AAP Hunger Strike: ਕੇਜਰੀਵਾਲ ਦੀ ਗ੍ਰਿਫ਼ਤਾਰੀ; ਖਟਕੜ ਕਲਾਂ 'ਚ ਸੀਐਮ ਭਗਵੰਤ ਮਾਨ ਸਮੇਤ 'ਆਪ' ਵਰਕਰ ਭੁੱਖ ਹੜਤਾਲ 'ਤੇ ਬੈਠੇ
Advertisement
Article Detail0/zeephh/zeephh2193059

AAP Hunger Strike: ਕੇਜਰੀਵਾਲ ਦੀ ਗ੍ਰਿਫ਼ਤਾਰੀ; ਖਟਕੜ ਕਲਾਂ 'ਚ ਸੀਐਮ ਭਗਵੰਤ ਮਾਨ ਸਮੇਤ 'ਆਪ' ਵਰਕਰ ਭੁੱਖ ਹੜਤਾਲ 'ਤੇ ਬੈਠੇ

AAP Hunger Strike:  ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ 'ਆਪ' ਆਗੂਆਂ ਤੇ ਵਰਕਰਾਂ ਨੇ ਦੇਸ਼ ਪੱਧਰੀ ਭੁੱਖ ਹੜਤਾਲ ਸ਼ੁਰੂ ਕੀਤੀ ਹੈ। 

AAP Hunger Strike: ਕੇਜਰੀਵਾਲ ਦੀ ਗ੍ਰਿਫ਼ਤਾਰੀ; ਖਟਕੜ ਕਲਾਂ 'ਚ ਸੀਐਮ ਭਗਵੰਤ ਮਾਨ ਸਮੇਤ 'ਆਪ' ਵਰਕਰ ਭੁੱਖ ਹੜਤਾਲ 'ਤੇ ਬੈਠੇ

AAP Hunger Strike: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ 'ਚ 'ਆਪ' ਆਗੂਆਂ ਤੇ ਵਰਕਰਾਂ ਨੇ ਦੇਸ਼ ਪੱਧਰੀ ਭੁੱਖ ਹੜਤਾਲ ਸ਼ੁਰੂ ਕੀਤੀ ਹੈ। ਉਥੇ ਹੀ ਸ਼ਹੀਦ ਭਗਤ ਸਿੰਘ ਨਗਰ ਵਿੱਚ ਖਟਕੜ ਕਲਾਂ ਵਿਖੇ CM ਭਗਵੰਤ ਮਾਨ ਅਤੇ ਪਾਰਟੀ ਦੇ ਕਈ ਵੱਡੇ ਆਗੂ ਵਿਸ਼ਾਲ ਭੁੱਖ ਹੜਤਾਲ ਲਈ ਪੁੱਜੇ ਹਨ।

ਜ਼ਿਲ੍ਹਾ ਹੈੱਡਕੁਆਰਟਰ ਵਿੱਚ ਭੁੱਖ ਹੜਤਾਲ ਸ਼ੁਰੂ ਹੋ ਗਈ ਹੈ। ਪੰਜਾਬ ਦੇ ਜ਼ਿਲ੍ਹਿਆਂ ਵਿੱਚੋਂ ਵਲੰਟੀਅਰਾਂ ਨੇ ਮੁੱਖ ਦਫ਼ਤਰਾਂ ਵਿੱਚ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਜਿੱਥੇ ਉਨ੍ਹਾਂ ਨੇ ਧਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਵਿਧਾਇਕਾਂ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਧਰਨਾ ਸ਼ੁਰੂ ਕਰ ਦਿੱਤਾ ਹੈ।

ਦਲ-ਬਦਲੂਆਂ 'ਤੇ ਚੁਟਕੀ ਲੈਂਦਿਆਂ ਸੀ.ਐਮ ਮਾਨ ਨੇ ਕਿਹਾ ਕਿ ਸਾਨੂੰ ਦੇਸ਼ ਅਤੇ ਪੰਜਾਬ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਲੋੜ ਹੈ। ਜਿਸ ਨੇ ਕੱਲ੍ਹ ਜਾਣਾ ਸੀ ਅੱਜ ਜਾਣਾ ਹੈ। ਉਨ੍ਹਾਂ ਨੇ ਸ਼ੇਅਰ ਪੜ੍ਹਦੇ ਹੋਏ ਕਿਹਾ ਕਿ ਭਲਾ ਹੋਇਆ ਲੜ ਨੇੜਿਓਂ ਛੁੱਟਿਆ, ਉਮਰ ਨਾ ਬੀਤੀ ਸਾਰੀ, ਲੱਗਦੀ ਨਾਲੋਂ ਟੁਟ ਚੰਗੀ, ਬੇਕਦਰਾਂ ਨਾਲ ਯਾਰੀ। (ਚੰਗਾ ਹੋਇਆ ਕਿ ਅਸੀਂ ਵਿਛੜ ਗਏ, ਸਾਰੀ ਉਮਰ ਅਜੇ ਨਹੀਂ ਲੰਘੀ।

ਇਹ ਚੰਗਾ ਹੋਇਆ ਕਿ ਅਸੀਂ ਬੇਈਮਾਨ ਲੋਕਾਂ ਨਾਲ ਵਿਛੜ ਗਏ)। ਸੀਐਮ ਭਗਵੰਤ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਭ੍ਰਿਸ਼ਟਾਚਾਰ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇਨਸਾਨ ਨਹੀਂ, ਇੱਕ ਵਿਚਾਰ ਹਨ। ਇਸ ਦੇ ਨਾਲ ਹੀ ਭਾਜਪਾ 'ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਾਇਆ।

ਇਹ ਵੀ ਪੜ੍ਹੋ : AAP Hunger Strike: ਦਿੱਲੀ ਦੇ ਜੰਤਰ ਮੰਤਰ ਉਤੇ 'ਆਪ' ਆਗੂਆਂ ਦੀ ਸਮੂਹਿਕ ਭੁੱਖ ਹੜਤਾਲ; ਸੰਜੇ ਸਿੰਘ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ

ਉਨ੍ਹਾਂ ਕਿਹਾ ਕਿ ਭਾਜਪਾ ਭ੍ਰਿਸ਼ਟ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਕੰਮ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੱਥੇ ਵੀ ਕਹਿਣ, ਭ੍ਰਿਸ਼ਟਾਚਾਰੀਆਂ ਨੂੰ ਨਹੀਂ ਰਹਿਣ ਦੇਣਗੇ। ਉਨ੍ਹਾਂ ਦਾ ਮਤਲਬ ਇਹ ਹੈ ਕਿ ਮੈਂ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਾਂਗਾ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ : Muktsar Sahib News: ਪਿੰਡ ਮਰਾੜ 'ਚ ਇੱਕੋ ਸਮੇਂ ਬਲੀਆਂ ਪੰਜ ਚਿਖਾਵਾਂ; ਭੁੱਬਾਂ ਮਾਰ ਰੋਏ ਰਿਸ਼ਤੇਦਾਰ ਤੇ ਪਰਿਵਾਰਕ ਜੀਅ

Trending news