Batala News: ਪੰਜਾਬ ਸਰਕਾਰ ਨੇ ਪੰਚਾਇਤੀ ਅਤੇ ਸਰਕਾਰੀ ਜ਼ਮੀਨ ਉਪਰ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਾਜਾਇਜ਼ ਕਬਜ਼ੇ ਛੁਡਵਾਏ ਜਾ ਰਹੇ ਹਨ।
Trending Photos
Batala News: ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨ ਉਪਰ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਬਟਾਲਾ ਅਧੀਨ ਪੈਂਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਭੁੱਲਰ ਅਠਵਾਲ ਦੀ ਪੰਚਾਇਤੀ ਹੱਡਾਰੋੜੀ ਦੀ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਗਈ ਜੋ ਕਈ ਦਹਾਕਿਆਂ ਤੋਂ ਪਿੰਡ ਦੇ ਵਸਨੀਕ ਇੱਕ ਕਿਸਾਨ ਵੱਲੋਂ ਹੱਡਾ ਰੋੜੀ ਜ਼ਮੀਨ ਉਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਪਿੰਡ ਫੱਤੂਪੁਰ ਤੇ ਫੱਤੂਪਰ ਖੁਰਦ ਦੀ ਪੰਚਾਇਤੀ ਜ਼ਮੀਨ ਜੋ ਕਿ ਲਗਭਗ 40 ਤੋਂ 45 ਏਕੜ ਹੈ ਉਸ ਦੀ ਨਿਸ਼ਾਨਦੇਹੀ ਕੀਤੀ ਗਈ।
ਇਸ ਸਬੰਧੀ ਪਿੰਡ ਫੱਤੂਪੁਰ ਦੇ ਸਰਪੰਚ ਬਲਜੀਤ ਸਿੰਘ ਤੇ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਕੰਵਲਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਪਿੰਡਾਂ ਦੀ ਪੰਚਾਇਤ ਦੀ ਜ਼ਮੀਨ ਸਾਂਝੀ ਹੋਣ ਕਰਕੇ ਉਨ੍ਹਾਂ ਨੇ ਬੀਡੀਓ ਡੇਰਾ ਬਾਬਾ ਨਾਨਕ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਦੋਹਾਂ ਪਿੰਡਾਂ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਤੇ ਉਸ ਦੀ ਤਕਸੀਮ ਕਰਕੇ ਪਿੰਡ ਦੀ ਪੰਚਾਇਤ ਨੂੰ ਦਿੱਤੀ ਜਾਵੇ। ਜਿਸ ਉਪਰ ਤੁਰੰਤ ਕਾਰਵਾਈ ਕਰਦੇ ਹੋਏ ਪ੍ਰਸ਼ਾਸਨ ਨੇ ਜ਼ਮੀਨ ਦੀ ਨਿਸ਼ਾਨਦੇਹੀ ਕਰਦੇ ਹੋਏ ਪੰਚਾਇਤ ਦੀ ਜ਼ਮੀਨ ਕਿਸਾਨ ਦੇ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਉਂਦੇ ਹੋਏ ਪੰਚਾਇਤ ਦੇ ਹਵਾਲੇ ਕੀਤੀ ਹੈ।
ਉਥੇ ਹੀ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਪਟਵਾਰੀ ਦਲਜੀਤ ਰਾਏ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਪਿੰਡਾਂ ਦੀਆਂ ਪੰਚਾਇਤਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ 31 ਮਈ ਤੱਕ ਪੰਚਾਇਤੀ ਜ਼ਮੀਨਾਂ ਦੀ ਨਿਸ਼ਾਨਦੇਹੀ ਕਰਨ ਦੇ ਹੁਕਮ ਕੀਤੇ ਗਏ ਹਨ। ਉਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਹ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕਰ ਰਹੇ ਹਨ।
ਇਹ ਵੀ ਪੜ੍ਹੋ : Faridkot Immigration scam: ਫਰੀਦਕੋਟ ਦੀ ਇੱਕ ਨਿੱਜੀ ਇਮੀਗ੍ਰੇਸ਼ਨ ਸੰਸਥਾ ਦਾ ਮੁਖੀ ਕਰੋੜਾਂ ਰੁਪਏ ਦੀ 'ਠੱਗੀ' ਮਾਰ ਕੇ ਹੋਇਆ ਫਰਾਰ!
ਕਾਬਿਲੇਗੌਰ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤਾਂ ਦੀਆਂ ਸਰਕਾਰੀ ਸ਼ਾਮਲਾਤ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਲੋਕਾਂ ਨੂੰ 31 ਮਈ ਤੱਕ ਜ਼ਮੀਨਾਂ ਉੱਤੇ ਕੀਤੇ ਕਬਜ਼ੇ ਛੱਡਣ ਦੀ ਅਪੀਲ ਕੀਤੀ ਸੀ। ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਸੀ ਕਿ 31 ਮਈ ਤੱਕ ਕਬਜ਼ਾ ਛੱਡਣ ਵਾਲਿਆਂ 'ਤੇ ਕੋਈ ਕਾਰਵਾਈ ਨਹੀਂ ਹੋਵੇਗੀ। ਇੱਥੋਂ ਤੱਕ ਕਿ ਕਿਸੇ ਦਾ ਘਰ ਵੀ ਢਾਹਿਆ ਨਹੀਂ ਜਾਵੇਗਾ ਪਰ 1 ਜੂਨ ਤੋਂ ਕਬਜ਼ਾ ਧਾਰਕਾਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : PSEB Class 12th Board Result 2023: 12ਵੀਂ 'ਚ ਅੱਵਲ ਵਿਦਿਆਥਣਾਂ ਨੂੰ ਪੰਜਾਬ ਸਰਕਾਰ ਵੱਲੋਂ ਮਿਲੇਗਾ ਇਨਾਮ!
ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ