Malerkotla News: ਮਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ 'ਚ ਨਰੇਸ਼ ਯਾਦਵ ਨੂੰ 2 ਸਾਲ ਦੀ ਸਜ਼ਾ ਸੁਣਾਈ
Advertisement
Article Detail0/zeephh/zeephh2538067

Malerkotla News: ਮਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ 'ਚ ਨਰੇਸ਼ ਯਾਦਵ ਨੂੰ 2 ਸਾਲ ਦੀ ਸਜ਼ਾ ਸੁਣਾਈ

Malerkotla News: ਦਿੱਲੀ ਦੇ ਮਹਿਰੋਲੀ ਤੋਂ ਸਾਬਕਾ ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਮਲੇਰਕੋਟਲਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ 8 ਸਾਲ ਪੁਰਾਣੇ ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿੱਚ ਸਜ਼ਾ ਸੁਣਾਈ।

Malerkotla News: ਮਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ 'ਚ ਨਰੇਸ਼ ਯਾਦਵ ਨੂੰ 2 ਸਾਲ ਦੀ ਸਜ਼ਾ ਸੁਣਾਈ

Malerkotla News: ਦਿੱਲੀ ਦੇ ਮਹਿਰੋਲੀ ਤੋਂ ਸਾਬਕਾ ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਮਲੇਰਕੋਟਲਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ 8 ਸਾਲ ਪੁਰਾਣੇ ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਅਤੇ 11 ਹਜ਼ਾਰ ਰੁਪਏ ਜੁਰਮਾਨਾ ਸੁਣਾਇਆ ਹੈ। ਜੁਰਮਾਨਾ ਨਾ ਭਰਨ ਦੀ ਏਵੱਜ ਵਿੱਚ ਨੂੰ ਵੱਧ ਜੇਲ੍ਹ ਕੱਟਣੀ ਪਵੇਗੀ।

 

ਅਦਾਲਤ ਨੇ ਦੇ ਹੁਕਮਾਂ ਤੋਂ ਤੁਰੰਤ ਬਾਅਦ ਯਾਦਵ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਤੋਂ ਪਹਿਲਾਂ ਮਾਰਚ 2021 ਵਿੱਚ ਨਰੇਸ਼ ਯਾਦਵ ਅਤੇ ਇੱਕ ਹੋਰ ਮੁਲਜ਼ਮ ਨੰਦ ਕਿਸ਼ੋਰ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ ਦੱਸਣਯੋਗ ਹੈ ਕਿ 24 ਜੂਨ 2016 ਨੂੰ ਮਲੇਰਕੋਟਲਾ ਸ਼ਹਿਰ ਦੀ ਜਰਗ ਰੋਡ ਤੋਂ ਕੁਰਾਨ ਸ਼ਰੀਫ ਦੇ ਅੰਗ ਬਰਾਮਦ ਹੋਣ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਵਿਜੇ ਕੁਮਾਰ ਨੰਦ ਕਿਸ਼ੋਰ ਤੇ ਗੌਰਵ ਕੁਮਾਰ ਸਮੇਤ ਦੋ ਹੋਰ ਖਿਲਾਫ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ: Nawanshahr News: 18 ਸਾਲ ਦੀ ਬਲਾਚੌਰ ਦੀ ਲੜਕੀ ਦਾ ਰਾਹੋ 'ਚ ਕਤਲ, ਪਰਿਵਾਰ ਨੇ ਲਗਾਇਆ ਜਬਰ ਜਨਾਹ ਦਾ ਦੋਸ਼

ਬਾਅਦ ਵਿੱਚ ਹਾਲਾਤੀ ਸਬੂਤਾਂ ਤੇ ਹੋਰ ਮੁਲਜ਼ਮਾਂ ਦੇ ਬਿਆਨਾਂ ਉਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਦਾ ਨਾਂ ਜੋੜਿਆ ਗਿਆ ਸੀ। ਪਟਿਆਲਾ ਤੋਂ ਵਿਜੇ ਕੁਮਾਰ ਦੀ ਗ੍ਰਿਫ਼ਤਾਰੀ ਮਗਰੋਂ ਉਸ ਦੇ ਬਿਆਨਾਂ ਉਤੇ ਨਰੇਸ਼ ਯਾਦਵ ਨੂੰ ਜਾਂਚ ਵਿੱਚ ਸ਼ਾਮਿਲ ਕੀਤਾ ਗਿਆ ਸੀ। ਯਾਦਵ ਵੱਲੋਂ ਵਿਜੇ ਕੁਮਾਰ ਦੇ ਖਾਤੇ ਵਿੱਚ ਟਰਾਂਸਫਰ ਕੀਤੇ 90 ਲੱਖ ਰੁਪਏ ਤੇ ਆਰਐਸਐਸ ਨਾਲ ਉਨ੍ਹਾਂ ਦੇ ਸਬੰਧਾਂ ਦੀ ਜਾਂਚ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਅੱਜ ਮਲੇਰਕੋਟਲਾ ਦੇ ਜੱਜ ਮਰਮਿੰਦਰ ਸਿੰਘ ਗਰੇਵਾਲ ਵੱਲੋਂ ਸਜ਼ਾ ਸੁਣਾਈ ਗਈ।  ਅਦਾਲਤ ਨੇ ਕਿਹਾ ਹੈ ਕਿ ਜੇਕਰ ਵਿਧਾਇਕ ਨੇ ਲਗਾਇਆ ਹੋਇਆ ਜ਼ੁਰਮਾਨਾ ਨਹੀਂ ਭਰਿਆ ਤਾਂ ਉਸਦੀ ਸਜ਼ਾ ਨੂੰ ਇੱਕ ਸਾਲ ਦੇ ਲਈ ਹੋਰ ਵਧਾ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ: Dirba News: ਮੁੱਖ ਮੰਤਰੀ ਭਗਵੰਤ ਮਾਨ ਨੇ ਸਬ ਡਿਵੀਜ਼ਨਲ ਕੰਪਲੈਕਸ ਦਿੜਬਾ ਦਾ ਉਦਘਾਟਨ ਕੀਤਾ

Trending news