ਆਪ ਬੰਗਾ ਦੇ ਵਿਧਾਇਕ ਸੁਖਵਿੰਦਰ ਸੁੱਖੀ ਨੂੰ ਸ਼ਾਮ ਨੂੰ ਪੰਜਾਬ ਸਰਕਾਰ ਵੱਲੋਂ ਡਾਇਰੈਕਟਰ ਅਤੇ ਚੇਅਰਪਰਸਨ ਦਾ ਅਹੁਦਾ ਦਿੱਤੇ ਜਾਣ ਤੋਂ ਬਾਅਦ, ਹੁਣ ਸਪੀਕਰ ਵੱਲੋਂ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ।
Trending Photos
MLA Sukhwinder Sukhi: ਬੰਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਦਲ ਬਦਲੀ ਕਾਨੂੰਨ ਤਹਿਤ ਸਪੀਕਰ ਵਲੋ ਨੋਟਿਸ ਜਾਰੀ ਕੀਤਾ ਗਿਆ ਹੈ। MLA ਸੁਖਵਿੰਦਰ ਸੁੱਖੀ ਨੂੰ 11 ਫਰਵਰੀ ਨੂੰ 11 ਵਜੇ ਸਪੀਕਰ ਸਾਮ੍ਹਣੇ ਪੇਸ਼ ਹੋਣਾ ਪਏਗਾ ਅਤੇ ਵਿਧਾਇਕ ਤੋ ਦੂਸਰੀ ਵਾਰ ਲਿਖਤ ਵਿਚ ਜਵਾਬ ਮੰਗਿਆ ਗਿਆ ਹੈ। ਵਿਧਾਇਕ ਸੁੱਖੀ ਅਕਾਲੀ ਦਲ ਦੀ ਟਿਕਟ ਤੋਂ ਬੰਗਾ ਤੋ ਜਿੱਤੇ ਸੀ ਅਤੇ ਬਾਅਦ ਵਿੱਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਸੀ।
ਡਾ. ਸੁੱਖੀ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦੇਣ ਸਬੰਧੀ ਪਟੀਸ਼ਨ 'ਤੇ ਸਪੀਕਰ 11 ਫਰਵਰੀ ਨੂੰ ਕਰਨਗੇ ਸੁਣਵਾਈ
ਇਕ ਬਿਲਕੁਲ ਵੱਖਰੀ ਕਿਸਮ ਦੇ ਅਹਿਮ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉੱਘੇ ਵਕੀਲ ਐਚ.ਸੀ.ਅਰੋੜਾ ਦੀਆਂ ਦਲੀਲਾਂ ਸੁਣਨਗੇ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਲਕਾ ਬੰਗਾ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਕਿਉਂ ਨਾ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦੇ ਦਿੱਤਾ ਜਾਵੇ । ਡਾ.ਸੁਖਵਿੰਦਰ ਕੁਮਾਰ ਸੁੱਖੀ , ਜੋ ਕਿ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕ ਦੀ ਚੋਣ ਜਿੱਤੇ ਸਨ, ਨੇ ਮਿਤੀ 14 ਅਗਸਤ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਵਜੋਂ ਅਸਤੀਫਾ ਦੇ ਦਿੱਤਾ ਸੀ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ।
ਜਾਣਕਾਰੀ ਮੁਤਾਬਕ ਵਿਧਾਇਕ ਨੂੰ ਇਹ ਨੋਟਿਸ ਦਲ-ਬਦਲ ਵਿਰੋਧੀ ਕਾਨੂੰਨ ਤਹਿਤ ਜਾਰੀ ਕੀਤਾ ਗਿਆ ਹੈ ਕਿਉਂਕਿ ਡਾ: ਸੁਖਵਿੰਦਰ ਸਿੰਘ ਸੁੱਖੀ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਵਿਧਾਇਕ ਚੁਣੇ ਗਏ ਸਨ। ਪਰ ਸਾਲ 2024 'ਚ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ, ਜਿਸ ਕਾਰਨ ਵਕੀਲ ਐਚ.ਸੀ ਅਰੋੜਾ ਨੇ ਵਿਧਾਇਕ ਦੀ ਮੈਂਬਰਸ਼ਿਪ ਰੱਦ ਕਰਨ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈਕੋਰਟ ਨੇ ਵਿਧਾਨ ਸਭਾ ਸਪੀਕਰ ਨੂੰ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।