Aam Aadmi Party vs Governor: 20 ਤੇ 21 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਮੁੜ ਆਮ ਆਦਮੀ ਪਾਰਟੀ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਹਮੋ-ਸਾਹਮਣੇ ਹੋ ਚੁੱਕੇ ਹਨ।
Trending Photos
Aam Aadmi Party vs Governor: 20 ਤੇ 21 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਮੁੜ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਹਮੋ-ਸਾਹਮਣੇ ਹੋ ਚੁੱਕੇ ਹਨ। ਬੀਤੇ ਦਿਨ ਰਾਜਪਾਲ ਵੱਲੋਂ ਵਿਧਾਨ ਸਭਾ ਨੂੰ ਗ਼ੈਰ-ਸੰਵਿਧਾਨਕ ਕਰਾਰ ਦੇਣ ਮਗਰੋਂ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਲਟਵਾਰ ਕੀਤਾ। ਚੀਮਾ ਨੇ ਰਾਜਪਾਲ ਨੂੰ ਕਾਨੂੰਨੀ ਸਲਾਹਕਾਰ ਬਦਲਣ ਦੀ ਸਲਾਹ ਦਿੱਤੀ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ ਸੱਦਿਆ ਜਾਣ ਵਾਲਾ ਸੈਸ਼ਨ ਬਿਲਕੁਲ ਕਾਨੂੰਨੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਆਪਣਾ ਕਾਨੂੰਨੀ ਸਲਾਹਕਾਰ ਬਦਲਣ ਦੀ ਸਲਾਹ ਦਿੱਤੀ ਹੈ।
ਚੀਮਾ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਬਾਰੇ ਰਾਜਪਾਲ ਵੱਲੋਂ ਲਿਖੇ ਗਏ ਪੱਤਰ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਵੀ ਕੋਈ ਵਿਚਾਰ-ਚਰਚਾ ਨਹੀਂ ਹੋਈ ਪਰ ਉਹ ਰਾਜਪਾਲ ਨੂੰ ਦੱਸਣਾ ਚਾਹੁੰਦੇ ਹਨ ਕਿ ਇਹ ਇਜਲਾਸ ਕਾਨੂੰਨੀ ਹੈ ਤੇ ਇਸ 'ਚ ਮਹੱਤਵਪੂਰਨ ਬਿੱਲ ਆਉਣੇ ਹਨ ਜੋ ਕਿ ਪੰਜਾਬ ਦੇ ਲੋਕਾਂ ਨਾਲ ਸਬੰਧਤ ਹਨ। ਇਸ ਲਈ ਇਨ੍ਹਾਂ 'ਤੇ ਰਾਜਪਾਲ ਨੂੰ ਕਿਸੇ ਤਰ੍ਹਾਂ ਦੀ ਟਿੱਪਣੀ ਨਹੀਂ ਕਰਨੀ ਚਾਹੀਦੀ।
ਉਨ੍ਹਾਂ ਨੇ ਆਪਣੇ ਕਾਨੂੰਨੀ ਸਲਾਹਕਾਰ ਬਦਲ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਰਾਜਪਾਲ ਕੋਲੋਂ ਹੁਣ ਤੱਕ ਕੋਈ ਅਜਿਹਾ ਪੱਤਰ ਨਹੀਂ ਮਿਲਿਆ, ਜਿਸ 'ਚ ਉਨ੍ਹਾਂ ਨੇ ਪੁਰਾਣੇ ਬਿੱਲਾਂ ਨੂੰ ਮਾਨਤਾ ਦਿੱਤੀ ਹੋਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸੈਸ਼ਨ ਦੌਰਾਨ ਆਉਣ ਵਾਲੇ ਸਾਰੇ ਬਿੱਲ ਪੰਜਾਬ ਤੇ ਦੇਸ਼ ਲਈ ਹੋਣਗੇ।
ਇਹ ਵੀ ਪੜ੍ਹੋ : Amritsar Road Accident: ਅੰਮ੍ਰਿਤਸਰ 'ਚ ਟਿਊਸ਼ਨ ਪੜ੍ਹ ਕੇ ਵਾਪਸ ਆ ਰਹੇ ਬੱਚਿਆਂ ਨੂੰ ਬੱਸ ਨੇ ਕੁਚਲਿਆ, ਇੱਕ ਦੀ ਮੌਤ
ਕਾਬਿਲੇਗੌਰ ਹੈ ਕਿ ਬੀਤੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਦਫ਼ਤਰ ਨੇ ਪੰਜਾਬ ਵਿਧਾਨ ਸਭਾ ਦੇ ਆਗਾਮੀ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਸੀ। ਪੰਜਾਬ ਵਿਧਾਨ ਸਭਾ ਦਾ ਅਗਲਾ ਵਿਸ਼ੇਸ਼ ਸੈਸ਼ਨ 20 ਤੇ 21 ਅਕਤੂਬਰ ਨੂੰ ਹੋ ਰਿਹਾ ਹੈ, ਜਿਸ ’ਤੇ ਰਾਜ ਭਵਨ ਨੇ ਸਵਾਲੀਆਂ ਨਿਸ਼ਾਨ ਖੜ੍ਹੇ ਕੀਤੇ ਹਨ। ਰਾਜ ਭਵਨ ਨੇ ਇਸ ਤੋਂ ਪਹਿਲਾਂ 19 ਤੇ 20 ਜੂਨ ਲਈ ਸੱਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ’ਤੇ ਵੀ ਉਜ਼ਰ ਜ਼ਾਹਿਰ ਕੀਤਾ ਸੀ। ਰਾਜ ਭਵਨ ਨੇ ਹੁਣ ਮੁੜ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ ਪੱਤਰ ਲਿਖਿਆ ਹੈ।
ਇਹ ਵੀ ਪੜ੍ਹੋ : Punjab News: ਲਸ਼ਕਰ ਦੇ ਮਾਡਿਊਲ ਦਾ ਪਰਦਾਫਾਸ਼! ਪੰਜਾਬ 'ਚ ਸ਼ਾਂਤੀ ਭੰਗ ਕਰਨ ਦੀ ਸੀ ਕੋਸ਼ਿਸ਼