Lok Sabha election: ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਜੰਗੀ ਪੱਧਰ ਉਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
Trending Photos
Lok Sabha election: ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਜੰਗੀ ਪੱਧਰ ਉਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਐਤਵਾਰ ਨੂੰ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਲਈ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪਹਿਲੀ ਰਿਹਰਸਲ ਕਰਵਾਈ ਗਈ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡੀਸੀ ਵਿਨੀਤ ਕੁਮਾਰ ਨੇ ਕੋਟਕਪੂਰਾ ਵਿੱਚ ਕਰਵਾਈ ਗਈ ਰਿਹਰਸਲ ਦਾ ਜਾਇਜ਼ਾ ਲਿਆ ਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਵੀਰਪਾਲ ਕੌਰ ਦੀ ਦੇਖ-ਰੇਖ ਹੇਠ ਕਰਵਾਈ ਗਈ ਰਿਹਰਸਲ ਦੇ ਦੋ ਸੈਸ਼ਨਾਂ ਦੌਰਾਨ ਵੋਟਿੰਗ ਪ੍ਰਕਿਰਿਆ ਲਈ ਨਿਯੁਕਤ ਕੀਤੇ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੋਟਿੰਗ ਲਈ ਈਵੀਐਮ ਜਾਰੀ ਕਰਨ, ਵੋਟਿੰਗ ਕਰਵਾਉਣ ਤੇ ਵੋਟਿੰਗ ਤੋਂ ਬਾਅਦ ਈ.ਵੀ.ਐਮਜ਼ ਨੂੰ ਜਮ੍ਹਾਂ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ ਤੇ ਈਵੀਐਮ ਦਾ ਡੈਮੋ ਵੀ ਦਿਖਾਇਆ ਗਿਆ।
ਇਸ ਤੋਂ ਇਲਾਵਾ ਪੋਸਟਲ ਬੈਲਟ ਰਾਹੀਂ ਵੋਟਿੰਗ ਦੀ ਵਰਤੋਂ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਕਮ ਡੀਸੀ ਵਿਨੀਤ ਕੁਮਾਰ ਨੇ ਦੱਸਿਆ ਕਿ ਪਹਿਲੀ ਰਿਹਰਸਲ ਕਰਵਾਈ ਜਾ ਰਹੀ ਹੈ ਤੇ ਅਗਲੇ ਦਿਨਾਂ ਵਿੱਚ ਦੋ ਹੋਰ ਰਿਹਰਸਲਾਂ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : Chandigarh Heart Attack: ਦਿਨੋ- ਦਿਨ ਵੱਧ ਰਿਹਾ ਮੋਟਾਪਾ! ਮਹਿਲਾ ਦੀ ਬਿਮਾਰੀਆਂ ਦਾ ਮੁੱਖ ਕਾਰਨ
ਉਨ੍ਹਾਂ ਦੱਸਿਆ ਕਿ 4 ਜੂਨ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਨਾਲ ਸਬੰਧਤ 5 ਵਿਧਾਨ ਸਭਾ ਹਲਕਿਆਂ ਫ਼ਰੀਦਕੋਟ, ਕੋਟਕਪੂਰਾ, ਜੈਤੋ, ਗਿੱਦੜਬਾਹਾ ਤੇ ਰਾਮਪੁਰਾਫੂਲ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਬਰਜਿੰਦਰਾ ਕਾਲਜ ਤੇ ਸਰਕਾਰੀ ਬੀਐਡ ਕਾਲਜ ਫ਼ਰੀਦਕੋਟ ਵਿਖੇ ਹੋਵੇਗੀ, ਜਦਕਿ ਮੋਗਾ ਜ਼ਿਲ੍ਹੇ ਨਾਲ ਸਬੰਧਤ 4 ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਆਈਟੀਆਈ, ਮੋਗਾ ਵਿਖੇ ਹੋਵੇਗੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ 70 ਫੀਸਦੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਦੂਜੇ ਪਾਸੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ ਕੱਢੇ ਜਾ ਰਹੇ ਹਨ ਅਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : Farmer Leader Murder: ਹੁਸ਼ਿਆਰਪੁਰ 'ਚ ਕਿਸਾਨ ਆਗੂ ਦਾ ਕਤਲ; ਖੇਤਾਂ 'ਚ ਫ਼ਸਲ ਨੂੰ ਲਗਾਉਣ ਗਿਆ ਸੀ ਪਾਣੀ