ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀਆਂ ਹਦਾਇਤਾਂ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਐਲਾਨ ਕੀਤਾ ਕਿ ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖਾਂ ਦਾ ਹਵਾਈ ਖਰਚਾ ਸ਼੍ਰੋਮਣੀ ਕਮੇਟੀ ਸਹਿਣ ਕਰੇਗੀ। ਭਾਰਤ ਪੁੱਜੇ 11 ਸਿੱਖਾਂ ਦੇ ਪਹਿਲੇ ਜੱਥਾ ਲਈ ਸ਼੍ਰੋਮਣੀ ਕਮੇਟੀ ਨੇ ਦੋ ਲੱਖ 86 ਹਜ਼ਾਰ ਰੁਪਏ ਦੀ ਰਾਸ਼ੀ ਅਦਾ ਕੀਤੀ।
Trending Photos
ਚੰਡੀਗੜ: ਕੁਝ ਦਿਨ ਪਹਿਲਾਂ ਅਫਗਾਨਿਸਤਾਨ 'ਚ ਹੋਏ ਹਮਲੇ ਤੋਂ ਬਾਅਦ ਕੁਝ ਅਫਗਾਨ ਸਿੱਖ ਪਰਿਵਾਰ ਭਾਰਤ ਪਹੁੰਚ ਗਏ ਹਨ। ਭਾਰਤ ਪਹੁੰਚੇ 11 ਸਿੱਖ ਪਰਿਵਾਰਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ। ਉਨ੍ਹਾਂ ਦੀ ਹਵਾਈ ਯਾਤਰਾ ਦਾ ਖਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਦਾ ਕੀਤਾ ਹੈ। ਇਨ੍ਹਾਂ ਸਿੱਖ ਪਰਿਵਾਰਾਂ ਨੂੰ ਹੋਰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਗਿਆ।
ਦੱਸ ਦੇਈਏ ਕਿ ਅਫਗਾਨਿਸਤਾਨ ਸਰਕਾਰ ਨੇ ਉਥੋਂ ਦੇ ਸਿੱਖਾਂ ਨੂੰ ਵਿਸ਼ੇਸ਼ ਈ-ਵੀਜ਼ਾ ਸਹੂਲਤ ਦਿੱਤੀ ਹੈ। ਇਸ ਤਹਿਤ ਕੋਈ ਵੀ ਸਿੱਖ ਜੋ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ, ਭਾਰਤ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਹੁਕਮਾਂ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਉਪ ਸਕੱਤਰ ਸਿਮਰਜੀਤ ਸਿੰਘ, ਬੀਬੀ ਰਣਜੀਤ ਕੌਰ ਦਿੱਲੀ ਅਤੇ ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਨੇ ਅਫਗਾਨਿਸਤਾਨ ਤੋਂ ਆਏ ਸਿੱਖਾਂ ਦਾ ਸਵਾਗਤ ਕੀਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀਆਂ ਹਦਾਇਤਾਂ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਐਲਾਨ ਕੀਤਾ ਕਿ ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖਾਂ ਦਾ ਹਵਾਈ ਖਰਚਾ ਸ਼੍ਰੋਮਣੀ ਕਮੇਟੀ ਸਹਿਣ ਕਰੇਗੀ। ਭਾਰਤ ਪੁੱਜੇ 11 ਸਿੱਖਾਂ ਦੇ ਪਹਿਲੇ ਜੱਥਾ ਲਈ ਸ਼੍ਰੋਮਣੀ ਕਮੇਟੀ ਨੇ ਦੋ ਲੱਖ 86 ਹਜ਼ਾਰ ਰੁਪਏ ਦੀ ਰਾਸ਼ੀ ਅਦਾ ਕੀਤੀ ਹੈ। ਅਫਗਾਨਿਸਤਾਨ ਦੇ ਸਿੱਖਾਂ ਦਾ ਸਵਾਗਤ ਕਰਨ ਲਈ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਕਮੇਟੀ ਨੇ ਵਾਅਦਾ ਕੀਤਾ ਸੀ ਕਿ ਉਹ ਅਫਗਾਨਿਸਤਾਨ ਤੋਂ ਸਿੱਖਾਂ ਨੂੰ ਆਪਣੇ ਖਰਚੇ 'ਤੇ ਭਾਰਤ ਲਿਆਉਣਗੇ।
ਅਫਗਾਨਿਸਤਾਨ ਹਮਲੇ ਦੌਰਾਨ ਮਾਰੇ ਗਏ ਸਨ ਸਿੱਖ
ਇਨ੍ਹਾਂ ਸਿੱਖਾਂ ਵਿੱਚ ਇੱਕ ਸਿੱਖ ਵੀ ਸ਼ਾਮਲ ਹੈ ਜੋ ਗੁਰਦੁਆਰੇ ‘ਤੇ ਹਮਲੇ ਦੌਰਾਨ ਜ਼ਖਮੀ ਹੋਇਆ ਸੀ। ਇਹ ਗਰੁੱਪ ਅਫਗਾਨਿਸਤਾਨ ਵਿਚ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੀਆਂ ਅਸਥੀਆਂ ਵੀ ਆਪਣੇ ਨਾਲ ਲੈ ਕੇ ਆਇਆ ਹੈ। ਚਾਵਲਾ ਨੇ ਦੱਸਿਆ ਕਿ ਇਨ੍ਹਾਂ ਸਿੱਖਾਂ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਆਰਾਮ ਕਰਨ ਲਈ ਠਹਿਰਾਇਆ ਗਿਆ ਹੈ। ਇੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਕਾਬੁਲ ਤੋਂ ਆਏ ਸਿੱਖਾਂ ਵਿੱਚ ਮਨਮੋਹਨ ਸਿੰਘ, ਜ਼ਖ਼ਮੀ ਰਘੁਬੀਰ ਸਿੰਘ, ਜਗਮੀਤ ਸਿੰਘ, ਅਜਮੀਤ ਸਿੰਘ, ਬਲਦੇਵ ਸਿੰਘ, ਸੁਰਿੰਦਰ ਸਿੰਘ, ਸੁਰਬੀਰ ਸਿੰਘ, ਰਾਜਵੰਤ ਸਿੰਘ ਸ਼ਾਮਲ ਹਨ। ਦਿੱਲੀ ਵਿੱਚ ਅਫਗਾਨ ਸਿੱਖਾਂ ਦੇ ਆਗੂ ਕੁਲਜੀਤ ਸਿੰਘ, ਸ਼ੈਬਲ ਸਿੰਘ, ਪ੍ਰਤਾਪ ਸਿੰਘ, ਈਰਾ ਸਿੰਘ, ਮਨੋਹਰ ਸਿੰਘ, ਹਰਭਜਨ ਸਿੰਘ ਅਤੇ ਮਨਸਾ ਰਾਮ ਵੀ ਮੌਜੂਦ ਸਨ।
WATCH LIVE TV