Aartis Strike News: ਸੂਬਾ ਸਰਕਾਰ ਵੱਲੋ 1 ਅਕਤੂਬਰ ਨੂੰ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਗਈ ਸੀ ਪਰ ਆੜ੍ਹਤੀਆਂ ਦੀ ਹੜਤਾਲ ਕਾਰਨ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਹੋਈ।
Trending Photos
Aartis Strike News: ਸੂਬਾ ਸਰਕਾਰ ਵੱਲੋ 1 ਅਕਤੂਬਰ ਨੂੰ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਗਈ ਸੀ ਪਰ ਆੜ੍ਹਤੀਆਂ ਦੀ ਹੜਤਾਲ ਕਾਰਨ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਹੋਈ। ਇਸ ਕਾਰਨ ਕਿਸਾਨ ਭਾਰੀ ਪਰੇਸ਼ਾਨੀ ਵਿੱਚ ਸਨ। ਕਾਬਿਲੇਗੌਰ ਹੈ ਕਿ ਆੜ੍ਹਤੀਆਂ ਹੜਤਾਲ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਗਈ।
ਇਸ ਤੋਂ ਬਾਅਦ ਆੜ੍ਹਤੀਆ ਦੀ ਹੜਤਾਲ ਖਤਮ ਹੋ ਗਈ ਹੈ ਜਿਸ ਨੂੰ ਲੈ ਕੇ ਧੂਰੀ ਅਨਾਜ ਮੰਡੀ ਵਿੱਚ ਆੜ੍ਹਤੀਆ ਵੱਲੋਂ ਹੜਤਾਲ ਖਤਮ ਕਰਕੇ ਮੰਡੀਆਂ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਆੜ੍ਹਤੀਆਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : Haryana Assembly Election result 2024 Live Updates: ਹਰਿਆਣਾ ਵਿੱਚ ਸ਼ੁਰੂਆਤੀ ਰੁਝਾਨ ਆਏ ਸਾਹਮਣੇ, ਕਾਂਗਰਸ ਤੇ ਭਾਜਪਾ ਵਿਚਾਲੇ ਕੜੀ ਟੱਕਰ
ਇਸ ਬਾਰੇ ਜਦ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਧੂਰੀ ਅਨਾਜ ਮੰਡੀ ਵਿੱਚ ਸਾਰੇ ਖ਼ਰੀਦ ਪ੍ਰਬੰਧ ਪੂਰੇ ਕੀਤੇ ਜਾ ਚੁੱਕੇ ਹਨ ਤੇ ਝੋਨੇ ਦੀ ਖਰੀਦ ਸਬੰਧੀ ਸਾਰੇ ਖਰੀਦ ਕੇਂਦਰਾਂ ਨੂੰ ਸਹੀ ਤਰੀਕੇ ਨਾਲ ਖਰੀਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਆੜ੍ਹਤੀਆਂ ਵਿਚਾਲੇ ਮੀਟਿੰਗ ਦੌਰਾਨ ਕਈ ਮੁੱਦਿਆਂ ਉਤੇ ਚਰਚਾ ਹੋਈ। ਗੁਰਮੀਤ ਖੁੱਡੀਆਂ ਨੇ ਕਿਹਾ ਸੀ ਕਿ ਆੜ੍ਹਤੀਆਂ ਦੇ ਨਾਲ ਮੀਟਿੰਗ ਵਿੱਚ ਬਣੀ ਸਹਿਮਤੀ ਤੋਂ ਬਾਅਦ ਹੜਤਾਲ ਵਾਪਸ ਲੈ ਲਈ ਗਈ ਸੀ।
ਉਨ੍ਹਾਂ ਨੇ ਕਿਹਾ ਸੀ ਕਿ ਕਿਸਾਨਾਂ ਦੀਆਂ ਜਿੰਨੀਆਂ ਵੀ ਮੰਗਾਂ ਸਨ ਜੋ ਕੇਂਦਰ ਨਾਲ ਸਬੰਧਤ ਹਨ ਉਨ੍ਹਾਂ ਉਤੇ ਕੇਂਦਰ ਨਾਲ ਗੱਲਬਾਤ ਕੀਤੀ ਜਾਵੇਗੀ।
ਫੈਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਨੇ ਕਿਹਾ ਕਿ ਅੱਜ ਜੋ ਮੀਟਿੰਗ ਹੋਈ ਉਸ ਵਿੱਚ ਆੜ੍ਹਤੀਆਂ ਨੂੰ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਜੇਕਰ ਕੇਂਦਰ ਆੜ੍ਹਤੀਆਂ ਨੂੰ ਢਾਈ ਫੀਸਦੀ ਆੜ੍ਹਤ ਨਹੀਂ ਦਿੰਦੀ ਤਾਂ ਪੰਜਾਬ ਸਰਕਾਰ ਇਸ ਦੀ ਭਰਪਾਈ ਕਰੇਗੀ। ਇਸ ਸ਼ਰਤ ਉਤੇ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੱਲ੍ਹ ਤੋਂ ਆੜ੍ਹਤੀ ਆਪਣੇ ਕੰਮ ਉਤੇ ਪਰਤ ਆਉਣਗੇ।
ਇਹ ਵੀ ਪੜ੍ਹੋ : Punjab Breaking Live Updates: ਜਲੰਧਰ ਵਿੱਚ ਹੋਵੇਗੀ ਅੱਜ ਪੰਜਾਬ ਵਜਾਰਤ ਦੀ ਮੀਟਿੰਗ; ਕਈ ਮੁੱਦਿਆਂ 'ਤੇ ਹੋਵੇਗੀ ਚਰਚਾ