ਅਮਰੀਕਾ ਵਿਚ ਗਰਭਪਾਤ ਹੋਇਆ ਗੈਰ-ਕਾਨੂੰਨੀ, ਵਿਰੋਧ ਵਿਚ ਸੜਕਾਂ 'ਤੇ ਉਤਰੇ ਲੋਕ
Advertisement

ਅਮਰੀਕਾ ਵਿਚ ਗਰਭਪਾਤ ਹੋਇਆ ਗੈਰ-ਕਾਨੂੰਨੀ, ਵਿਰੋਧ ਵਿਚ ਸੜਕਾਂ 'ਤੇ ਉਤਰੇ ਲੋਕ

ਅਮਰੀਕੀ ਸੁਪਰੀਮ ਕੋਰਟ ਦੇ ਫੈਸਲੇ ਦੇ ਸਮਰਥਕ ਅਤੇ ਵਿਰੋਧੀ ਦੋਵੇਂ ਹੀ ਵਾਸ਼ਿੰਗਟਨ ਡੀ. ਸੀ. ਅਤੇ ਹੋਰ ਸ਼ਹਿਰਾਂ ਵਿੱਚ ਸੜਕਾਂ 'ਤੇ ਉਤਰ ਆਏ। ਡਾਊਨਟਾਊਨ ਸੈਨ ਹੋਜ਼ੇ ਤੋਂ ਲੈ ਕੇ ਲਾਸ ਏਂਜਲਸ ਦੇ ਸੀਜ਼ਰ ਸ਼ਾਵੇਜ਼ ਪਲਾਜ਼ਾ ਪਾਰਕ ਤੱਕ ਇੱਕ ਵਿਸ਼ਾਲ ਮਾਰਚ ਵਿੱਚ ਬਦਲ ਗਿਆ।

 

ਅਮਰੀਕਾ ਵਿਚ ਗਰਭਪਾਤ ਹੋਇਆ ਗੈਰ-ਕਾਨੂੰਨੀ, ਵਿਰੋਧ ਵਿਚ ਸੜਕਾਂ 'ਤੇ ਉਤਰੇ ਲੋਕ

ਚੰਡੀਗੜ: ਅਮਰੀਕੀ ਸੁਪਰੀਮ ਕੋਰਟ ਵੱਲੋਂ ਗਰਭਪਾਤ ਦੇ ਅਧਿਕਾਰ ਦੀ ਕਾਨੂੰਨੀ ਸਥਿਤੀ ਨੂੰ ਖਤਮ ਕਰਨ ਤੋਂ ਬਾਅਦ ਇਸ 'ਤੇ ਬਹਿਸ ਤੇਜ਼ ਹੋ ਗਈ ਹੈ। ਕਾਨੂੰਨੀ ਤੌਰ 'ਤੇ ਗਰਭਪਾਤ ਨੂੰ ਮਨਜ਼ੂਰੀ ਦੇਣ ਵਾਲੇ ਕਰੀਬ 50 ਸਾਲ ਪੁਰਾਣੇ ਫੈਸਲੇ ਨੂੰ ਉਲਟਾਉਣ ਤੋਂ ਬਾਅਦ ਵਿਰੋਧ ਦੀਆਂ ਆਵਾਜ਼ਾਂ ਉੱਠ ਰਹੀਆਂ ਹਨ। ਗਰਭਪਾਤ ਦੇ ਅਧਿਕਾਰ ਨੂੰ ਲੈ ਕੇ ਅਮਰੀਕੀ ਸੁਪਰੀਮ ਕੋਰਟ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਈ ਹੋਰ ਰਾਜਾਂ ਵਿਚ ਔਰਤਾਂ ਸਮੇਤ ਸੈਂਕੜੇ ਲੋਕਾਂ ਨੇ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕੀਤਾ।

 

ਅਮਰੀਕੀ ਸੁਪਰੀਮ ਕੋਰਟ ਦੇ ਫੈਸਲੇ ਦੇ ਸਮਰਥਕ ਅਤੇ ਵਿਰੋਧੀ ਦੋਵੇਂ ਹੀ ਵਾਸ਼ਿੰਗਟਨ ਡੀ. ਸੀ. ਅਤੇ ਹੋਰ ਸ਼ਹਿਰਾਂ ਵਿੱਚ ਸੜਕਾਂ 'ਤੇ ਉਤਰ ਆਏ। ਡਾਊਨਟਾਊਨ ਸੈਨ ਹੋਜ਼ੇ ਤੋਂ ਲੈ ਕੇ ਲਾਸ ਏਂਜਲਸ ਦੇ ਸੀਜ਼ਰ ਸ਼ਾਵੇਜ਼ ਪਲਾਜ਼ਾ ਪਾਰਕ ਤੱਕ ਇੱਕ ਵਿਸ਼ਾਲ ਮਾਰਚ ਵਿੱਚ ਬਦਲ ਗਿਆ।

 

ਗਰਭਪਾਤ ਦੇ ਮੁੱਦੇ 'ਤੇ ਵਿਰੋਧ ਦੀ ਆਵਾਜ਼ ਤੇਜ਼

ਜਦੋਂ ਅਮਰੀਕਾ ਵਿਚ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਨੇ ਆਪਣੇ ਪੁਰਾਣੇ ਫੈਸਲੇ ਨੂੰ ਪਲਟ ਦਿੱਤਾ ਤਾਂ ਵਿਰੋਧ ਦੀਆਂ ਆਵਾਜ਼ਾਂ ਤੇਜ਼ ਹੋ ਗਈਆਂ। ਗਰਭਪਾਤ ਦੇ ਅਧਿਕਾਰਾਂ ਦੇ ਸਮਰਥਕ ਪ੍ਰਦਰਸ਼ਨਕਾਰੀਆਂ ਨੇ 25 ਜੂਨ ਨੂੰ ਲਗਾਤਾਰ ਦੂਜੇ ਦਿਨ ਵਾਸ਼ਿੰਗਟਨ ਦੀਆਂ ਸੜਕਾਂ 'ਤੇ ਮਾਰਚ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਵਾਸ਼ਿੰਗਟਨ ਵਿੱਚ ਸੁਪਰੀਮ ਕੋਰਟ ਦੀ ਇਮਾਰਤ ਦੇ ਬਾਹਰ ਨਾਅਰੇਬਾਜ਼ੀ ਕਰਦੇ ਦਿਖਾਇਆ ਗਿਆ ਹੈ। ਲੋਕਾਂ ਨੇ ਕਿਹਾ ਕਿ ਇਹ ਫੈਸਲਾ ਬਰਕਰਾਰ ਨਹੀਂ ਰਹਿਣਾ ਚਾਹੀਦਾ। ਪ੍ਰਦਰਸ਼ਨਕਾਰੀਆਂ ਨੇ ਕਾਨੂੰਨੀ ਗਰਭਪਾਤ ਦੀ ਮੰਗ ਕੀਤੀ।

 

ਰੋਵੇ ਵੇਡ ਦੇ ਫੈਸਲੇ ਨੂੰ ਪਲਟਣ ਤੋਂ ਬਾਅਦ ਰੋਸ ਪ੍ਰਦਰਸ਼ਨ

ਅਮਰੀਕੀ ਸੁਪਰੀਮ ਕੋਰਟ ਵੱਲੋਂ ਆਪਣੇ ਇਤਿਹਾਸਕ ਰੋ ਵੀ ਵੇਡ ਫੈਸਲੇ ਨੂੰ ਉਲਟਾਉਣ ਤੋਂ ਇੱਕ ਦਿਨ ਬਾਅਦ ਸ਼ਨੀਵਾਰ 25 ਜੂਨ ਨੂੰ ਕੈਲੀਫੋਰਨੀਆ ਦੇ ਲਾਸ ਏਂਜਲਸ ਵਿੱਚ ਗਰਭਪਾਤ ਦੇ ਅਧਿਕਾਰਾਂ ਲਈ ਪ੍ਰਦਰਸ਼ਨਕਾਰੀਆਂ ਨੇ ਰੈਲੀ ਕੀਤੀ। ਡਾਊਨਟਾਊਨ ਲਾਸ ਏਂਜਲਸ ਦੇ ਸਿਟੀ ਹਾਲ ਦੇ ਬਾਹਰ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਮਰਦ ਇਕੱਠੇ ਹੋਏ। ਨਿਊਯਾਰਕ, ਇੰਡੀਆਨਾ ਅਤੇ ਵਾਸ਼ਿੰਗਟਨ ਡੀਸੀ ਸਮੇਤ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ।

 

ਅਮਰੀਕਾ ਵਿਚ ਗਰਭਪਾਤ ਦਾ ਸੰਵਿਧਾਨਕ ਅਧਿਕਾਰ ਖਤਮ

ਦਰਅਸਲ ਅਮਰੀਕੀ ਸੁਪਰੀਮ ਕੋਰਟ ਨੇ ਰੋ ਵੀ ਵੇਡ ਦੇ ਆਪਣੇ 5 ਦਹਾਕੇ ਪੁਰਾਣੇ ਫੈਸਲੇ ਨੂੰ ਪਲਟ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਗਰਭਪਾਤ ਦਾ ਅਧਿਕਾਰ ਨਹੀਂ ਦਿੰਦਾ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਅਮਰੀਕੀ ਰਾਜਾਂ ਨੂੰ ਫਿਰ ਤੋਂ ਗਰਭਪਾਤ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਇਜਾਜ਼ਤ ਮਿਲ ਜਾਵੇਗੀ। ਕਈ ਰਾਜ ਇਸ ਸਬੰਧੀ ਆਪਣੇ ਵੱਖਰੇ ਕਾਨੂੰਨ ਬਣਾ ਸਕਦੇ ਹਨ।

 

1973 ਵਿਚ ਕੀ ਦਿੱਤਾ ਗਿਆ ਫੈਸਲਾ?

ਅਮਰੀਕੀ ਸੁਪਰੀਮ ਕੋਰਟ ਨੇ ਸਾਲ 1973 'ਚ ਅਮਰੀਕਾ 'ਚ ਗਰਭਪਾਤ ਨੂੰ ਲੈ ਕੇ ਫੈਸਲਾ ਦਿਤਾ ਸੀ। 1973 ਦੇ ਫੈਸਲੇ 'ਚ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਔਰਤਾਂ ਨੂੰ ਇਹ ਫੈਸਲਾ ਕਰਨ ਦਾ ਅਧਿਕਾਰ ਹੈ ਕਿ ਉਹ ਗਰਭਵਤੀ ਹੋਣ ਜਾਂ ਨਾ। ਹਾਲਾਂਕਿ ਗਰਭਪਾਤ ਦੇ ਸੰਵਿਧਾਨਕ ਅਧਿਕਾਰਾਂ ਨੂੰ ਲੈ ਕੇ ਜ਼ਿਆਦਾਤਰ ਅਮਰੀਕੀਆਂ ਵਿਚ ਨਾਰਾਜ਼ਗੀ ਹੈ। ਰਾਸ਼ਟਰਪਤੀ ਜੋ ਬਿਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਸੁਪਰੀਮ ਕੋਰਟ ਦੇ ਫੈਸਲੇ 'ਤੇ ਚਿੰਤਾ ਪ੍ਰਗਟਾਈ ਹੈ।

 

WATCH LIVE TV 

Trending news