ਕਿਸਾਨਾਂ ਵੱਲੋਂ ਲਖੀਮਪੁਰ ਘਟਨਾ ਦੇ ਇਨਸਾਫ਼ ਤੇ ਹੋਰ ਮੰਗਾਂ ਲਈ 3 ਦਿਨ ਦਾ ਪੱਕਾ ਮੋਰਚਾ
Advertisement

ਕਿਸਾਨਾਂ ਵੱਲੋਂ ਲਖੀਮਪੁਰ ਘਟਨਾ ਦੇ ਇਨਸਾਫ਼ ਤੇ ਹੋਰ ਮੰਗਾਂ ਲਈ 3 ਦਿਨ ਦਾ ਪੱਕਾ ਮੋਰਚਾ

ਲਖੀਮਪੁਰ ਖੀਰੀ ਹਾਦਸੇ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ 3 ਦਿਨਾਂ ਦੇ ਲਈ ਲਖੀਮਪੁਰ 'ਚ ਪੱਕਾ ਮੋਰਚਾ ਸ਼ੁਰੂ ਕਰ ਦਿਤਾ ਗਿਆ ਹੈ ਇਸ ਵਿੱਚ ਦੇਸ਼ ਭਰ ਤੋਂ ਕਿਸਾਨ ਹਿੱਸਾ ਲੈ ਰਹੇ ਹਨ

ਕਿਸਾਨਾਂ ਵੱਲੋਂ ਲਖੀਮਪੁਰ ਘਟਨਾ ਦੇ ਇਨਸਾਫ਼ ਤੇ ਹੋਰ ਮੰਗਾਂ ਲਈ 3 ਦਿਨ ਦਾ ਪੱਕਾ ਮੋਰਚਾ

ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੀਰੀ ਹਾਦਸੇ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਨੂੰ ਲੈ ਕੇ,ਬਿਜਲੀ ਸੋਧ ਬਿੱਲ 2022 ਨੂੰ ਰੱਦ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਧਰਨਾ ਲਗਾ ਦਿੱਤਾ ਹੈ। ਇਹ ਧਰਨਾ ਰਾਜਾਪੁਰ ਮੰਡੀ ਕਮੇਟੀ ਕੰਪਲੈਕਸ ਵਿੱਚ 75 ਘੰਟੇ ਲਈ ਲਗਾਇਆ ਗਿਆ ਹੈ। ਦੱਸਦੇਈਏ ਕਿ ਇਸ ਧਰਨੇ ‘ਚ ਕਿਸਾਨ ਦੇਸ਼ ਦੇ ਵੱਖ ਵੱਖ ਹਿੱਸਿਆਂ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਉੱਤਰਾਖੰਡ, ਰਾਜਸਥਾਨ, ਪੰਜਾਬ ਅਤੇ ਹਰਿਆਣਾ ਦੇ ਕਿਸਾਨ ਵੀ ਪਹੁੰਚ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਤੇ ਲਖੀਮਪੁਰ ਖੀਰੀ ਘਟਨਾਕ੍ਰਮ ਦੇ ਦੋਸ਼ੀਆਂ ਨੂੰ ਜਿਨੀ ਦੇਰ ਸਜ਼ਾ ਨਹੀਂ ਮਿਲਦੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।

ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਵਾਅਦਾ ਖ਼ਿਲਾਫ਼ੀ ਕੀਤੀ ਹੈ। ਸਰਕਾਰ ਵੱਲੋਂ ਕਿਸਾਨਾਂ ਨਾਲ ਮੀਟਿੰਗ ਕਰਕੇ ਬਿਜਲੀ ਸੋਧ ਬਿੱਲ ਨੂੰ ਰੱਦ ਕੀਤਾ ਗਿਆ ਸੀ ਪਰ ਲੋਕ ਸਭਾ 'ਚ ਦੁਬਾਰਾ ਬਿਜਲੀ ਸੋਧ ਬਿੱਲ ਪੇਸ਼ ਕਰਨਾ ਕਿਸਾਨਾਂ ਨਾਲ ਧੋਖਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੇ ਐਮ. ਐਸ. ਪੀ. ਦੀ ਬਣੀ ਕਮੇਟੀ ਨੂੰ ਲੈ ਕੇ ਵੀ ਕੇਂਦਰ ਸਰਕਾਰ 'ਤੇ ਸਵਾਲ ਚੁੱਕੇ ਹਨ। ਕਿਸਾਨਾਂ ਦਾ ਕਹਿਣਾ ਹੈ ਜੇਕਰ ਸਰਕਾਰ ਨੇ ਇਸ ਤਿੰਨ ਦਿਨਾਂ ਮੋਰਚੇ ਤੋਂ ਬਾਅਦ ਵੀ ਕਿਸਾਨਾਂ ਦੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਕਿਸਾਨ ਅੰਦੋਲਨ ਪੱਕੇ ਮੋਰਚੇ ਵਿੱਚ ਵੀ ਤਬਦੀਲ ਕੀਤਾ ਜਾ ਸਕਦਾ ਹੈ।

ਲਖੀਮਪੁਰ ਕਾਂਡ

ਦੱਸਦੇਈਏ ਕਿ ਅਕਤੂਬਰ 2021 ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅਤੇ ਯੂ.ਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਮੌਰੀਆ ਇੱਕ ਪ੍ਰੋਗਰਮ ਲਈ ਲਖੀਮਪੁਰ ਖੀਰੀ ਪਹੁੰਚੇ ਸਨ । ਜਦੋਂ ਇਸ ਦੀ ਸੂਚਨਾ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਮਿਲੀ ਤਾਂ ਉਨ੍ਹਾਂ ਵੱਲੋ ਰਸਤਾ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਵੱਲੋਂ ਵਿਰੋਧ ਕਰ ਰਹੇ ਕਿਸਾਨਾਂ ‘ਤੇ ਕਥਿਤ ਤੌਰ ‘ਤੇ ਗੱਡੀ ਚੜਾ ਦਿੱਤੀ ਜਾਂਦੀ ਹੈ। ਇਸ ਘਟਨਾ ‘ਚ 4 ਕਿਸਾਨਾਂ ਸਮੇਤ 8 ਜਣਿਆ ਦੀ ਮੌਤ ਹੋ ਜਾਂਦੀ ਹੈ ਅਤੇ ਕਈ ਕਿਸਾਨ ਜਖ਼ਮੀ ਹੋ ਜਾਂਦੇ ਹਨ। ਦੇਸ਼ ਭਰ ‘ਚ ਇਸ ਘਟਨਾ ਦੀ ਨਿੰਦਾ ਕੀਤੀ ਜਾਂਦੀ ਹੈ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾਂਦੀ ਹੈ। ਪਰ ਘਟਨਾ ਕਈ ਮਹੀਨੇ ਬਾਅਦ ਵੀ ਅੱਜ ਤੱਕ ਇਨਸਾ ਨਹੀਂ ਮਿਲਿਆ। ਇਸ ਘਟਨਾ ਦੇ ਇਨਸਾਫ ਲਈ ਅੱਜ ਵੀ ਕਿਸਾਨਾ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ।

WATCH LIVE TV

Trending news