Punjab News: ਐਡਵੋਕੇਟ ਐਚਸੀ ਅਰੋੜਾ ਨੇ ਰਾਜ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਗੁਰਦਾਸਪੁਰ ਵਿੱਚ ਸਰਪੰਚੀ ਲਈ 2 ਕਰੋੜ ਦੇਣ ਵਾਲੇ ਸਖ਼ਸ਼ ਖਿਲਾਫ਼ ਐਕਸ਼ਨ ਦੀ ਅਪੀਲ ਕੀਤੀ ਹੈ।
Trending Photos
Punjab News: ਐਡਵੋਕੇਟ ਐਚਸੀ ਅਰੋੜਾ ਨੇ ਰਾਜ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਗੁਰਦਾਸਪੁਰ ਵਿੱਚ ਸਰਪੰਚੀ ਲਈ 2 ਕਰੋੜ ਦੇਣ ਵਾਲੇ ਸਖ਼ਸ਼ ਖਿਲਾਫ਼ ਐਕਸ਼ਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਇਸ ਮਾਮਲੇ ਵਿੱਚ ਸੋ ਮੋਟੋ ਨੋਟਿਸ ਲਿਆ ਜਾਵੇ ਤਾਂਕਿ ਅੱਗੇ ਤੋਂ ਹੋਰ ਪਿੰਡਾਂ ਲਈ ਉਦਾਹਰਣ ਪੈਦਾ ਹੋ ਸਕੇ। ਉਨ੍ਹਾਂ ਨੇ ਲਿਖਿਆ ਕਿ ਜੇਕਰ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਇਸ ਮਾਮਲੇ ਸਬੰਧੀ ਹਾਈ ਕੋਰਟ ਵਿੱਚ ਪੀਆਈਐਲ ਪਾਈ ਜਾਵੇਗਾ।
ਡੀਸੀ ਨੇ ਜਾਂਚ ਦੇ ਦਿੱਤੇ ਹੁਕਮ
ਦੂਜੇ ਪਾਸੇ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਵਿੱਚ ਆਪਣੇ ਆਪ ਨੂੰ ਭਾਜਪਾ ਆਗੂ ਕਹਾਉਣ ਵਾਲੇ ਆਤਮਾ ਸਿੰਘ ਨੇ ਪਿੰਡ ਵਿੱਚ ਪੰਚਾਇਤੀ ਚੋਣਾਂ ਲਈ ਸਰਪੰਚ ਬਣਨ ਲਈ 2 ਕਰੋੜ ਰੁਪਏ ਦੀ ਬੋਲੀ ਲਗਾਈ ਸੀ ਅਤੇ ਕਿਹਾ ਸੀ ਕਿ ਜੇਕਰ ਪਿੰਡ ਦੇ ਲੋਕ ਉਸ ਨੂੰ ਸਰਪੰਚ ਬਣਾਉਂਦੇ ਹਨ ਤਾਂ ਉਹ ਪੰਚਾਇਤ ਨੂੰ 2 ਕਰੋੜ ਰੁਪਏ ਦਵੇਗਾ।
ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਸਰਪੰਚੀ ਲਈ ਅਜਿਹੀ ਬੋਲੀ ਲਗਾਉਣਾ ਬਿਲਕੁਲ ਹੀ ਗ਼ੈਰਕਾਨੂੰਨੀ ਹੈ। ਇਸ ਮਾਮਲੇ ਦੀ ਜਾਂਚ ਕਰਨ ਲਈ ਉਨ੍ਹਾਂ ਨੇ ਏਡੀਸੀ ਅਤੇ ਡੇਰਾ ਬਾਬਾ ਨਾਨਕ ਦੇ ਐਸਡੀਐਮ ਨੂੰ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਜਲਦ ਹੀ ਰਿਪੋਰਟ ਸੌਂਪੀ ਜਾਵੇਗੀ ਤਾਂ ਕਿ ਇਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਪੋਕਸਪਰਸਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਵੱਲੋਂ ਜੋ ਇਹ ਲਗਾਤਾਰ ਬੋਲੀਆਂ ਹੋ ਰਹੀਆਂ ਹਨ। ਉਸ ਨੂੰ ਲੈ ਕੇ ਸਖਤ ਵਿਰੋਧ ਜਤਾਇਆ ਗਿਆ ਹੈ। ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਵੀ ਇੱਕ ਸ਼ਿਕਾਇਤ ਭੇਜੀ ਗਈ ਹੈ। ਇਸ ਮੌਕੇ ਐਡਵੋਕੇਟ ਧਰਨੀ ਦਾ ਕਹਿਣਾ ਹੈ ਲਗਾਤਾਰ ਹੋ ਰਹੀਆਂ ਬੋਲੀਆਂ ਨਾਲ ਡੈਮੋਕਰੇਸੀ ਦਾ ਕਤਲ ਨਹੀਂ ਸਗੋਂ ਮੂੰਹ ਕਾਲਾ ਹੋ ਰਿਹਾ ਹੈ।
ਇਹ ਵੀ ਪੜ੍ਹੋ : Panchayat Election 2024: ਮਾਨਸਾ ਦੇ ਪਿੰਡ ਚੱਕ ਅਲੀਸ਼ੇਰ 'ਚ ਸਰਬਸੰਮਤੀ ਨਾਲ ਹੋਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਚੋਣ