਰਾਹੀਂ ਅੱਗੇ ਪਾਰਟੀ ਨੂੰ ਡਿਲਵਰੀ ਦੇਣ ਆ ਰਹੇ ਹਨ। ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਇਕ ਕਿਲੋਂ 54 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਹੈ।
ਇਹ ਵ ਪੜ੍ਹੋ : Agriculture News: ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ, ਆੜਤੀਆਂ ਤੇ ਕਿਸਾਨਾਂ ਨੇ ਸਰਕਾਰ ਪ੍ਰਤੀ ਜਾਹਿਰ ਕੀਤੀ ਖੁਸ਼ੀ