Manish Sisodia Punjab Visit: ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੇ ਹਨ।
Trending Photos
Manish Sisodia Punjab Visit: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੱਜ ਪੰਜਾਬ ਦੌਰੇ 'ਤੇ ਹਨ। ਇਹ ਪਹਿਲੀ ਵਾਰ ਹੈ ਜਦੋਂ ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਆਏ ਹਨ। ਮਨੀਸ਼ ਸਿਸੋਦੀਆ ਕੁਝ ਸਮਾਂ ਪਹਿਲਾਂ ਹੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੇ ਸਨ ਜਿੱਥੇ ਉਨ੍ਹਾਂ ਦਾ ਸਵਾਗਤ ਕਰਨ ਲਈ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਜੀਵਨਜੋਤ ਕੌਰ ਪੁੱਜੇ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੰਵਿਧਾਨ ਦੀ ਜਿੱਤ ਹੋਈ ਹੈ। ਉਹ ਬਾਹਰ ਆ ਗਏ ਹਨ ਅਤੇ ਜਲਦੀ ਹੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਤੋਂ ਬਾਹਰ ਆ ਜਾਣਗੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੈਠੇ ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੇਖ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ। ਉਸ ਨੇ ਜੇਲ੍ਹ ਵਿੱਚ ਬੈਠ ਕੇ ਅਰਦਾਸ ਕੀਤੀ ਸੀ ਕਿ ਜਦੋਂ ਉਹ ਬਾਹਰ ਆਉਣਗੇ ਤਾਂ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਅੱਜ ਉਹਨਾਂ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਹੈ।
Senior AAP leader & former Education Minister of Delhi, @msisodia Ji, reached Guru Nagri Sri Amritsar Sahib today during his Punjab visit
He received a warm welcome from Cabinet Ministers @KuldeepSinghAAP, @AAPHarbhajan, @Laljitbhullar, MLA @jeevanjyot20 & AAP volunteers#Punjab pic.twitter.com/aItyxg9ur6
— AAP Punjab (@AAPPunjab) August 25, 2024
ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਆਪਣੇ ਪਰਿਵਾਰ ਦੇ ਨਾਲ ਦਰਬਾਰ ਸਾਹਿਬ ਪਹੁੰਚੇ ਹਨ। ਮਨੀਸ਼ ਸਿਸੋਦੀਆ ਨੇ ਦੱਸਿਆ ਕਿ ਉਹ ਪੰਜਾਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਵਾਜ਼ੇ ‘ਤੇ ਮੱਥਾ ਟੇਕਣ ਆਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਹੀ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਸੀ ਅਤੇ ਅਰਦਾਸ ਕੀਤੀ ਸੀ ਕਿ ਉਹ ਬਾਹਰ ਆ ਕੇ ਦਰਸ਼ਨ ਕਰਾਂਗਾ। ਇਹ ਇੱਛਾ ਹੁਣ ਪੂਰੀ ਹੋ ਗਈ ਹੈ, ਇਸ ਲਈ ਉਹ ਮੱਥਾ ਟੇਕਣ ਆਏ ਹਨ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਧੀਆ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਲਦੀ ਹੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਤੋਂ ਬਾਹਰ ਆਉਣਗੇ, ਫਿਰ ਉਹ ਇਕੱਠੇ ਹੋ ਕੇ ਦੇਸ਼ ਦੇ ਲੋਕਾਂ ਲਈ ਕੰਮ ਕਰਨਗੇ। ਹਾਲਾਂਕਿ ਮਨੀਸ਼ ਸਿਸੋਦੀਆ ਜੰਮੂ ਅਤੇ ਹਰਿਆਣਾ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਤੇ ਪੁੱਛੇ ਗਏ ਸਵਾਲ ਦਾ ਜਵਾਬ ਦੇਣ ਤੋਂ ਬਚਦੇ ਨਜ਼ਰ ਆਏ। ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਕਥਿਤ ਸ਼ਰਾਬ ਘੁਟਾਲੇ ਕਾਰਨ ਪਿਛਲੇ 17 ਮਹੀਨਿਆਂ ਤੋਂ ਜੇਲ੍ਹ ਵਿੱਚ ਸਨ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਅਤੇ ਉਹ 9 ਅਗਸਤ ਨੂੰ ਜੇਲ੍ਹ ਤੋਂ ਬਾਹਰ ਆ ਗਏ।
ਗੌਰਤਲਬ ਹੈ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਅਤੇ ਈਡੀ ਨੇ 9 ਮਾਰਚ 2023 ਨੂੰ ਦਿੱਲੀ ਸ਼ਰਾਬ ਨੀਤੀ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। ਸਿਸੋਦੀਆ ਨੇ ਜੇਲ੍ਹ ਜਾਣ ਦੇ ਦੋ ਦਿਨ ਬਾਅਦ 28 ਫਰਵਰੀ 2023 ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। 17 ਮਹੀਨਿਆਂ ਬਾਅਦ 9 ਅਗਸਤ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਸੀ।
ਇਹ ਵੀ ਪੜ੍ਹੋ: Fazilka News: 17 ਸਾਲਾਂ ਤੋਂ ਖਰੀਦ ਰਿਹਾ ਸੀ ਲਾਟਰੀ ! ਫੂਡ ਸਪਲਾਈ ਵਿਭਾਗ ਦੇ ਮੁਲਾਜ਼ਮ ਨੇ ਜਿੱਤੀ 10 ਲੱਖ ਰੁਪਏ ਦੀ ਲਾਟਰੀ